ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੀ ਪਤਨੀ ਨਵਜੋਤ ਕੌਰ ਸਿੱਧੂ ਹਸਪਤਾਲ ’ਚ ਭਰਤੀ ਹਨ। ਜਿਨ੍ਹਾਂ ਦਾ ਫੋਰਟਿਸ ਹਸਪਤਾਲ ਵਿਖੇ ਇਲਾਜ ਚਲ ਰਿਹਾ ਹੈ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕਰ ਜਾਣਕਾਰੀ ਦਿੱਤੀ ਗਈ ਹੈ।
ਨਵਜੋਤ ਕੌਰ ਦਾ ਆਪਰੇਸ਼ਨ, ਸਿੱਧੂ ਨੇ ਮੰਗੀਆਂ ਦੁਆਵਾਂ - ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਇਲਾਜ ਲਈ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕੀਤਾ ਗਿਆ ਹੈ ਅਤੇ ਸਾਰਿਆਂ ਨੂੰ ਉਨ੍ਹਾਂ ਦੇ ਅਰਦਾਸ ਕਰਨ ਦੇ ਲਈ ਅਪੀਲ ਕੀਤੀ ਹੈ।
ਨਵਜੋਤ ਸਿੰਘ ਸਿੱਧੂ
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਦੱਸਿਆ ਕਿ ਉਨ੍ਹਾਂ ਦੀ ਪਤਨੀ ਪਿਛਲੇ ਦੋ ਦਿਨਾਂ ਤੋਂ ਗੰਬੀਰ ਬਿਮਾਰ ਸਨ। ਬੀਤੇ ਦਿਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਅੱਜ ਫੋਰਟਿਸ ਹਸਪਤਾਲ ਚ ਆਪਰੇਸ਼ਨ ਹੋਵੇਗਾ। ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਨਵਜੋਤ ਕੌਰ ਸਿੱਧੂ ਦੇ ਜਲਦੀ ਠੀਕ ਹੋਣ ਦੇ ਲਈ ਅਰਦਾਸ ਕਰਨ ਲਈ ਅਪੀਲ ਵੀ ਕੀਤੀ।
ਇਹ ਵੀ ਪੜੋ:ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਤੇ ਉੱਪ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ