ਚੰਡੀਗੜ੍ਹ:ਪੰਜਾਬ ਕਾਂਗਰਸ (Punjab Congress) ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਕਲੇਸ਼ ਨੇ ਰਾਜਨੀਤੀ ਵਿੱਚ ਘੁੰਮਣਘੇਰੀ ਜਰੂਰ ਪਾ ਦਿੱਤੀ ਹੈ। ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕੁਝ ਮੰਤਰੀਆਂ ਵੱਲੋਂ ਅਸਤੀਫ਼ੇ ਦਿੱਤੇ ਗਏ ਸਨ। ਪਰ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਅਸਤੀਫ਼ਾ ਦਿੱਤਾ ਗਿਆ ਜੋ ਕਿ ਕਾਂਗਰਸ ਹਾਈਕਮਾਨ ਨੇ ਸਿੱਧੂ ਅਸਤੀਫ਼ਾ ਨਾ-ਮਨਜੂਰ ਕੀਤਾ ਗਿਆ ਸੀ।
ਜਿਸ ਤੋਂ ਬਾਅਦ ਨਵਜੋਤ ਸਿੱਧੂ ਅਤੇ ਹਰੀਸ਼ ਰਾਵਤ (Harish Rawat) ਜਨਰਲ ਸਕੱਤਰ ਵੇਣੂਗੋਪਾਲ (General Secretary Venugopal) ਨਾਲ ਮੁਲਾਕਾਤ ਕਰਨਗੇ। ਇਸ ਦੀ ਮੀਟਿੰਗ ਵੀਰਵਾਰ ਨੂੰ ਸ਼ਾਮ 6:00 ਵਜੇ ਦਿੱਲੀ ਵਿੱਚ ਹੋਵੇਗੀ। ਹਰੀਸ਼ ਰਾਵਤ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪੰਜਾਬ ਕਾਂਗਰਸ ਦੇ ਸੰਗਠਨ ਬਾਰੇ ਚਰਚਾ ਹੋਵੇਗੀ।
ਦੱਸ ਦਈਏ ਕਿ ਪੰਜਾਬ 'ਚ ਮੰਤਰੀਆਂ ਨੂੰ ਮੰਤਰਾਲੇ ਦਿੱਤੇ ਜਾਣ ਤੋਂ ਲੱਗਭਗ 4 ਘੰਟੇ ਬਾਅਦ ਨਵਜੋਤ ਸਿੱਧੂ ਨੇ PPCC ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਟਵੀਟ ਰਾਹੀਂ ਦਿੱਤੇ ਅਸਤੀਫੇ ਵਿੱਚ ਸਿੱਧੂ ਨੇ ਲਿਖਿਆ 'ਮੈਂ ਪੰਜਾਬ ਦੇ ਭਵਿੱਖ ਲਈ ਕੋਈ ਸਮਝੌਤਾ ਨਹੀਂ ਕਰ ਸਕਦਾ ਪਰ ਨਾਲ ਹੀ ਲਿਖਿਆ ਕਿ ਉਹ ਕਾਂਗਰਸ ਵਿੱਚ ਰਹਿ ਕੇ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਰਹਿਣਗੇ'।