ਪੰਜਾਬ

punjab

ETV Bharat / city

ਨਵਜੋਤ ਸਿੰਘ ਸਿੱਧੂ ਦਾ ਨਵਾਂ ਟਵੀਟ, ਜਾਣੋ ਕੀ ਕਹੀ ਨਵੀਂ ਗੱਲ ! - ਪੰਜਾਬ ਕਾਂਗਰਸ

ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਲਗਾਤਾਰ ਅਟਕਲਾਂ ਲਾਇਆਂ ਜਾ ਰਹੀਆਂ ਹਨ, ਉਥੇ ਹੀ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਤੋੇਂ ਬਾਅਦ ਸਿੱਧੂ ਇੱਕ ਹੋਰ ਟਵੀਟ ਕੀਤਾ ਹੈ। ਜਿਸ 'ਚ ਉਨ੍ਹਾਂ ਨੇ ਸਿਆਣਾਂ ਨਾਲ ਗੱਲਬਾਤ ਦਾ ਜ਼ਿਕਰ ਕੀਤਾ।

ਨਵਜੋਤ ਸਿੰਘ ਸਿੱਧੂ ਦਾ ਨਵਾਂ ਟਵੀਟ
ਨਵਜੋਤ ਸਿੰਘ ਸਿੱਧੂ ਦਾ ਨਵਾਂ ਟਵੀਟ

By

Published : Jul 17, 2021, 5:47 PM IST

ਚੰਡੀਗੜ੍ਹ:ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਸੁਨੀਲ ਜਾਖੜ, ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਗਈ। ਸਿੱਧੂ ਦੇ ਪਾਰਟੀ ਆਗੂਆਂ ਨਾਲ ਮੁਲਾਕਾਤ ਕਰਨ ਮਗਰੋਂ ਪੰਜਾਬ ਦੀ ਸਿਆਸਤ ਭੱਖੀ ਹੋਈ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਮਗਰੋਂ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਮੁੜ ਟਵੀਟ ਕੀਤਾ ਹੈ।

ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਟਵੀਟ ਕੀਤਾ, " ਉੱਘੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਦੀ ਅਗਵਾਈ ਲਈ...ਸਿਆਣੇ ਲੋਕਾਂ ਨਾਲ ਗੱਲਬਾਤ, ਮਹਾਨਾਂ ਤੋਂ ਗ੍ਰਹਿਣ ਕੀਤੀ ਸਿੱਖਿਆ !

ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਲਗਾਤਾਰ ਅਟਕਲਾਂ ਲਾਇਆਂ ਜਾ ਰਹੀਆਂ ਹਨ। ਉਥੇ ਹੀ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਖੇਮੇ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਕਲੇਸ਼ Live Update: ਰਾਜਾ ਵੜਿੰਗ ਨਾਲ ਨਵਜੋਤ ਸਿੱਧੂ ਪਹੁੰਚੇ ਪਟਿਆਲਾ

ABOUT THE AUTHOR

...view details