ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਬੀਤੇ ਦਿਨ ਯਾਨੀ ਮੰਗਲਵਾਰ ਨੂੰ ਚੋਣ ਰਣਨੀਤੀ ਤਿਆਰ ਕਰਨ ਵਾਲੇ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ (Navjot Sidhu's meeting with Prashant Kishor) ਕੀਤੀ। ਇਸ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਨਵੀਂ ਚਰਚਾ ਛਿੜ ਗਈ ਹੈ।
ਦੱਸ ਦਈਏ ਕਿ ਨਵਜੋਤ ਸਿੱਧੂ ਨੇ ਦਿੱਲੀ ਵਿਚ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ ਹੈ ਤੇ ਇੱਕ ਟਵੀਟਰ ’ਤੇ ਸੈਲਫੀ ਵੀ ਸ਼ੇਅਰ ਕੀਤੀ ਹੈ। ਸਿੱਧੂ ਨੇ ਸੈਲਫੀ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ‘ਪੁਰਾਣੇ ਦੋਸਤ ਪੀ. ਕੇ. ਨਾਲ ਮੁਲਾਕਾਤ ਹੋਈ... ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਸਭ ਤੋਂ ਚੰਗੇ ਹੁੰਦੇ ਹਨ।’
ਇਹ ਵੀ ਪੜੋ:ਅਲਕਾ ਲਾਂਬਾ ਨਾਲ ਰੋਪੜ ਜਾਣਗੇ ਕਾਂਗਰਸ ਦੇ ਕਈ ਵੱਡੇ ਆਗੂ, ਚੰਡੀਗੜ੍ਹ ਵਿੱਚ...
ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਜੁਆਇਨ ਕਰਵਾਉਣ ਦੀਆਂ ਕੋਸ਼ਿਸ਼ਾਂ ਵਿਚ ਸਨ ਸਿੱਧੂ:ਦੱਸ ਦਈਏ ਕਿ ਕਾਂਗਰਸ ਵੱਲੋਂ ਪ੍ਰਸ਼ਾਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਤੇ ਪ੍ਰਸ਼ਾਤ ਕਿਸ਼ੋਰ ਦੀ ਸਿੱਧੂ ਨਾਲ ਮੁਲਾਕਾਤ ਵੀ ਇਸ ਦੌਰਾਨ ਹੀ ਹੋਈ ਹੈ। ਜਦੋਂ ਪ੍ਰਸ਼ਾਤ ਕਿਸ਼ੋਰ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਤਾਂ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਟਵੀਟ ਕਰਕੇ ਕਿਹਾ ਸੀ ਕਿ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਨੇ ਏਮਪਾਵਰਡ ਵਰਕਿੰਗ ਗਰੁੱਪ 2024 ਦਾ ਗਠਨ ਕੀਤਾ ਹੈ। ਉਸ ਨੂੰ ਪਰਿਭਾਸ਼ਿਤ ਜ਼ਿੰਮੇਵਾਰੀ ਨਾਲ ਗਰੁੱਪ ਦੇ ਹਿੱਸੇ ਵਜੋਂ ਪਾਰਟੀ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ ਪਰ ਉਸ (ਪ੍ਰਸ਼ਾਂਤ ਕਿਸ਼ੋਰ) ਨੇ ਇਨਕਾਰ ਕਰ ਦਿੱਤਾ।
ਪ੍ਰਸ਼ਾਂਤ ਕਿਸ਼ੋਰ ਨੇ ਵੀ ਕੀਤਾ ਸੀ ਟਵੀਟ : ਪ੍ਰਸ਼ਾਂਤ ਕਿਸ਼ੋਰ ਨੇ ਵੀ ਟਵੀਟ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਮੈਂ ਈਏਜੀ ਦੇ ਹਿੱਸੇ ਵਜੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਚੋਣਾਂ ਦੀ ਜ਼ਿੰਮੇਵਾਰੀ ਲੈਣ ਦੀ ਕਾਂਗਰਸ ਦੀ ਖੁੱਲ੍ਹੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਮੇਰੀ ਨਿਮਰ ਰਾਏ ਹੈ ਕਿ ਪਰਿਵਰਤਨਸ਼ੀਲ ਸੁਧਾਰਾਂ ਰਾਹੀਂ ਪਾਰਟੀ ਦੀਆਂ ਜੜ੍ਹਾਂ ਮਜ਼ਬੂਤ ਹੋਣੀਆਂ ਚਾਹੀਦੀਆਂ ਹਨ। ਪਾਰਟੀ ਨੂੰ ਮੇਰੇ ਨਾਲੋਂ ਵੱਧ ਇੱਛਾ ਸ਼ਕਤੀ ਅਤੇ ਸਮੂਹਿਕ ਅਗਵਾਈ ਦੀ ਲੋੜ ਹੈ।
ਇਹ ਵੀ ਪੜੋ:CM ਭਗਵੰਤ ਮਾਨ ’ਤੇ ਸਵਾਲ ਚੁੱਕਣ ਵਾਲਿਆ ਨੂੰ ਕੇਜਰੀਵਾਲ ਨੇ ਦਿੱਤਾ ਜਵਾਬ
2024 ਦਾ ਐਕਸ਼ਨ ਪਲਾਨ : ਹਾਲਾਂਕਿ ਇਸ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਕੀ ਭੂਮਿਕਾ ਹੋਵੇਗੀ, ਕੀ ਉਹ ਪਾਰਟੀ ਦੇ ਮੈਂਬਰ ਬਣਨਗੇ, ਇਨ੍ਹਾਂ ਸਾਰੇ ਮੁੱਦਿਆਂ 'ਤੇ ਪਾਰਟੀ ਨੇ ਮੀਟਿੰਗ ਕੀਤੀ ਸੀ। ਮੰਨਿਆ ਜਾ ਰਿਹਾ ਹੈ ਕਿ ਬੈਠਕ ਤੋਂ ਬਾਅਦ ਪਾਰਟੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ 'ਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ। ਪਾਰਟੀ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਕਾਂਗਰਸ ਨੇ 2024 ਲਈ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। ਇਸ ਬਾਰੇ ਅੱਜ ਚਰਚਾ ਹੋਈ। ਪਿਛਲੇ ਹਫ਼ਤੇ ਅੱਠ ਮੈਂਬਰੀ ਕਮੇਟੀ ਨੇ ਇਸ ਬਾਰੇ ਆਪਣੀ ਰਿਪੋਰਟ ਦਿੱਤੀ ਸੀ।