ਊਨਾ:ਹਿਮਾਚਲ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਵਰਿੰਦਰ ਕੰਵਰ (Virinder Kanwar) ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਥੋੜ੍ਹੇ ਸਮੇਂ ਲਈ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਹਨ। ਜਲਦੀ ਹੀ ਨਵਾਂ ਕਾਨੂੰਨ ਬਣਾਇਆ ਜਾਵੇਗਾ। ਹਿਮਾਚਲ ਪ੍ਰਦੇਸ਼ ਅਤੇ ਪੂਰੇ ਦੇਸ਼ ਦੇ ਕਿਸਾਨ ਪੀ.ਐਮ ਮੋਦੀ ਦੇ ਨਾਲ ਹਨ।
ਕੈਪਟਨ ਮਿਲਾਉਣਗੇ ਭਾਜਪਾ ਨਾਲ ਹੱਥ
ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗੱਠਜੋੜ ਨੂੰ ਲੈਕੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚਕਿਆ ਸੀ ਕਿ ਜੇਕਰ ਕਾਨੂੰਨ ਰੱਦ ਹੋਣਗੇ ਤਾਂ ਭਾਜਪਾ ਨਾਲ ਗੱਠਜੋੜ ਕਰਾਂਗਾ। ਕੈਪਟਨ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਭੂਚਾਲ ਆਉਣਾ ਲਾਜ਼ਮੀ ਹੈ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਤਟਨ 'ਤੇ ਨਿਸ਼ਾਨੇ ਸਾਧਦਿਆਂ ਕਿਹਾ, ਕਿ ਹਾਲਾਂਕਿ ਇਹ ਅੰਦੋਲਨ ਕਿਸਾਨਾਂ ਵੱਲੋਂ ਚਲਾਇਆ ਜਾ ਰਿਹਾ ਸੀ ਪਰ ਭਾਜਪਾ ਨਾਲ ਉਨ੍ਹਾਂ ਦੀ ਚੱਲ ਰਹੀ ਗੱਲਬਾਤ ਅਤੇ ਕੇਂਦਰ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਸੱਦੇ ਤੋਂ ਬਾਅਦ ਹਰੀਸ਼ ਚੌਧਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਤੇ ਭਾਜਪਾ ਨੇ ਪਹਿਲਾਂ ਹੀ ਗੱਲਬਾਤ ਚੱਲ ਰਹੀ ਸੀ..ਅਤੇ ਇਹ ਗੱਠਜੋੜ ਪਹਿਲਾਂ ਤੋਂ ਹੀ ਜੱਗ ਜ਼ਾਹਿਰ ਸੀ।
ਕਿਸਾਨ ਖੁਸ਼ ਨਾ ਹੋਣ! ਜਲਦ ਆਵੇਗਾ ਨਵਾਂ ਖੇਤੀ ਕਾਨੂੰਨ ਤਿੰਨ ਨਵੇਂ ਖੇਤੀ ਕਾਨੂੰਨ ਹੋਣਗੇ ਰੱਦ ਨਰਿੰਦਰ ਮੋਦੀ
ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਗੁਰੂ ਪੁਰਬ ਅਤੇ ਕਾਰਤਿਕ ਪੂਰਨਿਮਾ ਦੇ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ (new agricultural laws) ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੇਸ਼ਵਾਸੀਆਂ ਤੋਂ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਕਹਿਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪੂਰੇ ਦੇਸ਼ ਨੂੰ ਸੂਚਿਤ ਕਰਨ ਆਏ ਹਨ ਕਿ ਤਿੰਨ ਖੇਤੀਬਾੜੀ ਕਾਨੂੰਨਾਂ (3 new agricultural laws) ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।
ਰਾਕੇਸ਼ ਟਿਕੈਤ ਦਾ ਬਿਆਨ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਆਖਰਕਾਰ ਕਿਸਾਨਾਂ ਅੱਗੇ ਝੁਕ ਹੀ ਗਏ ਹਨ ਤੇ ਕੇਂਦਰ ਸਰਕਾਰ ਨੇ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਅੰਦੋਲਨ ਦਾ ਕਾਰਨ ਬਣੇ ਤਿੰਨੋਂ ਨਵੇਂ ਖੇਤੀ ਕਾਨੂੰਨ ਵਾਪਸ (Agriculture law repealed) ਲੈਣ ਦਾ ਐਲਾਨ ਕੀਤਾ ਹੈ। ਉਥੇ ਹੀ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਖ਼ਤਮ ਕਰ ਆਪਣੇ ਘਰ ਚਲੇ ਜਾਣ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਵਾਬ ਦਿੰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ‘ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ਵਿਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ (Agriculture law repealed) ਕੀਤਾ ਜਾਵੇਗਾ।
ਇਹ ਵੀ ਪੜ੍ਹੋ:- ਵੀਡੀਓ, ਖ਼ਾਸ ਗੱਲਬਾਤ 'ਚ ਰਾਕੇਸ਼ ਟਿਕੈਤ ਦੇ ਦਿਖੇ ਉਹੀ ਤਲਖ਼ੀ ਤੇਵਰ