ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੇਅਬਦੀ ਮਾਮਲੇ ਨੂੰ ਲੈ ਕੇ ਪੰਜਾਬ ’ਚ ਨਵੀਂ ਬਣੀ ਸਰਕਾਰ ਆਮ ਆਦਮੀ ਪਾਰਟੀ ਨੂੰ ਘੇਰਿਆ ਗਿਆ ਹੈ। ਨਵਜੋਤ ਸਿੰਘ ਸਿੱਧੂ ਨੇ ਇਸ ਸਬੰਧੀ ਟਵੀਟ ਵੀ ਕੀਤਾ ਗਿਆ ਹੈ ਜਿਸ ਚ ਉਨ੍ਹਾਂ ਨੇ ਇੱਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਹੁਣ ਤੁਹਾਨੂੰ ਕੌਣ ਰੋਕ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਅਰਵਿੰਦ ਕੇਜਰੀਵਾਲ ਦਾ ਇੱਕ ਪੁਰਾਣਾ ਵੀਡੀਓ ਸਾਂਝਾ ਕੀਤਾ ਗਿਆ ਹੈ ਜਿਸ ’ਚ ਉਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ 2015 ਦੇ ਬੇਅਦਬੀ ਮਾਮਲੇ ਨੂੰ ਲੈ ਕੇ ਪੂਰੇ ਪੰਜਾਬ ਦੇ ਲੋਕ ਬਹੁਤ ਨਾਰਾਜ ਹਨ। ਪੰਜਾਬ ਦੇ ਲੋਕ ਇਸ ਮਾਮਲੇ ਚ ਇਨਸਾਫ ਚਾਹੁੰਦੇ ਹਨ। ਇਸ ਮਾਮਲੇ ਦਾ ਮਾਸਟਰਮਾਈਂਡ ਕੌਣ ਹੈ ਇਸ ਬਾਰੇ ਦੱਸਣ ਦੀ ਲੋੜ ਨਹੀਂ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਚੰਨੀ ਸਾਬ੍ਹ ਦੇਖ ਲੈਣ ਜੇਕਰ ਅਜਿਹਾ ਹੁੰਦਾ ਹੈ ਤਾਂ 24 ਘੰਟਿਆ ਦੇ ਅੰਦਰ ਉਨ੍ਹਾਂ ਦੋਸ਼ੀਆਂ ਦੇ ਖਿਲਾਫ ਕਾਰਵਾਈ ਹੋ ਸਕਦੀ ਹੈ।
ਇਸ ਵੀਡੀਓ ਨੂੰ ਸਾਂਝੀ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਬੇਅਬਦੀ ਮਾਮਲਿਆਂ ਦੇ ਦੋਸ਼ੀਆ ਨੂੰ ਸਜ਼ਾ ਦੇਣ ਤੋਂ ਉਨ੍ਹਾਂ ਨੂੰ ਹੁਣ ਕੌਣ ਰੋਕ ਰਿਹਾ ਹੈ। ਉਨ੍ਹਾਂ ਵੱਲੋਂ ਬੇਅਦਬੀ ਮਾਮਲੇ ਚ ਇਨਸਾਫ ਦਿਵਾਉਣ ਦੀ ਗੱਲ ਆਖੀ ਗਈ ਸੀ। ਕਾਬਿਲੇਗੌਰ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਬਰਗਾੜੀ ਮਾਮਲੇ ਨੂੰ ਲੈ ਕੇ ਕਈ ਵਾਰ ਆਪਣੀ ਹੀ ਸਰਕਾਰ ਨੂੰ ਘੇਰਿਆ ਜਾ ਚੁੱਕਿਆ ਹੈ।
ਇਹ ਵੀ ਪੜੋ:ਰੋਡਰੇਜ਼ ਮਾਮਲੇ ਵਿੱਚ ਸਿੱਧੂ ਖਿਲਾਫ਼ SC ਨੇ ਰੱਖਿਆ ਫ਼ੈਸਲਾ ਸੁਰੱਖਿਅਤ