ਚੰਡੀਗੜ੍ਹ:ਕਵੀਕੁਮਾਰ ਵਿਸ਼ਵਾਸ ਦੇ ਘਰ ਤੋਂ ਬਾਅਦ ਪੰਜਾਬ ਪੁਲਿਸ ਕਾਂਗਰਸ ਆਗੂ ਅਲਕਾ ਲਾਂਬਾ ਦੇ ਘਰ ਪਹੁੰਚੀ, ਜਿਸ ਨੂੰ ਲੈ ਕੇ ਵਿਰੋਧੀ ਭਗਵੰਤ ਮਾਨ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ ਤੇ ਵੱਡੇ ਸਵਾਲ ਖੜ੍ਹੇ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਕਾਂਗਰਸ ਆਗੂ ਨਵਜੋਤ ਸਿੱਧੂ ਨੇ ਵੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ (Navjot Sidhu targets Mann government) ਹੈ।
ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਵਾਂਗ ਕੰਮ ਕਰ ਰਹੀ ਹੈ... ਡਾਕਟਰ ਕੁਮਾਰ ਵਿਸ਼ਵਾਸ, ਲਾਂਬਾ ਅਲਕਾ ਜੀ ਖਿਲਾਫ ਪੁਲਿਸ ਕਾਰਵਾਈ ਦਰਸਾਉਂਦੀ ਹੈ ਕਿ ਇਹ ਉਹਨਾਂ ਦੇ ਆਲੋਚਕਾਂ ਨੂੰ ਚੁੱਪ ਕਰਵਾਉਣ ਲਈ ਵਰਤੀ ਜਾ ਰਹੀ ਹੈ... ਕਾਂਗਰਸ ਅਲਕਾ ਜੀ ਦੇ ਨਾਲ ਡਟ ਕੇ ਖੜ੍ਹੀ ਹੈ... ਪੁਲਿਸ ਦੇ ਸਿਆਸੀਕਰਨ ਦੇ ਵਿਰੋਧ ਵਿੱਚ ਉਹਨਾਂ ਦੇ ਨਾਲ ਥਾਣੇ ਜਾਣਗੇ।’
ਇਹ ਵੀ ਪੜੋ:ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੂਰਬ ਮੌਕੇ ਲਾਲ ਕਿਲ੍ਹੇ ’ਤੇ ਸਮਾਗਮ, ਪੀਐੱਮ ਮੋਦੀ ਕਰਨਗੇ ਸ਼ਿਰਕਤ
ਪਹਿਲਾਂ ਕੁਮਾਰ ਵਿਸ਼ਵਾਸ ਦੇ ਘਰ ਛਾਪਾ:ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਦੀ ਇੱਕ ਟੀਮ ਨੇ ਛਾਪਾ ਮਾਰਿਆ ਹੈ। ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਕੁਮਾਰ ਵਿਸ਼ਵਾਸ ਤੋਂ ਬਾਅਦ ਕਾਂਗਰਸੀ ਆਗੂ ਅਲਕਾ ਲਾਂਬਾ ਘਰ ਛਾਪਾ:ਕੁਮਾਰ ਵਿਸ਼ਵਾਸ ਦੇ ਘਰ ਤੋਂ ਬਾਅਦ ਪੰਜਾਬ ਪੁਲਿਸ ਕਾਂਗਰਸ ਆਗੂ ਅਲਕਾ ਲਾਂਬਾ ਦੇ ਘਰ ਪਹੁੰਚ ਗਈ (punjab police reach alka lamba house )। ਅਲਕਾ ਲਾਂਬਾ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ। ਅਲਕਾ ਲਾਂਬਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਬਾਹਰ ਕੰਧ ਉੱਪਰ ਪੋਸਟਰ ਚਿਪਕਾਇਆ ਗਿਆ ਹੈ। ਅਲਕਾ ਲਾਂਬਾ ਨੇ ਦੱਸਿਆ ਕਿ ਜਾਂਦੇ ਜਾਂਦੇ ਪੰਜਾਬ ਪੁਲਿਸ ਦੇ ਮੁਲਾਜ਼ਮ ਆਪ ਦੀ ਭਗਵੰਤ ਮਾਨ ਸਰਕਾਰ ਦੇ ਵੱਲੋਂ ਧਮਕੀ ਦੇ ਕੇ ਗਏ ਹਨ ਕਿ ਜੇ ਉਹ 26 ਅਪ੍ਰੈਲ ਨੂੰ ਥਾਣੇ ਵਿੱਚ ਪੇਸ਼ ਨਾ ਹੋਏ ਤਾਂ ਇਸਦਾ ਅੰਜ਼ਾਮ ਬੁਰਾ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਹ ਗਾਂਧੀਵਾਦੀ ਸਿਪਾਹੀ ਵੱਡੇ ਸੰਘੀਆਂ ਤੋਂ ਨਹੀਂ ਡਰੀ, ਛੋਟੇ ਸੰਘੀ ਦੀ ਤਾਂ ਗੱਲ ਹੀ ਛੱਡੋ।
ਇਹ ਵੀ ਪੜੋ:'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼
ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਜੋ ਪੋਸਟਰ ਅਲਕਾ ਲਾਂਬਾ ਦੇ ਘਰ ਬਾਹਰ ਲਗਾਇਆ ਗਿਆ ਹੈ ਉਸ ਵਿੱਚ ਉਨ੍ਹਾਂ ਅਲਕਾ ਲਾਂਬਾ ਨੂੰ 26 ਅਪ੍ਰੈਲ ਨੂੰ ਰੂਪਨਗਰ ਥਾਣੇ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ ਤਾਂ ਕਿ ਉਨ੍ਹਾਂ ਤੋਂ ਜਾਂਚ ਸਬੰਧੀ ਪੁੱਛ ਪੜਤਾਲ ਕੀਤੀ ਜਾ ਸਕੇ।