ਚੰਡੀਗੜ੍ਹ:ਪੰਜਾਬ ਕਾਂਗਰਸ ਵਿਚਕਾਰ ਚੱਲ ਰਹੀ ਖਾਨਾਜੰਗੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਕੀਤੀ ਜਾ ਰਹੀ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਦੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਰਹੇ।
ਇਸ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਕਹਿੰਦੇ ਨਜ਼ਰ ਆਏ ਹਨ ਕਿ ALL IS WELL ਯਾਨੀ ਕਿ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਚੱਲ ਰਹੀ ਕਸਮਕਸ ਖਤਮ ਹੋ ਗਈ ਹੈ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੇ ਕਈ ਦਿਨ੍ਹਾਂ ਤੋਂ ਆਪਣੀ ਹੀ ਸਰਕਾਰ ਦੇ ਉੱਪਰ ਸਵਾਲ ਖੜ੍ਹੇ ਕਰ ਰਹੇ ਸਨ। ਹੁਣ ਇਸ ਮੀਟਿੰਗ ਤੋਂ ਜਾਪ ਰਿਹਾ ਹੈ ਕਿ ਕਾਂਗਰਸ ਦਾ ਆਪਸੀ ਕਲੇਸ਼ ਖਤਮ ਹੋ ਗਿਆ।
ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਬਹੁਤ ਹੀ ਸਾਜਗਾਰ ਮਾਹੌਲ ਦੇ ਵਿੱਚ ਇਹ ਮੀਟਿੰਗ ਹੋਈ ਹੈ। ਇਸ ਮੌਕੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦਾ ਵੀ ਜਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੇ ਵਿੱਚ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਉਹ ਸੂਬੇ ਭਰ ਦੇ ਵਿੱਚ ਜਾਣਗੇ। ਨਾਲ ਹੀ ਉਨ੍ਹਾਂ ਦੱਸਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਰੀਸ਼ ਚੌਧਰੀ ਅਤੇ ਨਵਜੋਤ ਸਿੰਘ ਸਿੱਧੂ ਪੰਜਾਬ ਵੱਲੋਂ ਇਕੱਠੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ।