ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਫਾਰਨ ਕੰਟ੍ਰੀਬਿਊਸ਼ਨ (ਰੈਗੂਲੇਸ਼ਨ) ਐਕਟ (ਐਫਸੀਆਰਏ) ਤਹਿਤ ਵਿਦੇਸ਼ਾਂ ਤੋਂ ਫੰਡ ਪ੍ਰਾਪਤ ਕਰਨ ਦੀ ਪ੍ਰਵਾਨਗੀ ਦੇ ਕੇ ਐਨਡੀਏ ਸਰਕਾਰ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ।
ਸ੍ਰੀ ਹਰਿਮੰਦਿਰ ਸਾਹਿਬ ਲਈ ਵਿਦੇਸ਼ਾਂ ਤੋਂ ਫੰਡ ਲੈਣ ਦੀ ਪ੍ਰਵਾਨਗੀ ਮਿਲਣ 'ਤੇ ਹਰਸਿਮਰਤ ਬਾਦਲ ਨੇ PM ਮੋਦੀ ਦਾ ਕੀਤਾ ਧੰਨਵਾਦ - Union Minister for Food Processing Industries Harsimrat Kaur Badal
ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਫਾਰਨ ਕੰਟ੍ਰੀਬਿਊਸ਼ਨ (ਰੈਗੂਲੇਸ਼ਨ) ਐਕਟ (ਐਫਸੀਆਰਏ) ਤਹਿਤ ਵਿਦੇਸ਼ਾਂ ਤੋਂ ਫੰਡ ਪ੍ਰਾਪਤ ਕਰਨ ਦੀ ਪ੍ਰਵਾਨਗੀ ਦੇ ਕੇ ਐਨਡੀਏ ਸਰਕਾਰ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ।
ਇੱਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਬੀਬੀ ਬਾਦਲ ਨੇ ਕਿਹਾ ਕਿ ਇਸ ਕਦਮ ਦੀ ਬਦੌਲਤ ਹੁਣ ਸੰਗਤ ਦੁਨੀਆਂ ਭਰ ਤੋਂ ਆਪਣੀ ਸੇਵਾ (ਦਸਵੰਧ) ਦੇ ਰੂਪ ਵਿੱਚ ਦੇ ਸਕੇਗੀ ਤੇ ਇਸ ਨਾਲ ਮਨੁੱਖਤਾ ਦੀ ਸੇਵਾ ਦੇ ਕੀਤੇ ਜਾ ਰਹੇ ਯਤਨਾਂ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇਸ ਫੈਸਲੇ ਲਈ ਧੰਨਵਾਦ ਕਰਦੀ ਹਾਂ ਜਿਸ ਨਾਲ ਦੁਨੀਆਂ ਭਰ ਵਿੱਚ ਸਿੱਖ ਭਾਈਚਾਰੇ ਦੀ ਸੇਵਾ ਭਾਵਨਾ ਹੋਰ ਵੱਧ ਵੇਖਣ ਨੂੰ ਮਿਲੇਗੀ।
ਵੇਰਵੇ ਸਾਂਝੇ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਆਰਸੀਆਰਏ ਦੀ ਪ੍ਰਵਾਨਗੀ ‘ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਸ੍ਰੀ ਦਰਬਾਰ ਸਾਹਿਬ ਪੰਜਾਬ ਐਸੋਸੀਏਸ਼ਨ’, ਜਿਸ ਦੀ ਸਥਾਪਨਾ 1925 ਵਿੱਚ ਹੋਈ ਸੀ, ਦੇ ਨਾਂ ’ਤੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੇਰੀ ਖੁਸ਼ਕਿਸਮਤੀ ਹੈ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਵੱਲੋਂ ਮੈਨੂੰ ਮੰਗ ਪੱਤਰ ਮਿਲਣ ਤੋਂ ਬਾਅਦ ਇਹ ਕੇਸ ਮੈਂ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਅੱਗੇ ਰੱਖਿਆ ਤੇ ਇਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ।