ਚੰਡੀਗੜ੍ਹ:ਸੋਸ਼ਲ ਮੀਡੀਆ ’ਤੇ ਬੀਤੇ ਦਿਨ ਤੋਂ ਇੱਕ ਵੀਡੀਓ ਬਹੁਤ ਹੀ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਇਸ ਵੀਡੀਓ ’ਚ ਇੱਕ ਵਿਅਕਤੀ ਨਸ਼ਾ ਵੇਚਦਾ ਹੋਇਆ ਨਜਰ ਆ ਰਿਹਾ ਹੈ। ਹਾਲਾਂਕਿ ਇਸ ਸਬੰਧ ਚ ਪੁਲਿਸ ਦਾ ਕਹਿਣਾ ਹੈ ਕਿ ਵੀਡੀਓ ਕਰੀਬ 2 ਮਹੀਨੇ ਪਹਿਲਾਂ ਦੀ ਹੈ, ਉੱਥੇ ਹੀ ਦੂਜੇ ਪਾਸੇ ਇਸ ਵੀਡੀਓ ਨੇ ਸਿਆਸੀ ਪਾਰਾ ਵਧਾ ਦਿੱਤਾ ਹੈ।
ਦੱਸ ਦਈਏ ਕਿ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵੀਡੀਓ ਨੂੰ ਸਾਂਝੀ ਕਰ ਸੂਬੇ ਦੀ ਆਮ ਆਦਮੀ ਪਾਰਟੀ ਅਤੇ ਸੀਐੱਮ ਮਾਨ ਨੂੰ ਘੇਰਿਆ ਹੈ। ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਕਿ ਐਸਟੀਐਫ ਦੀ ਰਿਪੋਰਟ ਅਤੇ ਮਾਨਯੋਗ ਹਾਈਕੋਰਟ ਨੇ ਕਈ ਮੌਕਿਆ ਤੇ ਦੇਖਿਆ ਹੈ ਕਿ ਨਸ਼ਾ ਤਸਕਰਾਂ, ਪੁਲਿਸ ਅਤੇ ਸਿਆਸਤਦਾਨਾਂ ਵਿਚਾਲੇ ਗਠਜੋੜ ਮੌਜੂਦ ਹੈ। ਜਿਸ ਨੂੰ ਤੋੜਨਾ ਅਜੇ ਬਾਕੀ ਹੈ। ਰਾਜਨੀਤਿਕ ਗੈਰਹਾਜ਼ਰ , ਨਤੇਜ ਸਪੱਸ਼ਟ ਤੌਰ ’ਤੇ ਸਪੱਸ਼ਟ ਹਨ। ਇਸ ਦੇ ਨਾਲ ਹੀ ਸਿੱਧੂ ਨੇ ਟਵੀਟ ਦੇ ਨਾਲ ਵੀਡੀਓ ਸਾਂਝੀ ਕੀਤੀ ਹੈ ਅਤੇ ਇਸ ਟਵੀਟ ਨਾਲ ਸਿੱਧੂ ਨੇ ਸੀਐੱਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਵੀ ਟੈਗ ਕੀਤਾ ਹੈ।