ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹਰ ਪਾਰਟੀ ਵੱਲੋਂ ਜਨਤਾ ਨੂੰ ਲੁਭਾਉਣ ਵਾਸਤੇ ਮੁੱਦੇ ਚੁੱਕੇ ਜਾ ਰਹੇ ਹਨ। ਭਾਜਪਾ ਵੱਲੋਂ ਵੀ ਚੰਡੀਗੜ੍ਹ ਵਿਖੇ ਨਸ਼ੇ ਦੇ ਮੁੱਦੇ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਠੀ ਦਾ ਘਿਰਾਓ ਕੀਤਾ ਗਿਆ।
ਕੈਪਟਨ ਦੀ ਕੋਠੀ ਘੇਰਨ ਪਹੁੰਚੇ ਸਨ ਭਾਜਪਾ ਵਰਕਰਾਂ ਨੂੰ ਪੁਲਿਸ ਨੇ ਵਾਟਰ ਕੈਨਿਨ ਨਾਲ ਝੰਬੇ - ਸੀ.ਐਮ ਕੋਠੀ
ਚੰਡੀਗੜ੍ਹ ਸੈਕਟਰ 17 ਤੋਂ ਚੱਲੇ ਭਾਜਪਾ ਵਰਕਰਾਂ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਥੋੜ੍ਹੀ ਦੂਰੀ ਤੇ ਹੀ ਬੈਰੀਕੇਟਿੰਗ ਲਾ ਕੇ ਰੋਕ ਦਿੱਤਾ ਗਿਆ। ਤਕਰੀਬਨ 15 ਮਿੰਟਾਂ ਤੱਕ ਧੱਕਾਮੁੱਕੀ ਪੁਲੀਸ ਅਤੇ ਭਾਜਪਾ ਵਰਕਰਾਂ ਵਿੱਚ ਚੱਲੀ। ਭਾਜਪਾ ਯੁਵਾ ਮੋਰਚਾ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ 4 ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ।
ਚੰਡੀਗੜ੍ਹ ਸੈਕਟਰ 17 ਤੋਂ ਚੱਲੇ ਭਾਜਪਾ ਵਰਕਰਾਂ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਥੋੜ੍ਹੀ ਦੂਰੀ ਤੇ ਹੀ ਬੈਰੀਕੇਟਿੰਗ ਲਾ ਕੇ ਰੋਕ ਦਿੱਤਾ ਗਿਆ। ਤਕਰੀਬਨ 15 ਮਿੰਟਾਂ ਤੱਕ ਧੱਕਾਮੁੱਕੀ ਪੁਲੀਸ ਅਤੇ ਭਾਜਪਾ ਵਰਕਰਾਂ ਵਿੱਚ ਚੱਲੀ। ਭਾਜਪਾ ਯੁਵਾ ਮੋੇਰਚਾ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ 4 ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ।
ਭਾਜਪਾ ਵਰਕਰਾਂ ਵੱਲੋਂ ਸੀ.ਐੱਮ (C.M) ਕੋਠੀ ਜਾਣ ਮੌਕੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਅਤੇ ਪੁਲੀਸ ਵੱਲੋਂ ਵਰਕਰਾਂ ਨੂੰ ਰੋਕਣ ਵਾਸਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਗਈਆਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਕੁਝ ਦੇਰ ਚੱਲੀ ਝੜਪ ਤੋਂ ਬਾਅਦ ਪੁਲੀਸ ਵੱਲੋਂ ਭਾਜਪਾ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।