ਪੰਜਾਬ

punjab

ETV Bharat / city

14 ਸਤੰਬਰ ਨੂੰ ਰੂਪਨਗਰ, ਨੰਗਲ 'ਚ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ - ਹਰਸਿਮਰਨਜੀਤ ਸਿੰਘ ਸੀ.ਜੇ.ਐਮ

ਕੌਮੀ ਲੋਕ ਅਦਾਲਤ 14 ਸਤੰਬਰ ਨੂੰ ਰੂਪਨਗਰ, ਨੰਗਲ ਅਤੇ ਅਨੰਦਪੁਰ ਸਾਹਿਬ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ।

ਕੌਮੀ ਲੋਕ ਅਦਾਲਤ

By

Published : Aug 23, 2019, 12:15 PM IST

ਰੂਪਨਗਰ: 14 ਸਤੰਬਰ ਨੂੰ ਰੂਪਨਗਰ, ਨੰਗਲ ਅਤੇ ਅਨੰਦਪੁਰ ਸਾਹਿਬ ਵਿਖੇ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ।

ਹਰਸਿਮਰਨਜੀਤ ਸਿੰਘ ਸੀ.ਜੇ.ਐੱਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਇਹ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ, ਉੱਥੇ ਉਨ੍ਹਾਂ ਲੋਕਾਂ ਦਾ ਸਮਾਂ ਬਚੇਗਾ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।

ਲੋਕ ਅਦਾਲਤ ਦੁਆਰਾ ਦੋਹਾਂ ਧਿਰਾਂ ਵਿੱਚ ਆਪਸੀ ਦੁਸ਼ਮਣੀ ਖ਼ਤਮ ਹੋ ਜਾਂਦੀ ਹੈ ਅਤੇ ਭਾਈਚਾਰਕ ਸਾਂਝ ਵਧਦੀ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਵਿੱਚ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ ਇਸ ਅਦਾਲਤ ਦੇ ਫੈਂਸਲੇ ਨੂੰ ਦਿਵਾਨੀ ਕੋਰਟ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ।

ਇਹ ਵੀ ਪੜੋ: INX ਮੀਡੀਆ ਮਾਮਲਾ: ਪੀ. ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਅਖੀਰ ਵਿੱਚ ਉਨ੍ਹਾਂ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਕਿਸੇ ਵੀ ਸਮੇਂ ਟੋਲ ਫਰੀ ਨੰਬਰ 1968 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ABOUT THE AUTHOR

...view details