ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2,634 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 39 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ ਤੋਂ ਪਾਰ ਪਹੁੰਚ ਹੋ ਗਈ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 2,20,276 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 6,474 ਲੋਕਾਂ ਦੀ ਮੌਤ ਹੋ ਚੁੱਕੀ ਹੈ।