ਪੰਜਾਬ

punjab

ETV Bharat / city

ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈਕੇ ਪਹੁੰਚੀ ਪੁਲਿਸ

ਨਵਜੋਤ ਸਿੰਘ ਸਿੱਧੂ
ਨਵਜੋਤ ਸਿੰਘ ਸਿੱਧੂ

By

Published : May 20, 2022, 9:49 AM IST

Updated : May 20, 2022, 7:00 PM IST

18:16 May 20

ਜੇਲ੍ਹ ਪਹੁੰਚੇ ਸਿੱਧੂ

ਰੋਡ ਰੇਜ਼ ਮਾਮਲੇ 'ਚ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਮਿਲੀ ਸਜ਼ਾ ਤੋਂ ਬਾਅਦ ਪੁਲਿਸ ਵਲੋਂ ਨਵਜੋਤ ਸਿੱਧੂ ਦਾ ਮੈਡੀਕਲ ਕਰਵਾ ਕੇ ਪਟਿਆਲਾ ਜੇਲ੍ਹ ਪਹੁੰਚ ਚੁੱਕੀ ਹੈ

18:10 May 20

ਨਵਜੋਤ ਸਿੰਘ ਸਿੱਧੂ ਦਾ ਹੋਇਆ ਮੈਡੀਕਲ

  • ਨਵਜੋਤ ਸਿੰਘ ਸਿੱਧੂ ਦਾ ਹੋਇਆ ਮੈਡੀਕਲ
  • ਪਟਿਆਲਾ ਜੇਲ੍ਹ ਲਈ ਹੋਏ ਰਵਾਨਾ

17:42 May 20

ਪਟਿਆਲਾ ਜੇਲ੍ਹ ਪਹੁੰਚਿਆ ਨਵਜੋਤ ਸਿੰਘ ਸਿੱਧੂ ਦਾ ਸਾਮਾਨ

ਨਵਜੋਤ ਸਿੰਘ ਸਿੱਧੂ ਦਾ ਸਾਮਾਨ ਪਟਿਆਲਾ ਜੇਲ੍ਹ ਵਿਖੇ ਪਹੁੰਚ ਚੁੱਕਿਆ ਹੈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਕੋਰਟ ਚ ਸਰੰਡਰ ਕੀਤਾ ਸੀ। ਫਿਲਹਾਲ ਉਨ੍ਹਾਂ ਦਾ ਮਾਤਾ ਕੁਸ਼ੱਲਿਆ ’ਚ ਮੈਡੀਕਲ ਹੋ ਰਿਹਾ ਹੈ।

16:55 May 20

ਸਿੱਧੂ ਦਾ ਮਾਤਾ ਕੁਸ਼ੱਲਿਆ ’ਚ ਕਰਵਾਇਆ ਜਾਵੇਗਾ ਮੈਡੀਕਲ

ਪਟਿਆਲਾ ਕੋਰਟ ’ਚ ਆਤਮ ਸਮਰਪਣ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਜਾਵੇਗਾ।

16:49 May 20

ਨਿਆਂਇਕ ਹਿਰਾਸਤ ਅਧੀਨ ਸਿੱਧੂ- ਸੁਰਿੰਦਰ ਡੱਲਾ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਉਹ ਨਿਆਂਇਕ ਹਿਰਾਸਤ ਅਧੀਨ ਹੈ। ਮੈਡੀਕਲ ਜਾਂਚ ਅਤੇ ਹੋਰ ਕਾਨੂੰਨੀ ਪ੍ਰਕਿਰਿਆਵਾਂ ਅਪਣਾਈਆਂ ਜਾਣਗੀਆਂ।

16:45 May 20

ਸਿੱਧੂ ਦਾ ਕਰਵਾਇਆ ਜਾਵੇਗਾ ਮੈਡੀਕਲ

1988 ਰੋਡ ਰੇਜ ਮਾਮਲਾ ’ਚ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਪਟਿਆਲਾ ਕੋਰਟ ਪਹੁੰਚੇ। ਜਿੱਥੇ ਉਨ੍ਹਾਂ ਨੇ ਆਪਣਾ ਸਰੰਡਰ ਕੀਤਾ। ਤਿੰਨ ਦਹਾਕੇ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੱਲ੍ਹ ਉਨ੍ਹਾਂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ।

16:03 May 20

ਪਟਿਆਲਾ ਅਦਾਲਤ ਵਿਖੇ ਨਵਜੋਤ ਸਿੰਘ ਸਿੱਧੂ ਨੇ ਕੀਤਾ ਸਰੰਡਰ

ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ ਵਿਖੇ ਸਰੰਡਰ ਕਰ ਦਿੱਤਾ ਹੈ। ਇੱਥੇ ਸਭ ਤੋਂ ਪਹਿਲਾਂ ਉਨ੍ਹਾਂ ਦਾ ਮੈਡੀਕਲ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ’ਚ ਲੈ ਕੇ ਜਾਇਆ ਜਾਵੇਗਾ।

16:02 May 20

ਪਟਿਆਲਾ ਅਦਾਲਤ ਵਿਖੇ ਪਹੁੰਚੇ ਸਿੱਧੂ

ਨਵਜੋਤ ਸਿੰਘ ਸਿੱਧੂ ਆਪਣੇ ਘਰ ਤੋਂ ਨਿਕਲ ਪਟਿਆਲਾ ਅਦਾਲਤ ਵਿਖੇ ਸਰੰਡਰ ਕਰਨ ਦੇ ਲਈ ਪਹੁੰਚ ਚੁੱਕੇ ਹਨ। ਪਟਿਆਲਾ ਅਦਾਲਤ ਵਿਖੇ ਉਹ ਆਪਣਾ ਸਰੰਡਰ ਕਰਨਗੇ। ਸੁਪਰੀਮ ਕੋਰਟ ਵੱਲੋਂ ਰੋਡਰੇਜ਼ ਮਾਮਲੇ ਚ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਈ ਹੈ।

14:33 May 20

ਸਿੱਧੂ ਦੇ ਹੱਕ ’ਚ ਆਏ ਵਿਰੋਧੀ ਧਿਰ ਆਗੂ ਪ੍ਰਤਾਪ ਬਾਜਵਾ

ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਨੂੰ ਲੈ ਕੇ ਟਵੀਟ ਕੀਤਾ। ਟਵੀਟ ਕਰਦੇ ਹੋਏ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਅੱਗੇ ਕਾਂਗਰਸ ਨਤਮਸਤਕ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਅਤੇ ਮੈ ਇਸ ਔਖੇ ਸਮੇਂ ਚ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਮਜ਼ਬੂਤੀ ਦੇ ਨਾਲ ਖੜਾ ਰਹਾਂਗਾ।

13:31 May 20

ਵਿਰੋਧੀਆਂ ਦੇ ਨਿਸ਼ਾਨੇ ’ਤੇ ਸਿੱਧੂ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਬੰਸ ਸਿੰਘ ਰੋਮਾਣਾ

ਨਵਜੋਤ ਸਿੰਘ ਸਿੱਧੂ ਵੱਲੋਂ ਸੁਪਰੀਮ ਕੋਰਟ ਵੱਲੋਂ ਮੰਗੇ ਗਏ ਸਮੇਂ ’ਤੇ ਵਿਰੋਧੀਆਂ ਵੱਲੋਂ ਉਨ੍ਹਾਂ ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਬੰਸ ਸਿੰਘ ਰੋਮਾਣਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਹਾਥੀ ਤੇ ਚੜਨ ਵੇਲੇ ਤਾਂ ਸਿਹਤ ਵਧਿਆ ਸੀ ਸਰੰਡਰ ਕਰਨ ਵੇਲੇ ਚਿੱਤ ਘਾਉ ਮਾਉ ਹੁੰਦਾ ਹੈ ?? ਉਨ੍ਹਾਂ ਅੱਗੇ ਕਿਹਾ ਕਿ ਹੁਣ ਕਿੱਥੇ ਹੀ ਕੋਰਟ ਦਾ ਫੈਸਲਾ ਸਿਰ ਮੱਥੇ, ਰਾਤ ਦੇ ਵਪਾਰੀ ਲੱਦੇ ਗਏ ??

13:05 May 20

ਅੱਜ ਹੀ ਕਰਨਾ ਹੋਵੇਗਾ ਸਿੱਧੂ ਨੂੰ ਸਰੰਡਰ !

  • ਸਿੱਧੂ ਨੂੰ ਅੱਜ ਹੀ ਕਰਨਾ ਪਵੇਗਾ ਸਰੰਡਰ- ਸੂਤਰ
  • 'ਸਿੱਧੂ ਦੀ ਅਰਜ਼ੀ ’ਤੇ ਸੁਣਵਾਈ ਹੋਣ ਦੀ ਉਮੀਦ ਨਾ ਦੇ ਬਰਾਬਰ'
  • ਸਿੱਧੂ ਦੇ ਵਕੀਲ ਫਿਲਹਾਲ ਨਹੀਂ ਰੱਖ ਸਕੇ ਕੋਰਟ ਸਾਹਮਣੇ ਕੇਸ- ਸੂਤਰ
  • ਸਿੱਧੂ ਨੇ ਦਾਖਿਲ ਕੀਤੀ ਸੀ ਸੁਪਰੀਮ ਕੋਰਟ ਵਿੱਚ ਪਟੀਸ਼ਨ
  • ਸਿੱਧੂ ਨੇ ਸਮਰਪਣ ਲਈ ਮੰਗਿਆ ਸੀ ਸਮਾਂ

12:39 May 20

ਮੈ ਨਵਜੋਤ ਸਿੰਘ ਸਿੱਧੂ ਦੇ ਨਾਲ ਖੜਾ ਹਾਂ- ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦਾ ਸਤਿਕਾਰ ਕਰਦੇ ਹੋਏ ਮੈ ਆਪਣੇ ਸੀਨੀਅਰ ਸਾਥੀ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਇਸ ਔਖੀ ਘੜੀ ’ਚ ਨਾਲ ਹਾਂ।

10:56 May 20

ਸਿੱਧੂ ਨੇ ਸੁਪਰੀਮ ਕੋਰਟ ਤੋਂ ਮੰਗਿਆ ਇੱਕ ਹਫਤੇ ਦਾ ਸਮਾਂ- ਸੂਤਰ

  • ਨਵਜੋਤ ਸਿੰਘ ਸਿੱਧੂ ਦੀ ਸੁਪਰੀਮ ਕੋਰਟ ਵਿੱਚ ਪਟੀਸ਼ਨ
  • ਸਿੱਧੂ ਨੇ ਸਮਰਪਣ ਲਈ ਮੰਗਿਆ ਸਮਾਂ
  • ਚੀਫ਼ ਜਸਟਿਸ ਸਾਹਮਣੇ ਅਰਜੀ ਦੇਵੇਂ ਸਿੱਧੂ- ਕੋਰਟ
  • ਸਿਹਤ ਦੇ ਆਧਾਰ 'ਤੇ ਸੁਪਰੀਮ ਕੋਰਟ ਤੋਂ ਆਤਮ ਸਮਰਪਣ ਲਈ ਸਮਾਂ ਮੰਗਿਆ
  • ਸੁਪਰੀਮ ਕੋਰਟ ਨੇ ਸਿੱਧੂ ਨੂੰ 1 ਸਾਲ ਦੀ ਸੁਣਾਈ ਹੈ ਸਜ਼ਾ
  • ਸਿੱਧੂ ਪਟਿਆਲਾ ਦੀ ਅਦਾਲਤ 'ਚ ਕਰਨ ਵਾਲੇ ਸੀ ਆਤਮ ਸਮਰਪਣ

10:48 May 20

ਕੋਰਟ ਆਦੇਸ਼ਾਂ ਦੀ ਅਸੀਂ ਕਰਦੇ ਹਾਂ ਪਾਲਣਾ- ਸਾਬਕਾ ਵਿਧਾਇਕ ਛਤਰਾਣਾ

ਸਾਬਕਾ ਵਿਧਾਇਕ ਨਿਰਮਲ ਸਿੰਘ ਛਤਰਾਣਾ ਨੇ ਕਿਹਾ ਕਿ ਕੋਰਟ ਦੇ ਆਦੇਸ਼ਾਂ ਦੀ ਅਸੀਂ ਪਾਲਣਾ ਕਰਦੇ ਹਾਂ।

10:21 May 20

ਸਿੱਧੂ ਦੇ ਘਰ ਪਹੁੰਚੇ ਕਈ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ

ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਪਟਿਆਲਾ ਕੋਰਟ ਵਿਖੇ ਸਰੰਡਰ ਕੀਤਾ ਜਾਣਾ ਹੈ। ਉੱਥੇ ਹੀ ਦੂਜੇ ਪਾਸੇ ਕਈ ਕਾਂਗਰਸੀ ਆਗੂਆਂ ਦਾ ਇੱਕਠ ਪਟਿਆਲਾ ਵਿਖੇ ਹੋ ਰਿਹਾ ਹੈ। ਦੱਸ ਦਈਏ ਕਿ ਹੁਣ ਸਿੱਧੂ ਦੇ ਪਟਿਆਲਾ ਵਿਖੇ ਘਰ ’ਚ ਸੁਰਜੀਤ ਸਿੰਘ ਧੀਮਾਨ, ਅਸ਼ਵਨੀ ਸੇਖੜੀ, ਜਗਦੇਵ ਕਮਾਲੁ, ਪਿਰਮਲ ਸਿੰਘ ਖਾਲਸਾ, ਕਾਕਾ ਰਾਜਿੰਦਰ, ਨਿਰਮਲ ਸਿੰਘ ਸ਼ੁਤਰਾਣਾ ਅਤੇ ਹਰਦਿਆਲ ਸਿੰਘ ਕੰਬੋਜ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਪਹੁੰਚੇ ਹਨ।

10:16 May 20

ਸਿੱਧੂ ਦੇ ਘਰ ਪਹੁੰਚੇ ਰਾਜਪੁਰਾ ਸਾਬਕਾ ਵਿਧਾਇਕ ਹਰਦਿਆਲ ਕੰਬੋਜ

ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਪੁਰਾ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਹੈ ਕਿ ਉਹ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਨਗੇ।

10:00 May 20

ਰੰਧਾਵਾ ਨੂੰ ਉਪ ਮੁੱਖ ਮੰਤਰੀ ਦੀ ਕੁਰਸੀ ਸਿੱਧੂ ਨੇ ਦਿਲਵਾਈ ਸੀ- ਪਿਰਮਲ ਖਾਲਸਾ

ਪਟਿਆਲਾ ਪਹੁੰਚੇ ਕਾਂਗਰਸੀ ਆਗੂ ਪਿਰਮਲ ਸਿੰਘ ਖਾਲਸਾ ਨੇ ਕਿਹਾ ਕਿ ਇਹ ਕੋਰਟ ਦਾ ਫੈਸਲਾ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ ’ਤੇ ਕਿਹਾ ਕਿ ਰੰਧਾਵਾ ਨੂੰ ਉਪ ਮੁੱਖ ਮੰਤਰੀ ਦੀ ਕੁਰਸੀ ਸਿੱਧੂ ਨੇ ਦਿਲਵਾਈ ਸੀ ਜੋ ਟਿੱਪਣੀ ਕਰ ਰਹੇ ਹੈ ਉਹ ਠੀਕ ਨਹੀਂ ਹੈ।

09:46 May 20

10:30 ਵਜੇ ਦੇ ਕਰੀਬ ਸਿੱਧੂ ਕਰਨਗੇ ਸਰੰਡਰ

ਪਟਿਆਲਾ ਕੋਰਟ ਦੇ ਵਿੱਚ 10:30 ਵਜੇ ਦੇ ਕਰੀਬ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸਰੰਡਰ ਕੀਤਾ ਜਾਵੇਗਾ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਅਤੇ ਧੀ ਰਾਬੀਆ ਸਿੱਧੂ ਦੇ ਨਾਲ ਨਾਲ ਕਈ ਕਾਂਗਰਸੀ ਆਗੂ ਵੀ ਮੌਜੂਦ ਰਹਿਣਗੇ।

09:19 May 20

ਸੁਪਰੀਮ ਕੋਰਟ ਨੇ ਸਿੱਧੂ ਨੂੰ ਸੁਣਾਈ 1 ਸਾਲ ਦੀ ਸਜ਼ਾ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ’ਚ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਇਸੇ ਮਾਮਲੇ ਸਬੰਧੀ ਨਵਜੋਤ ਸਿੱਧੂ ਅੱਜ ਸਰੰਡਰ ਕਰ (Navjot Sidhu can surrender today) ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਸਿੱਧੂ ਅੱਜ ਕਰੀਬ 10 ਵਜੇ ਪਟਿਆਲਾ ਅਦਾਲਤ ਵਿਖੇ ਜਾਣਗੇ। ਉਥੇ ਹੀ ਕਾਂਗਰਸ ਕਮੇਟੀ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਵੀ ਸਾਰੇ ਕਾਂਗਰਸੀ ਵਰਕਰਾਂ ਨੂੰ ਬੇਨਤੀ ਕੀਤੀ ਹੈ ਕਿ ਠੀਕ ਸਵੇਰੇ 10 ਵਜੇ ਜ਼ਿਲ੍ਹਾ ਕੋਰਟ ਪਟਿਆਲਾ ਵਿਖੇ ਪਹੁੰਚਿਆ ਜਾਵੇ।

ਸੁਰੱਖਿਆ ਵੀ ਲਈ ਵਾਪਸ:ਇੱਕ ਸਾਲ ਦੀ ਸਜ਼ਾ ਹੋਣ ਤੋਂ ਬਾਅਦ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰਖ਼ੀਆਂ ਵਾਪਿਸ ਲੈਣ ਦੇ ਆਦੇਸ਼ ਵੀ ਜਾਰੀ ਹੋਏ ਹਨ। ਸਿੱਧੂ ਨੂੰ 45 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਮਿਲੀ ਹੋਈ ਸੀ ਜੋ ਹੁਣ ਵਾਪਸ ਲੈ ਲਈ ਗਈ ਹੈ।

ਸਜ਼ਾ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾਂ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਕਾਨੂੰਨ ਦਾ ਫੈਸਲਾ ਸਵੀਕਾਰ ਹੈ। ਪੀੜਤ ਪਰਿਵਾਰ ਵੱਲੋਂ ਦਾਖਿਲ ਪਟੀਸ਼ਨ ਚ ਕਿਹਾ ਗਿਆ ਸੀ ਕਿ ਸਿੱਧੂ ਦੀ ਸਜ਼ਾ ਘੱਟ ਨਹੀਂ ਕੀਤੀ ਜਾਣੀ ਚਾਹੀਦੀ। ਪੰਜਾਬ ਹਰਿਆਣਾ ਹਾਈਕੋਰਟ ਨੇ ਸਿੱਧੂ ਨੂੰ ਗੈਰ ਇਰਾਦਾ ਕਤਲ ਚ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ ਜਦਕਿ ਸੁਪਰੀਮ ਕੋਰਟ ਨੇ ਗੈਰ ਇਰਾਦਾ ਕਤਲ ਚ ਬਰੀ ਕਰ ਦਿੱਤਾ ਗਿਆ ਸੀ। ਪਰ ਸੱਟ ਪਹੁੰਚਾਉਣ ਦੇ ਮਾਮਲੇ ਚ ਇੱਕ ਹਜ਼ਾਰ ਦਾ ਜੁਰਮਾਨਾ ਲਗਾਇਆ ਸੀ।

ਰੋਡ ਰੇਜ ਮਾਮਲੇ ਵਿੱਚ ਇੱਕ ਵਿਅਕਤੀ ਦੀ ਹੋਈ ਸੀ ਮੌਤ:ਜਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਚ ਪਾਰਕਿੰਗ ਵਾਲੀ ਥਾਂ ਨੂ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ 2006 ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਸੀ।

ਇਹ ਵੀ ਪੜੋ:ਸਿੱਧੂ ਅੱਜ ਕਰ ਸਕਦੇ ਨੇ ਸਰੰਡਰ, ਸੁਰੱਖਿਆ ਵੀ ਲਈ ਵਾਪਸ

Last Updated : May 20, 2022, 7:00 PM IST

ABOUT THE AUTHOR

...view details