ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮਹਿੰਗੀ ਬਿਜਲੀ ਸਮਝੌਤਿਆਂ ਨੂੰ ਲੈ ਕੇ ਟਵੀਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਵੀਡੀਓ ਸੰਦੇਸ਼ ਵੀ ਸਾਂਝੀ ਕੀਤੀ ਹੈ।
ਟਵੀਟ ਕਰਦੇ ਹੋਏ ਪੰਜਾਬ ਸਰਕਾਰ ਨੂੰ ਜਨਤਕ ਹਿੱਤ ’ਚ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਨੂੰ ਘਟਾਇਆ ਜਾਵੇ। ਨਹੀਂ ਤਾਂ ਇਹ ਬਿਜਲੀ ਖਰੀਦ ਸਮਝੌਤਿਆਂ ਨੂੰ ਬੇਅਸਰ ਕਰ ਦੇਣਗੇ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਖਰੀਦ ਸਮਝੌਤਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੇ ਲਈ ਨਵਾਂ ਕਾਨੂੰਨ ਬਣਾਉਣ ਦੇ ਖਾਤਿਰ ਇੱਕ ਦਿਨ ਦੀ ਬਜਾਏ 5-7 ਦਿਨਾਂ ਦਾ ਵਿਧਾਨਸਭਾ ਇਜਲਾਸ ਬੁਲਾਉਣ ਦੀ ਵੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਚ ਅਜਿਹੇ ਕਈ ਮੁੱਦੇ ਹਨ ਜੋ ਕਿ ਇੱਕ ਦਨ ਦੇ ਇਜਲਾਸ ਦੌਰਾਨ ਹੱਲ ਨਹੀਂ ਕੀਤੇ ਜਾ ਸਕਦੇ।