ਪੰਜਾਬ

punjab

ਨਵਜੋਤ ਸਿੱਧੂ ਨੇ ਐਮਐਸਪੀ ਤੇ ਫੂਡ ਸੁਰੱਖਿਆ ਨੂੰ ਲੈ ਕੇ ਕੇਂਦਰ ਦੀ ਮੰਸ਼ਾ 'ਤੇ ਚੁੱਕੇ ਸਵਾਲ

By

Published : Nov 21, 2021, 2:12 PM IST

ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਵਲੋਂ ਖੇਤੀ ਕਾਨੂੰਨਾਂ ਨੂੰ ਰੱਦ (Agriculture law repealed) ਕਰਨ ਦਾ ਐਲਾਨ ਕਰ ਦਿੱਤਾ, ਪਰ ਨਵਜੋਤ ਸਿੱਧੂ (Navjot Sidhu) ਵਲੋਂ ਟਵੀਟ ਕਰਕੇ ਕੇਂਦਰ ਦੀ ਮੰਸ਼ਾ 'ਤੇ ਸਵਾਲ ਖੜੇ ਕੀਤੇ ਹਨ।

ਨਵਜੋਤ ਸਿੱਧੂ ਨੇ ਟਵੀਟ ਕਰ ਚੁੱਕੇ ਕੇਂਦਰ 'ਤੇ ਚੁੱਕੇ ਸਵਾਲ
ਨਵਜੋਤ ਸਿੱਧੂ ਨੇ ਟਵੀਟ ਕਰ ਚੁੱਕੇ ਕੇਂਦਰ 'ਤੇ ਚੁੱਕੇ ਸਵਾਲ

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ਼ (Against agricultural laws) ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਪਹਿਲਾਂ ਪੰਜਾਬ 'ਤੇ ਫਿਰ ਦਿੱਲੀ ਦੀਆਂ ਬਰੂਹਾਂ (The wings of Delhi) 'ਤੇ ਕਿਸਾਨ ਅੰਦੋਲਨ (Peasant movement) ਕਰ ਰਹੇ ਹਨ। ਦਿੱਲੀ ਅੰਦੋਲਨ ਕਰਦਿਆਂ ਕਿਸਾਨਾਂ ਨੂੰ ਲੱਗਭਗ ਇੱਕ ਸਾਲ ਦੇ ਕਰੀਬ ਸਮਾਂ ਹੋ ਚੁੱਕਿਆ ਹੈ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ (Agriculture law repealed) ਹੋਣ ਅਤੇ ਐਮ.ਐਸ.ਪੀ ਦੀ ਗਰੰਟੀ (MSP Guarantee) ਦਿੱਤੀ ਜਾਵੇ।

ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਇੰਨਾਂ ਖੇਤੀ ਕਾਨੂੰਨਾਂ ਨੂੰ ਰੱਦ (Agriculture law repealed) ਕਰਨ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਕਿਸਾਨਾਂ ਦੇ ਨਾਲ ਹ ਵਰਗ 'ਚ ਖੁਸ਼ੀ ਦੀ ਲਹਿਰ ਹੈ। ਇਸ ਤੋਂ ਬਾਅਦ ਨਵਜੋਤ ਸਿੱਧੂ (Navjot Sidhu) ਵਲੋਂ ਟਵੀਟ ਕਰਦਿਆਂ ਕੇਂਦਰ ਦੀ ਮੰਸ਼ਾ 'ਤੇ ਸਵਾਲ ਚੁੱਕੇ ਹਨ ਅਤੇ ਨਾਲ ਹੀ ਕਿਹਾ ਕਿ ਛੋਟੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਸਾਥ ਦੀ ਲੋੜ ਹੈ।

ਇਹ ਵੀ ਪੜ੍ਹੋ :ਖੇਡ ਅਤੇ ਦੋਸਤੀ ਦੀ ਭਾਵਨਾ ਤੋਂ ਸਮਝੋ ਸਿੱਧੂ ਦਾ ਕਰਤਾਰਪੁਰ ਦੌਰਾ: ਗੁਰਜੀਤ ਔਜਲਾ

ਨਵਜੋਤ ਸਿੱਧੂ ਨੇ ਆਪਣੇ ਪਹਿਲੇ ਟਵੀਟ 'ਚ ਕਿਹਾ ਕਿ ਅੱਜ, ਭਾਵੇਂ ਅਸੀਂ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਆਪਣੀ ਜਿੱਤ 'ਤੇ ਖੁਸ਼ੀ ਮਨਾ ਰਹੇ ਹਾਂ, ਪਰ ਸਾਡਾ ਅਸਲ ਕੰਮ ਅਜੇ ਸ਼ੁਰੂ ਹੋਇਆ ਹੈ। ਖੇਤੀ ਕਾਨੂੰਨਾਂ ਤੋਂ ਬਿਨਾਂ ਐਮ.ਐਸ.ਪੀ., ਗਰੀਬਾਂ ਲਈ ਭੋਜਣ ਸੁਰੱਖਿਆ, ਸਰਕਾਰੀ ਖਰੀਦ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਖਤਮ ਕਰਨ ਲਈ ਕੇਂਦਰ ਦੀ ਗੁੱਝੀ ਸ਼ਾਜ਼ਿਸ ਜਾਰੀ ਰਹੇਗੀ, ਇਹ ਹੁਣ ਗੁਪਤ ਅਤੇ ਹੋਰ ਖ਼ਤਰਨਾਕ ਹੋਵੇਗੀ।

ਇਹ ਵੀ ਪੜ੍ਹੋ :ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਬੋਲੇ, ਮੁੜ ਬਣ ਸਕਦੇ ਹਨ ਖੇਤੀ ਕਾਨੂੰਨ

ਆਪਣਾ ਦੂਜਾ ਟਵੀਟ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਖਰੀਦ, ਸਟੋਰੇਜ ਅਤੇ ਪ੍ਰਚੂਨ ਨਿੱਜੀ ਹੱਥਾਂ 'ਚ ਦੇਣ ਲਈ ਕੇਂਦਰ ਦੀ ਯੋਜਨਾ ਅਜੇ ਵੀ ਜਾਰੀ ਹੈ। ਐਮ.ਐਸ.ਪੀ. ਦੇ ਕਾਨੂੰਨੀਕਰਨ ਬਾਰੇ ਕੇਂਦਰ ਦੁਆਰਾ ਕੋਈ ਸ਼ਬਦ ਨਹੀਂ ਬੋਲਿਆ ਗਿਆ। ਅਸੀਂ ਜੂਨ 2020 ਦੀ ਸਥਿਤੀ ਵਿੱਚ ਵਾਪਸ ਪਹੁੰਚ ਗਏ ਹਾਂ, ਕਾਰਪੋਰੇਟ ਦੇ ਕਬਜ਼ੇ ਤੋਂ ਬਚਣ ਲਈ ਛੋਟੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਸਮਰਥਨ ਦੀ ਲੋੜ ਹੈ-ਪੰਜਾਬ ਮਾਡਲ ਹੀ ਇਸਦਾ ਇੱਕੋ-ਇੱਕ ਹੱਲ ਹੈ।

ਇਹ ਵੀ ਪੜ੍ਹੋ :ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ CM ਗਹਿਲੋਤ ਨਾਲ ਕੀਤੀ ਮੁਲਾਕਾਤ, ਪਾਣੀ ਦੀ ਵੰਡ ਸਮੇਤ ਕਈ ਮੁੱਦਿਆਂ 'ਤੇ ਚਰਚਾ

ABOUT THE AUTHOR

...view details