ਚੰਡੀਗੜ੍ਹ : ਜਿਵੇਂ ਜਿਵੇਂ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਆਪਣੇ 'ਪੰਜਾਬ ਮਾਡਲ' ਪੇਸ਼ ਕੀਤੇ ਜਾ ਰਹੇ ਹਨ ਅਤੇ ਆਪਣੀ ਪਾਰਟੀ ਦੀ ਮਜ਼ਬੂਤੀ ਅਤੇ ਜਿੱਤ ਪੱਕੀ ਕਰਨ ਲਈ ਹਰ ਹੀਲਾ ਕੀਤਾ ਜਾ ਰਿਹਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡਾ ਦਾਅ ਖੇਡਿਆ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਟੇਸਲਾ ਮੋਟਰਜ਼ ਦੇ ਸੀ. ਈ. ਓ. ਤੇ ਅਮਰੀਕੀ ਉਦਯੋਗਪਤੀ ਐਲਨ ਮਸਕ ਨੂੰ ਪੰਜਾਬ ’ਚ ਆਪਣੀਆਂ ਇਲੈਕਟ੍ਰਿਕ ਕਾਰਾਂ ਦੇ ਨਿਰਮਾਣ ਲਈ ਫੈਕਟਰੀ ਬਣਾਉਣ ਲਈ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ :ਮੁੱਖ ਮੰਤਰੀ ਚੰਨੀ ਦੇ ਭਰਾ ਦਾ ਵੱਡਾ ਐਲਾਨ, ਇਸ ਸੀਟ ਤੋਂ ਲੜਨਗੇ ਆਜ਼ਾਦ ਚੋਣ
ਸਿੱਧੂ ਨੇ ਟਵੀਟ ਕਰਦਿਆਂ ਐਲਨ ਮਸਕ ਨੂੰ ਪੰਜਾਬ ’ਚ ਕਾਰੋਬਾਰ ਕਰਨ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਾਡਲ ਲੁਧਿਆਣਾ ਨੂੰ ਇਲੈਕਟ੍ਰਿਕ ਵ੍ਹੀਕਲ ਤੇ ਬੈਟਰੀ ਦੇ ਉਦਯੋਗ ਦਾ ਹੱਬ ਬਣਾਏਗਾ। ਪੰਜਾਬ ਮਾਡਲ ਨਿਵੇਸ਼ ਲਈ ਸਮਾਂਬੱਧ ਸਿੰਗਲ ਵਿੰਡੋ ਕਲੀਅਰੈਂਸ ਦੇਵੇਗਾ।
ਜਿਸ ਨਾਲ ਪੰਜਾਬ ’ਚ ਨਵੀਂ ਤਕਨੀਕ, ਗ੍ਰੀਨ ਜੌਬਸ ਤੇ ਵਾਤਾਵਰਣ ਸੁਰੱਖਿਆ ਦੇ ਨਾਲ ਹੀ ਟਿਕਾਊ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪੰਜਾਬ ਮਾਡਲ ਨੂੰ ਲੈ ਕੇ ਲਗਾਤਾਰ ਚਰਚਾ ’ਚ ਰਹਿੰਦੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਮਾਡਲ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਇੱਕੋ-ਇਕ ਮਾਡਲ ਹੈ।
ਇਹ ਵੀ ਪੜ੍ਹੋ :ਵਿਧਾਨ ਸਭਾ ਚੋਣਾਂ 2022: ਆਪ ਨੇ 3 ਉਮੀਦਵਾਰਾਂ ਦੀ 10ਵੀਂ ਸੂਚੀ ਕੀਤੀ ਜਾਰੀ