ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ (sanyukt kisan morcha) ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਜਿਸਦੇ ਚੱਲਦੇ ਕਿਸਾਨਾਂ ਵੱਲੋਂ ਸਵੇਰ 6 ਵਜੇ ਤੋਂ ਵੱਖ-ਵੱਖ ਥਾਵਾਂ ’ਤੇ ਜਾਮ ਲਗਾਕੇ ਰੋਸ ਪ੍ਰਦਰਸ਼ਨ (Protest) ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦੇਸ਼ ਦਾ ਅੰਨਦਾਤਾ ਪਿਛਲੇ 10 ਮਹੀਨਿਆਂ ਤੋਂ ਦਿੱਲੀ ਬਾਰਡਰ ’ਤੇ ਬੈਠਾ ਹੋਇਆ ਹੈ। ਕੇਂਦਰ ਸਰਕਾਰ (Central Government) ਕਿਸਾਨਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ ਹੈ ਜਿਸਦੇ ਰੋਸ ਵਜੋਂ ਸਯੁੰਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ (Bharat Bandh) ਦੀ ਕਾਲ ਦਿੱਤੀ ਗਈ ਹੈ।
ਨਵਜੋਤ ਸਿੱਧੂ ਨੇਚੁੱਕੀ ਕਿਸਾਨਾਂ ਦੇ ਹੱਕ ’ਚ ਆਵਾਜ
ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਕਿਸਾਨਾਂ ਦੇ ਹੱਕ ’ਚ ਆਵਾਜ ਚੁੱਕੀ ਗਈ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਰਾਹੀ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ 27 ਸਤੰਬਰ 2021 ਨੂੰ ਭਾਰਤ ਬੰਦ ਦੇ ਸੱਦੇ ’ਤੇ ਕਿਸਾਨ ਯੂਨੀਅਨਾਂ ਦੇ ਨਾਲ ਮਜ਼ਬੂਤੀ ਨਾਲ ਖੜਿਆ ਹੈ। ਟਵੀਟ ’ਚ ਸਿੱਧੂ ਨੇ ਇਹ ਵੀ ਕਿਹਾ ਕਿ ਅਸੀਂ ਅਸੀਂ ਹਰ ਕਾਂਗਰਸੀ ਵਰਕਰ ਨੂੰ ਅਪੀਲ ਕਰਦੇ ਹਾਂ ਕਿ ਉਹ ਤਿੰਨ ਗੈਰ ਸੰਵਿਧਾਨਕ ਕਾਲੇ ਕਾਨੂੰਨਾਂ ਦੇ ਖਿਲਾਫ ਆਪਣੀ ਪੂਰੀ ਤਾਕਤ ਨਾਲ ਲੜਨ।
ਗੌਰ ਕਰਨ ਵਾਲੀ ਗੱਲ ਇਹ ਹੈ ਕਿ ਇੱਕ ਪਾਸੇ ਤਾਂ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਚੁੱਕ ਰਹੇ ਹਨ ਤੇ ਦੂਜੇ ਪਾਸੇ ਅੱਜ ਪੰਜਾਬ ਵਜ਼ਾਰਤ ਦੀ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਕਿਸਾਨਾਂ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਜਿਹੜਾ ਕਿਸਾਨਾਂ ਦਾ ਸਾਥ ਨਹੀਂ ਦੇਵੇਗਾ ਉਹ ਕਿਸਾਨ ਵਿਰੋਧੀ ਹੋਵੇਗਾ। ਅਜਿਹੇ 'ਚ ਕੀ ਹੁਣ ਪੰਜਾਬ ਵਜਾਰਤ ਦੀ ਪਹਿਲੀ ਮੀਟਿੰਗ ਹੁੰਦੀ ਹੈ ਜਾਂ ਕਿਸਾਨਾਂ ਦੇ ਐਲਾਨ ਦਾ ਸਮਰਥਨ ਕਰਨ ਵਾਲੇ ਸਿਆਸਤਦਾਨ ਇਸ ਨੂੰ ਟਾਲਦੇ ਨੇ, ਇਹ ਕੁੱਝ ਹੀ ਦੇ ਰ ਬਾਅਦ ਸਪੱਸ਼ਟ ਹੋ ਜਾਵੇਗਾ।
ਬੰਦ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਇਹ ਅਪੀਲ
ਇੱਥੇ ਇਹ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਹੋਏ ਹਨ। ਮੋਰਚੇ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਤਰ੍ਹਾਂ ਦੀ ਕੋਈ ਜ਼ਬਰਦਸਤੀ ਨਾ ਕੀਤੀ ਜਾਵੇ। ਇਹ ਵੀ ਕਿਹਾ ਕਿ ਹੈ ਕਿ ਇਹ ਬੰਦ ਸਰਕਾਰ ਦੇ ਖ਼ਿਲਾਫ਼ ਹੈ ਨਾਕਿ ਲੋਕਾਂ ਖ਼ਿਲਾਫ਼ ਅਤੇ ਇਸ ਅੰਦੋਲਨ ਵਿੱਚ ਕੋਈ ਹਿੰਸਾ ਜਾਂ ਭੰਨਤੋੜ ਨਹੀਂ ਹੋਣੀ ਚਾਹੀਦੀ।