ਚੰਡੀਗੜ੍ਹ:ਪੰਜਾਬ ਦੇ ਨਵੇਂ ਬਣੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਪ੍ਰਧਾਨ ਅਸ਼ਵਨੀ ਸੇਖੜੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਮੁਲਾਕਾਤ ਲਈ ਪਹੁੰਚੇ,ਜਿੱਥੇ ਬਲਬੀਰ ਸਿੱਧੂ ਨੇ ਆਫਿਸ਼ੀਅਲ ਤੌਰ ਤੇ ਉਨ੍ਹਾਂ ਨੂੰ ਜੁਆਇਨਿੰਗ ਲੈਟਰ ਦਿੱਤਾ।ਦੋਵਾਂ ਨੇ ਇਕੱਠੇ ਹੋ ਕੇ ਪੰਜਾਬ ਦੇ ਸਿਹਤ ਮਹਿਕਮੇ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ । ਹਾਲਾਂਕਿ ਇਸ ਦੌਰਾਨ ਬਲਬੀਰ ਸਿੱਧੂ ਨੇ ਵੈਕਸੀਨ ਦੀ ਕਮੀ ਦਾ ਜ਼ਿਕਰ ਵੀ ਕੀਤਾ ਅਤੇ ਕਿਹਾ ਕਿ ਕੇਂਦਰ ਸਰਕਾਰ ਮੰਗ ਦੇ ਮੁਤਾਬਕ ਵੈਕਸਿਨ ਪ੍ਰੋਵਾਈਡ ਨਹੀਂ ਕਰ ਰਿਹਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਸ਼ਵਾਸ
ਇਸ ਦੌਰਾਨ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਨਵੇਂ ਬਣੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਉੱਤੇ ਵਿਸ਼ਵਾਸ ਜਤਾਇਆ ਅਤੇ ਹੁਣ ਉਹ ਪੰਜਾਬ ਦੇ ਹੈਲਥ ਸੈਕਟਰ ਨੂੰ ਵਰਲਡ ਲੈਵਲ ਤੇ ਪਹੁੰਚਾਉਣ ਦੇ ਲਈ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਿਹਤ ਮਹਿਕਮੇ ਨੂੰ ਵਧੀਆ ਤਰੀਕੇ ਨਾਲ ਚਲਾਉਣ ਦਾ ਮਕਸਦ ਇਹ ਹੈ ਕਿ ਸਰਕਾਰੀ ਸੁਵਿਧਾਵਾਂ ਜਿਵੇਂ ਕਿ ਹਸਪਤਾਲ ਡਿਸਪੈਂਸਰੀ ਅਤੇ ਇਸ ਪ੍ਰੋਸੈਸਰ ਤੇ ਕੰਮ ਕਰਨਾ ਉਹ ਪੂਰੀ ਕੋਸ਼ਿਸ਼ ਕਰਨਗੇ ਅਤੇ ਜਿੱਥੇ ਵੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਉਨ੍ਹਾਂ ਦੀ ਡਿਊਟੀ ਲਗਾਉਣਗੇ ਉਹ ਪੂਰੀ ਈਮਾਨਦਾਰੀ ਦੇ ਨਾਲ ਕੰਮ ਕਰਨਗੇ।
ਲਾਕਡਾਊਨ ਦੇ ਦੌਰਾਨ ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਤੇ ਸਵਾਲ
ਉਨ੍ਹਾਂ ਨੇ ਕਿਹਾ ਕਿ ਸਮਾਂ ਬਹੁਤ ਘੱਟ ਰਹਿ ਗਿਆ ਪਰ ਫਿਰ ਵੀ ਕੋਸ਼ਿਸ਼ ਕੀਤੀ ਜਾਵੇਗੀ ਕਿ ਜਿਹੜਾ ਕੁਝ 5 ਸਾਲਾਂ ਵਿੱਚ ਨਹੀਂ ਕੀਤਾ ਉਹ 5 ਮਹੀਨਿਆਂ ਵਿੱਚ ਪੂਰਾ ਕਰਨਾ ਹੈ। ਅਸ਼ਵਨੀ ਸੇਖੜੀ ਨੇ ਦਾਅਵਾ ਕੀਤਾ ਕਿ ਹੁਣ ਮੰਤਰੀ ਬਲਬੀਰ ਸਿੱਧੂ ਅਤੇ ਉਹ ਇਕ ਟੀਮ ਵਿਚ ਆ ਗਏ ਨੇ ਅਤੇ ਇੱਕੋ ਇੱਕ ਗਿਆਰਾਂ ਹੋ ਗਏ ਨੇ ਤੇ ਤੀਜਾ ਮਿਹਨਤ ਵਿਛੀ ਲੈਂਡਮਾਰਕ ਫ਼ੈਸਲੇ ਸਰਕਾਰ ਸਿਹਤ ਸੁਵਿਧਾਵਾਂ ਨੂੰ ਲੈ ਕੇ ਲਵੇਗੀ। ਇਸ ਤੋਂ ਇਲਾਵਾ ਲਾਕਡਾਊਨ ਦੇ ਦੌਰਾਨ ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਤੇ ਸਵਾਲ ਚੁੱਕੇ ਸੀ ਅਤੇ ਕਿਹਾ ਸੀ ਕਿ ਪੰਜਾਬ ਵਿੱਚ ਬੈੱਡ ਪੂਰੇ ਨਹੀਂ ਹੈ ਇਸ ਸਵਾਲ ਦੇ ਜਵਾਬ ਤੇ ਅਸ਼ਵਨੀ ਸੇਖੜੀ ਨੇ ਕਿਹਾ ਕਿ ਉਸ ਸਮੇਂ ਲੱਗ ਰਿਹਾ ਸੀ ਕਿ ਮਰੀਜ਼ਾਂ ਨੂੰ ਸਿਹਤ ਸੁਵਿਧਾਵਾਂ ਨਹੀਂ ਮਿਲ ਪਾਵੇਗੀ ਪਰ ਪੰਜਾਬ ਸਰਕਾਰ ਨੇ ਬਹੁਤ ਬਿਹਤਰ ਤਰੀਕੇ ਨਾਲ ਕੋਰੋਨਾ ਦੀ ਹਾਲਾਤਾਂ ਨੂੰ ਠੀਕ ਕੀਤਾ ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀ ਤੀਜੀ ਲਹਿਰ ਲਈ ਵੀ ਪੰਜਾਬ ਦਾ ਸਿਹਤ ਵਿਭਾਗ ਨੂੰ ਬਿਹਤਰ ਕੀਤਾ ਜਾਵੇਗਾ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਵੈਕਸੀਨ ਦੀ ਘਾਟ