ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਸੋਸ਼ਲ ਮੀਡੀਆ (Social Media) 'ਤੇ ਇਕ ਟਵੀਟ (Tweet) ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਸਿਆਸਤ 'ਤੇ ਤੰਜ ਕੱਸਦਿਆਂ ਹੋਇਆ ਲਿਖਿਆ ਹੈ ਕਿ, ‘ਸਿਆਸਤ ਕੋ ਲਹੂ ਪੀਨੇ ਕੀ ਲਤ ਹੈ, ਨਹੀਂ ਤੋਂ ਮੁਲਕ ਮੇਂ ਸਭ ਖੈਰੀਅਤ ਹੈ।’ ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਟਵੀਟ ਤੋਂ ਬਾਅਦ ਹੇਠਾਂ ਹੈਸ਼ਟੈਗ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਵੀ ਲਿਖਿਆ ਹੈ।
ਤੁਹਾਨੂੰ ਦੱਸ ਦਈਏ ਕਿ ਅੱਜ ਨਵਜੋਤ ਸਿੰਘ ਸਿੱਧੂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ (Congress Worker) ਨਾਲ ਲਖੀਮਪੁਰ ਖੀਰੀ (Lakhimpur Khiri) ਵਿਖੇ ਵਾਪਰੀ ਘਟਨਾ ਦੇ ਪੀੜਤਾਂ ਨਾਲ ਮੁਲਾਕਾਤ ਕਰਨ ਜਾ ਰਹੇ ਹਨ।
ਬੀਤੇ ਦਿਨੀਂ ਉੱਤਰ ਪ੍ਰਦੇਸ਼ (Uttar Pradesh) ਦੇ ਲਖੀਮਪੁਰ (Lakhimpur) ‘ਚ ਕਿਸਾਨਾਂ (Farmers) ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ (Union Minister of State for Home Affairs) ਦੇ ਪੁੱਤਰ ਵੱਲੋਂ ਕਾਰਾਂ ਨਾਲ ਦਰੜਣ ਤੋਂ ਬਾਅਦ ਕਿਸਾਨਾਂ ਅਤੇ ਹੋਰ ਸਿਆਸੀ ਪਾਰਟੀਆਂ ਵਲੋਂ ਭਾਰੀ ਵਿਰੋਧ ਕੀਤਾ ਗਿਆ। ਇੱਕ ਪਾਸੇ ਜਿੱਥੇ ਕਿਸਾਨਾਂ (Farmers) ਵੱਲੋਂ ਇਸ ਘਟਨਾ ਦੇ ਵਿਰੋਧ ਵਿੱਚ ਲਖੀਮਪੁਰ (Lakhimpur) ਵਿੱਚ ਹਾਈਵੇਅ ਜਾਮ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਸਿਆਸੀ ਪਾਰਟੀਆਂ ਵੱਲੋਂ ਵੀ ਇਸ ਘਟਨਾ ਦੇ ਵਿਰੋਧ ਵਿੱਚ ਕੇਂਦਰੀ ਸਰਕਾਰ (Central Government) ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ (Union Minister of State for Home Affairs Ajay Mishra) ਅਤੇ ਉਸ ਦੇ ਪੁੱਤਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।