ਚੰਡੀਗੜ੍ਹ :ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਕਾਰਜਭਾਰ ਸਾਂਭਦੇ ਹੀ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਸਾਂਸਦ ਅਮਰ ਸਿੰਘ , ਪਿਆਰੇ ਲਾਲ ਗਰਗ ਤੇ ਮਾਲਵਿੰਦਰ ਸਿੰਘ ਮਾਲੀ ਦਾ ਨਾਂਅ ਸ਼ਾਮਲ ਹੈ।
ਸਿੱਧੂ ਦਾ ਟਵਿਟ
ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਟਵਿੱਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਸੀ। ਆਪਣੇ ਟਵਿਟ 'ਚ ਨਵਜੋਤ ਸਿੰਘ ਸਿੱਧੂ ਨੇ ਲਿਖਿਆ , " ਪੰਜਾਬ ਕਾਂਗਰਸ ਦਾ ਪ੍ਰਧਾਨ ਹੁੰਦਿਆਂ ਮੈਂ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਨਿਮਨਲਿਖਤ ਚਾਰ ਸਲਾਹਕਾਰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕਰਦਾ ਹਾਂ । "
1. ਡਾ. ਅਮਰ ਸਿੰਘ (ਮੈਂਬਰ ਲੋਕ ਸਭਾ)
2. ਮੁਹੰਮਦ ਮੁਸਤਫ਼ਾ (ਸਾਬਕਾ ਡੀ.ਜੀ.ਪੀ.)
3. ਮਾਲਵਿੰਦਰ ਸਿੰਘ ਮਾਲੀ
4. ਡਾ. ਪਿਆਰੇ ਲਾਲ ਗਰਗ
" ਹਰ ਪੰਜਾਬੀ ਦੇ ਸੁਨਹਿਰੀ ਭਵਿੱਖ ਦੀ ਉਸਾਰੀ ਸੰਬੰਧੀ ਇਨ੍ਹਾਂ ਦੇ ਨਜ਼ਰੀਏ ਅਤੇ ਕੰਮ ਕਰਕੇ ਮੈਂ ਨਿੱਜੀ ਤੌਰ 'ਤੇ ਇਨ੍ਹਾਂ ਦਾ ਬਹੁਤ ਸਤਿਕਾਰ ਕਰਦਾ ਹਾਂ।''
ਨਵਜੋਤ ਸਿੰਘ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਕੀਤੇ ਨਿਯੁਕਤ ਡਾ. ਅਮਰ ਸਿੰਘ
ਫ਼ਤਿਹਗੜ੍ਹ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਅਮਰ ਸਿੰਘ ਨੂੰ ਨਵਜੋਤ ਸਿੰਘ ਸਿੱਧੂ ਦਾ ਕਰੀਬੀ ਮੰਨਿਆ ਜਾਂਦਾ ਹੈ। ਅਮਰ ਸਿੰਘ ਪਹਿਲਾਂ ਵੀ ਸਥਾਨਕ ਸਰਕਾਰਾਂ ਦੇ ਮੰਤਰੀ ਦੇ ਕਾਰਜਕਾਲ ਦੌਰਾਨ ਸਿੱਧੂ ਦੇ ਸਲਾਹਕਾਰ ਰਹਿ ਚੁੱਕੇ ਹਨ।
ਸਾਬਕਾ ਡੀਜੀਪੀ ਮੁਹੰਮਦ ਮੁਸਤਫਾ
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਮੁਖੀ ਦਾ ਅਹੁਦਾ ਸਾਂਭਦੇ ਹੀ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਮੌਜੂਦਾ ਡੀਜੀਪੀ ਦਿਨਕਰ ਗੁਪਤਾ ਦੇ ਖਿਲਾਫ ਕੋਰਟ ਤੱਕ ਪਹੁੰਚ ਕੀਤੀ ਸੀ।
ਮੁਹੰਮਦ ਮੁਸਤਫਾ ਨੇ ਸਿੱਧੂ ਦੇ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ
ਮੌਜੂਦਾ ਸਮੇਂ ਵਿੱਚ ਜਦੋਂ ਨਵਜੋਤ ਸਿੱਧੂ ਵੱਲੋਂ ਸਾਬਕਾ ਡੀ ਜੀ ਪੀ ਪੰਜਾਬ ਮੁਹੰਮਦ ਮੁਸਤਫਾ ਸਮੇਤ ਡਾ. ਅਮਰ ਸਿੰਘ (ਪਾਰਲੀਮੈਂਟ ਮੈਂਬਰ), ਮਾਲਵਿੰਦਰ ਸਿੰਘ ਮੱਲੀ ਅਤੇ ਡਾ. ਪਿਆਰੇ ਲਾਲ ਗਰਗ ਨੂੰ ਆਪਣੇ ਨਵੇਂ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਸੀ , ਪਰ ਸਾਬਕਾ ਡੀਜੀਪੀ ਪੰਜਾਬ ਮੁਹੰਮਦ ਮੁਸਤਫਾ ਨੇ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ ਕਰ ਦਿੱਤਾ ਹੈ।
ਡਾ. ਪਿਆਰੇ ਲਾਲ ਗਰਗ
ਡਾ. ਪਿਆਰੇ ਲਾਲ ਗਰਗ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਵਿਖੇ ਬਤੌਰ ਰਜਿਸਟਰਾਰ ਸੇਵਾਵਾਂ ਨਿਭਾ ਚੁੱਕੇ ਹਨ। ਉਹ ਦਿੱਲੀ ਦੀ ਉੱਚ ਰਾਨਜੀਤੀ ਦੇ ਖਿਲਾਫ਼ ਪੰਜਾਬ ਦੇ ਹਲਾਤਾਂ ਬਾਰੇ ਵਿਸਥਾਰ ਨਾਲ ਦੱਸਦੇ ਰਹੇ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਬਣਨ ਮਗਰੋਂ ਉਹ ਸੂਬੇ ਦੀ ਰਾਜਨੀਤੀ ਤੇ ਮੁੱਖ ਮੁੱਦਿਆਂ ਨੂੰ ਲੈ ਕੇ ਕੀ ਕੁੱਝ ਨਵਾਂ ਕਰਨਗੇ।
ਮਾਲਵਿੰਦਰ ਸਿੰਘ ਮਾਲੀ
ਮਾਲਵਿੰਦਰ ਸਿੰਘ ਮਾਲੀ, ਇੱਕ ਰਾਜਨੀਤਕ ਵਿਸ਼ਲੇਸ਼ਕ ਹਨ। ਮਾਲਿਵੰਦਰ ਸਿੰਘ ਇੱਕ ਅਧਿਆਪਕ ਰਹਿ ਚੁੱਕੇ ਹਨ ਤੇ ਉਹ ਲਗਾਤਾਰ ਵੱਡੇ ਪੱਧਰ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਆਪਣੇ ਚੌਥੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ।
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਇਹ ਐਲਾਨ ਉਦੋਂ ਕੀਤਾ ਗਿਆ ਜਦੋਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀਆਂ ਤੇ ਪਾਰਟੀ ਹਾਈਕਮਾਨ ਸੋਨੀਆ ਗਾਂਧੀ ਨੂੰ ਮਿਲਣ ਲਈ ਦਿੱਲੀ ਗਏ ਸਨ। ਇਸ ਤੋਂ ਪਹਿਲਾਂ ਵੀ ਏਆਈਸੀਸੀ ( AICC ) ਵੱਲੋਂ ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਸਨ ਅਤੇ ਹੁਣ ਉਨ੍ਹਾਂ ਨੇ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ।
ਇਹ ਵੀ ਪੜ੍ਹੋ: ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੱਧੂ ਨੂੰ ਦਿੱਤਾ ਝਟਕਾ !