ਕਰਤਾਰਪੁਰ ਸਾਹਿਬ ਲਾਂਘੇ ਦੇ ਸਵਾਲ ਨੂੰ ਸਿੱਧੂ ਨੇ ਟਾਲਿਆ - ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ: ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜੰਮੂ ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਨੂੰ ਵੀ ਮਾਰਨਾ ਇੱਕ ਕਾਇਰਾਨਾ ਹਰਕਤ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਸਿੱਧੂ ਨੇ ਕਰਤਾਰਪੁਰ ਲਾਂਘੇ ਦੇ ਸਵਾਲ ਪੁੱਛਣ 'ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਦੀ ਜਾਨ ਲੈਣਾ ਕਿਸੇ ਵੀ ਮੁਸ਼ਕਲ ਦਾ ਹਲ ਨਹੀਂ ਹੈ। ਸਿੱਧੂ ਨੇ ਕਿਹਾ ਕਿ ਅੱਤਵਾਦ ਦੀ ਨਾ ਕੋਈ ਜਾਤ, ਮਜ਼ਹਬ, ਪਾਰਟੀ , ਦੇਸ਼ ਕੁਝ ਨਹੀਂ ਹੁੰਦਾ ਤੇ ਉਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਨ।