ਚੰਡੀਗੜ੍ਹ: ਨਵਜੋਤ ਸਿੱਧੂ (Navjot Sidhu) ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਮੁੜ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਪ੍ਰੈਸ ਕਾਨਫਰੰਸ (Press conference) ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਿਰ ਦੇਸ਼ ਦੇ ਸਾਰਿਆਂ ਸੂਬਿਆਂ ਤੋਂ ਵੱਧ ਕਰਜ਼ਾ ਹੈ। ਪ੍ਰੈਸ ਕਾਨਫਰੰਸ (Press conference) 'ਚ ਸਿੱਧੂ ਦੇ ਨਾਲ ਪੰਜਾਬ ਕਾਂਗਰਸ ਇੰਚਾਰਜ (Punjab Congress Incharge) ਹਰੀਸ਼ ਚੌਧਰੀ (Harish Chaudhary) ਵੀ ਨਾਲ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਕਈ ਪ੍ਰੋਗਰਾਮ ਉਲੀਕੇ ਜਾਣਗੇ। ਕਾਂਗਰਸ ਦੇ ਸੰਗਠਨ ਨੂੰ ਕਿਵੇਂ ਮਜ਼ਬੂਤ ਕੀਤਾ ਜਾਵੇਗਾ, ਇਸ 'ਤੇ ਕੰਮ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅੱਗੇ ਵਧਾਉਣ ਲਈ ਹੀ ਨਵਜੋਤ ਸਿੱਧੂ (Navjot Sidhu) ਅਤੇ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਦੀ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲਾ ਵਿਧਾਨਸਭਾ ਸੈਸ਼ਨ ਗਵਾਹੀ ਭਰਦਾ ਹੈ ਕਿ ਕਾਂਗਰਸ ਇਕਜੁੱਟ ਹੋ ਕੇ ਅੱਗੇ ਵਧੇਗੀ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਬੇਸ਼ੱਕ ਸਰਕਾਰ ਬਣਾਉਣ ਦਾ ਹੋਵੇ ਪਰ ਉਹ ਇਕੱਲੀ ਸੱਤਾ ਨਾ ਹਾਸਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਬਦਲਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ :ਵਿਵਾਦਾਂ 'ਚ ਘਿਰੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ
ਨਵਜੋਤ ਸਿੱਧੂ (Navjot Sidhu) ਨੇ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਵਾਪਸ ਲੋਕਾਂ ਤੱਕ ਪਹੁੰਚਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ ਕੁਝ ਵੱਖਰੀਆਂ ਹੋਣਗੀਆਂ। ਪੰਜਾਬ ਸਭ ਤੋਂ ਵੱਧ ਕਰਜਾਈ ਸੂਬਾ ਹੈ। ਸੂਬੇ ਨੂੰ ਆਤਮ ਨਿਰਭਰ ਬਣਾਉਣਾ ਹੈ ਅਤੇ ਪੰਜਾਬ ਨੂੰ ਅਪਣੇ ਪੈਰਾਂ 'ਤੇ ਖੜਾ ਕਰਨਾ ਹੈ। ਉਨ੍ਹਾਂ ਕਿਹਾ ਕਿ 10 ਸਾਲਾਂ 'ਚ ਸੂਬੇ 'ਤੇ ਡੇਢ ਲੱਖ ਕਰੋੜ ਦਾ ਕਰਜ਼ ਚੜਿਆ ਹੈ। ਸਿੱਧੂ ਨੇ ਕਿਹਾ ਕਿ ਕਰਜ ਲੈਕੇ ਲੋਕ ਭਲਾਈ ਸਕੀਮ ਲਾਂਚ ਕਰਨ ਦਾ ਟ੍ਰੈਂਡ ਰਿਵਰਸ ਨਹੀਂ ਹੋਇਆ, ਇਸ ਟ੍ਰੈਂਡ ਨੂੰ ਰਿਵਰਸ ਕਰਨਾ ਹੈ।
ਇਹ ਵੀ ਪੜ੍ਹੋ :18 ਨੂੰ ਕਰਤਾਰਪੁਰ ਸਾਹਿਬ ਜਾਵੇਗੀ ਪੰਜਾਬ ਕੈਬਨਿਟ ਦੀ ਟੀਮ
ਨਵਜੋਤ ਸਿੱਧੂ (Navjot Sidhu) ਨੇ ਕਿਹਾ ਕਿ ਉਨ੍ਹਾਂ ਕੋਲ ਸੂਝਵਾਨ ਜਨਰਲ ਸਕੱਤਰ ਹੈ ਅਤੇ ਕਾਂਗਰਸ ਦੀ ਪੁਰਾਣੀ ਟੀਮ ਜਿਨ੍ਹਾਂ ਨੇ ਕਾਂਗਰਸ ਦੀ ਸਥਾਪਨਾ ਕੀਤੀ ਸਾਡੇ ਨਾਲ ਹਨ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਜਲਦੀ ਲਿਸਟ ਵੀ ਜਾਰੀ ਕਰਾਂਗੇ ਅਤੇ ਨਾਲ ਹੀ ਬੁਲਾਰਿਆਂ ਦੀ ਲਿਸਟ ਵੀ ਜਾਰੀ ਕਰਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਕਾਂਗਰਸ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਕਾਂਗਰਸ ਸ਼ਕਤੀ ਦਿਖਾ ਕੇ ਧਰਤੀ ਹਿਲਾ ਦੇਵੇਗੀ।
ਨਵਜੋਤ ਸਿੱਧੂ (Navjot Sidhu) ਨੇ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਦੇ ਮੁੱਦੇ,ਬੇਅਦਬੀ, ਨਸ਼ਾ, ਬੀਐਸਐਫ ਨੂੰ ਛੱਡ ਕੇ ਬਾਕੀ ਸਾਰੇ ਮੁੱਦੇ ਸੂਬੇ ਦੀ ਆਮਦਨ (State income) 'ਤੇ ਨਿਰਭਰ ਹਨ। ਉਨ੍ਹਾਂ ਕਿਹਾ ਕਿ ਰਣਨੀਤੀ ਮੈਂ ਤਿਆਰ ਕਰ ਲਈ ਹੈ, ਜੋ ਤੁਲਨਾਤਮਕ ਹੋਵੇਗੀ। ਸਿੱਧੂ ਨੇ ਕਿਹਾ ਕਿ ਸੰਗਠਨ ਨੂੰ ਮਜਬੂਤ ਕਰਨਾ ਅਤੇ ਗਵਰਨੈਂਸ ਰੋਡਮੈਪ ਤਿਆਰ ਕਰਕੇ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਚੋਣਾਂ ਨੂੰ ਲੈਕੇ ਉਮੀਦਵਾਰਾਂ ਸਬੰਧੀ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਵਲੋਂ ਉਮੀਦਵਾਰਾਂ ਦੀ ਸੂਚੀ ਅਖੀਰ 'ਚ ਜਾਰੀ ਕੀਤੀ ਜਾਵੇਗੀ। ਸਿੱਧੂ ਨੇ ਕਿਹਾ ਕਿ ਕੰਮ ਦੇਖ ਕੇ, ਸਰਵੇ ਕਰਕੇ ਅਤੇ ਮੈਰਿਟ ਦੇਖ ਕੇ ਹੀ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਜ਼ਾਮ ਤਾਂ ਸਭ 'ਤੇ ਲੱਗਦੇ ਹਨ ਪਰ ਗੱਲ ਸਾਬਤ ਹੋਣ ਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਹੀ ਉੀਦਵਾਰ ਦੀ ਚੋਣ ਹੋਵੇਗੀ।
ਇਸ ਦੇ ਨਾਲ ਹੀ ਹਰੀਸ਼ ਚੌਧਰੀ (Harish Chaudhary) ਨੇ ਬੋਲਦਿਆਂ ਕਿਹਾ ਕਿ ਅੱਜ ਦੇ ਸਮੇਂ ਗਠਜੋੜ ਨੂੰ ਲੈਕੇ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਯੂ.ਪੀ ਦੀ ਤਰ੍ਹਾਂ ਮਹਿਲਾਵਾਂ ਨੂੰ ਵੱਧ ਸੀਟਾਂ ਦੇਣ 'ਤੇ ਹਰੀਸ਼ ਚੌਧਰੀ ਨੇ ਕਿਹਾ ਕਿ ਇਸ ਸਬੰਧੀ ਪਾਰਟੀ ਹਾਈਕਮਾਨ ਫੈਸਲਾ ਕਰੇਗੀ। ਉਨ੍ਹਾਂ ਨਾਲ ਹੀ ਮੁੱਖ ਮੰਤਰੀ ਚਿਹਰੇ 'ਤੇ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ ਮੁੱਖ ਮੰਤਰੀ ਦਾ ਚਿਹਰਾ ਹੈ।
ਇਹ ਵੀ ਪੜ੍ਹੋ :ਸਿੱਧੂ ਨੇ ਮੁੜ ਸੰਭਾਲਿਆ ਦਫ਼ਤਰ ਦਾ ਚਾਰਜ, ਲਾਂਘੇ ’ਤੇ ਕਹੀ ਵੱਡੀ ਗੱਲ