ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਐਲਾਨ ਤੋਂ ਬਾਅਦ ਟਰਾਈ ਸਿਟੀ ਵਿੱਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਈਟੀਵੀ ਭਾਰਤ ਵੱਲੋਂ ਚੰਡੀਗੜ੍ਹ ਪੰਜਾਬ ਬਾਰਡਰ ਮੁੱਲਾਂਪੁਰ ਚੌਂਕ ਵਿਖੇ ਕਿਸਾਨ ਆਗੂ ਰੁਲਦੂ ਮਾਨਸਾ ਨਾਲ ਖ਼ਾਸ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਬੰਦ 'ਚ ਮਰੀਜ਼ਾਂ, ਬਰਾਤੀਆਂ ਮਰਗ ਸਮਾਗਮ ਅਤੇ ਵਿਦੇਸ਼ ਜਾਣ ਵਾਲੇ ਲੋਕਾਂ ਨੂੰ ਹੀ ਰਾਹਤ ਦਿੱਤੀ ਜਾ ਰਹੀ ਹੈ। ਹਾਲਾਂਕਿ ਉਨ੍ਹਾਂ ਮੰਨਿਆ ਕਿ ਚੰਡੀਗੜ੍ਹ ਵਿੱਚ ਕਈ ਥਾਂ ਤੇ ਉਹ ਜਾ ਕੇ ਆਏ ਹਨ ਜਿਹੜੀਆਂ ਥਾਵਾਂ ਉੱਪਰ ਨੌਜਵਾਨਾਂ ਵੱਲੋਂ ਮਰੀਜ਼ਾਂ ਨੂੰ ਵੀ ਰੋਕਿਆ ਜਾ ਰਿਹਾ ਉੱਥੇ ਪੰਜ ਮੈਂਬਰੀ ਕਮੇਟੀ ਬਣਾ ਕੇ ਲੋਕਾਂ ਨੂੰ ਐਮਰਜੈਂਸੀ ਰਾਹਤ ਦੇਣ ਦੀ ਗੱਲ ਕਹੀ ਗਈ ਹੈ।
ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਕਿ ਦਫ਼ਤਰ ਜਾਣ ਵਾਲੇ ਲੋਕਾਂ ਨੂੰ ਵੀ ਰਾਹਤ ਹੈ, ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਦਫ਼ਤਰਾਂ ਵਿੱਚ ਜਾਣ ਵਾਲੇ ਲੋਕਾਂ ਨੂੰ ਕੋਈ ਵੀ ਛੋਟ ਨਹੀਂ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਆਪਣੇ ਘਰਾਂ ਚ ਬੈਠ ਕੇ ਹੀ ਕੰਮ ਕਰਨ ਦੀ ਅਪੀਲ ਕੀਤੀ ਗਈ ਹੈ। ਕਿਸਾਨ ਆਗੂ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਦਫ਼ਤਰ ਵਾਲਾ ਕਿਸੇ ਕਰਮਚਾਰੀ ਨੂੰ ਨੌਕਰੀ ਤੋਂ ਕੱਢਦਾ ਹੈ ਤਾਂ ਉਹ ਕਿਸਾਨ ਆਗੂਆਂ ਨੂੰ ਆ ਕੇ ਜਾਣਕਾਰੀ ਦੇਵੇ ਉਹ ਉਨ੍ਹਾਂ ਦੇ ਦਫ਼ਤਰ 'ਚ ਖੁਦ ਗੱਲ ਕਰਨਗੇ।
ਸੰਯੁਕਤ ਕਿਸਾਨ ਮੋਰਚੇ ਦਾ ਅਗਲਾ ਅੰਦੋਲਨ ਕਿਹੜਾ ਹੋਵੇਗਾ ?