ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਆਗੂ ਨਵੋਜਤ ਸਿੰਘ ਸਿੱਧੂ ਵੱਲੋਂ ਕੇਂਦਰ ਦੇ ਚੰਡੀਗੜ੍ਹ ਸਬੰਧੀ ਐਲਾਨ ’ਤੇ ਟਵੀਟ ਕੀਤਾ ਗਿਆ ਹੈ। ਜਿਸ ’ਚ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਘੇਰਿਆ ਗਿਆ ਹੈ। ਨਾਲ ਹੀ ਕਿਹਾ ਹੈ ਕਿ ਚੰਡੀਗੜ੍ਹ ਦੇ ਬਹਾਨੇ ਉਨ੍ਹਾਂ ਦੀ ਨਜ਼ਰ ਪੰਜਾਬ ਦੇ ਦਰੀਆਈ ਪਾਣੀ ’ਤੇ ਹੈ।
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੇ 27 ਪਿੰਡਾਂ ਨੂੰ ਉਜਾੜ ਕੇ ਬਣਾਇਆ ਹੋਇਆ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਅੱਗੇ ਸ਼ਾਇਰੀ ਅੰਦਾਜ ’ਚ ਕਿਹਾ ਕਿ ਕਹੀ ਪੇ ਨਿਗਾਹੇ ਕਹੀ ਪੇ ਨਿਸ਼ਾਨਾ.... ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀ ’ਤੇ ਨਿਸ਼ਾਨਾ ਹੈ।
ਸਿੱਧੂ ਨੇ ਆਪਣੇ ਟਵੀਟ ਚ ਕਿਹਾ ਕਿ ਸਾਵਧਾਨ ਅਗਲੀ ਵੱਡੀ ਲੜਾਈ ਪੰਜਾਬ ਦੇ ਦਰਿਆਈ ਪਾਣੀਆਂ ਦੀ ਹੈ। ਆਪਣੇ ਇਸ ਟਵੀਟ ਦੇ ਨਾਲ ਨਵਜੋਤ ਸਿੰਘ ਸਿੱਧੂ ਨੇ ਅਰਵਿੰਦ ਕੇਜਰੀਵਾਲ, ਮਨੋਹਰ ਲਾਲ ਖੱਟਰ ਅਤੇ ਸੀਐੱਮ ਭਗਵੰਤ ਮਾਨ ਨੂੰ ਟੈਗ ਕੀਤਾ ਗਿਆ ਹੈ।
ਇਹ ਵੀ ਪੜੋ:ਪ੍ਰੀਪੇਡ ਮੀਟਰਾਂ ਨੂੰ ਲੈਕੇ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਛੇੜਿਆ ਮਹਾਂਯੁੱਧ, ਮੀਟਰ ਪੱਟ ਐਸਡੀਓ...
ਐਲਾਨ ਤੋਂ ਬਾਅਦ ਚੰਡੀਗੜ੍ਹ ਦੇ ਮੁਲਾਜ਼ਮ ਖੁਸ਼: ਕਾਬਿਲੇਗੌਰ ਹੈ ਕਿ ਆਪਣੇ ਚੰਡੀਗੜ੍ਹ ਦੌਰੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ’ਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਬਾਅਦ ਜਿੱਥੇ ਚੰਡੀਗੜ੍ਹ ਦੇ ਮੁਲਾਜ਼ਮ ਕਾਫੀ ਖੁਸ਼ ਹਨ ਉੱਥੇ ਹੀ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਉਨ੍ਹਾਂ ਨੂੰ ਅਜਿਹੇ ਕਈ ਲਾਭ ਮਿਲਣਗੇ ਜੋ ਹੁਣ ਤੱਕ ਨਹੀਂ ਮਿਲੇ ਸੀ।
ਮੁੱਦੇ ’ਤੇ ਸੱਦਿਆ ਗਿਆ ਸੀ ਵਿਸ਼ੇਸ਼ ਇਜਲਾਸ: ਉੱਥੇ ਹੀ ਦੂਜੇ ਪਾਸੇ ਪੰਜਾਬ ਚ ਇਸ ਸਬੰਧੀ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ ਜਿਸ ’ਚ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਦੇਣ ਦਾ ਮਤਾ ਪਾਸ ਕੀਤਾ ਗਿਆ ਸੀ। ਕਾਂਗਰਸ, ਅਕਾਲੀ ਦਲ ਅਤੇ ਬਸਪਾ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਸੀ ਜਦਕਿ ਭਾਜਪਾ ਨੇ ਇਸ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਨੀਅਤ 'ਤੇ ਸਵਾਲ ਖੜ੍ਹੇ ਕੀਤੇ ਸੀ।