ਪੰਜਾਬ

punjab

ETV Bharat / city

ਸਿੱਧੂ ਨੇ ਬਿਜਲੀ ਬੋਰਡ ਦੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਿਕ ਮੈਂਬਰਾਂ ਦਾ ਖੁੱਲ੍ਹਵਾਇਆ ਮਰਨ ਵਰਤ - ਪਾਵਰਕਾਮ ਹੈਡ ਆਫਿਸ

ਨਵਜੋਤ ਸਿੰਘ ਸਿੱਧੂ ( Navjot Singh Sidhu) ਵੱਲੋਂ ਪਟਿਆਲਾ ਦੇ ਵਿੱਚ ਮਰਨ ਵਰਤ ’ਤੇ ਬੈਠੇ ਬਿਜਲੀ ਬੋਰਡ ਦੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੌਕੇ ਸਿੱਧੂ ਨੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦੇ ਕੇ ਉਨ੍ਹਾਂ ਨੂੰ ਜੂਸ ਪਿਲਾ ਕੇ ਮਰਨ ਵਰਤ ਖੁੱਲ੍ਹਵਾਇਆ ਹੈ।

ਨਵਜੋਤ ਸਿੱਧੂ ਨੇ ਬਿਜਲੀ ਬੋਰਡ ਦੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਿਕ ਮੈਂਬਰਾਂ ਦਾ ਖੁੱਲ੍ਹਵਾਇਆ ਮਰਨ ਵਰਤ
ਨਵਜੋਤ ਸਿੱਧੂ ਨੇ ਬਿਜਲੀ ਬੋਰਡ ਦੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਿਕ ਮੈਂਬਰਾਂ ਦਾ ਖੁੱਲ੍ਹਵਾਇਆ ਮਰਨ ਵਰਤ

By

Published : Nov 16, 2021, 11:48 AM IST

ਪਟਿਆਲਾ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਦੇ ਵੱਲੋਂ ਬਿਜਲੀ ਬੋਰਡ (power board) ਦੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰ ਜਿੰਨ੍ਹਾਂ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਹੈ। ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਮੰਗਾਂ ਨੂੰ ਲੈ ਕੇ ਪਾਵਰਕਾਮ ਹੈਡ ਆਫਿਸ (Punjab State Electricity Board) ਦੀ ਛੱਤ ਤੇ ਬੈਠ ਕੇ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ। ਸਿੱਧੂ ਮਰਨ ਵਰਤ ’ਤੇ ਬੈਠੇ ਪਰਿਵਾਰਿਕ ਮੈਂਬਰਾਂ ਦੇ ਲਈ ਜੂਸ ਦੀਆਂ ਬੋਤਲਾਂ ਲੈ ਕੇ ਪਹੁੰਚੇ। ਇਸ ਦੌਰਾਨ ਸਿੱਧੂ ਦੇ ਵੱਲੋਂ ਮੁਲਾਜ਼ਮਾਂ ਦੇ ਮ੍ਰਿਤਕ ਮੈਂਬਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਜਿਸਦੇ ਚੱਲਦੇ ਸਿੱਧੂ ਦੇ ਵੱਲੋਂ ਉਨ੍ਹਾਂ ਦਾ ਮਰਨ ਵਰਤ ਖੁਲ੍ਹਵਾਇਆ।

ਇਸ ਮੌਕੇ ਸਿੱਧੂ ਨੇ ਕਿਹਾ ਕਿ ਉਹ ਉਨ੍ਹਾਂ ਦਾ ਸਾਥ ਦੇਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਤਾਕਤ ਸਹੀ ਹੱਥਾਂ ਦੇ ਵਿੱਚ ਜਾਣੀ ਚਾਹੀਦੀ ਹੈ। ਦੂਜੇ ਪਾਸੇ ਪ੍ਰਦਰਸ਼ਨ ਕਰ ਰਹੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਿਕ ਮੈਂਬਰ ਤਰਸ ਦੇ ਅਧਾਰ 'ਤੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਜੂਸ ਪਿਆ ਕੇ 11 ਸਾਥੀਆਂ ਦਾ ਮਰਨ ਵਰਤ ਖੁਲਵਾਇਆ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਜਦੋਂ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ ਉਸ ਸਮੇਂ ਤੱਕ ਧਰਨਾ ਜਾਰੀ ਰਹੇਗਾ।

ਇਹ ਵੀ ਪੜ੍ਹੋ:ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਦੇ ਘਰ ਇਨਕਮ ਟੈਕਸ ਦੀ ਰੇਡ

ABOUT THE AUTHOR

...view details