ਪੰਜਾਬ

punjab

ETV Bharat / city

ਹੜਤਾਲ ਛੱਡ NHM ਕਰਮਚਾਰੀ ਸੋਮਵਾਰ ਤੋਂ ਡਿਊਟੀ ’ਤੇ ਵਾਪਸ ਆਉਣ: ਸਿਹਤ ਮੰਤਰੀ - coronavirus update

ਸੰਕਟ ਦੀ ਇਸ ਘੜੀ ਵਿੱਚ ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਰਾਸ਼ਟਰੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਨੇ ਹੜਤਾਲ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ, ਜੋ ਇਨਸਾਨੀਅਤ ਦੇ ਲਿਹਾਜ਼ ਤੋਂ ਬਹੁਤ ਮੰਦਭਾਗਾ ਜਾਪਦਾ ਹੈ।

ਹੜਤਾਲ ਛੱਡ NHM ਕਰਮਚਾਰੀ ਸੋਮਵਾਰ ਤੋਂ ਡਿਊਟੀ ’ਤੇ ਵਾਪਸ ਆਉਣ: ਸਿਹਤ ਮੰਤਰੀ
ਹੜਤਾਲ ਛੱਡ NHM ਕਰਮਚਾਰੀ ਸੋਮਵਾਰ ਤੋਂ ਡਿਊਟੀ ’ਤੇ ਵਾਪਸ ਆਉਣ: ਸਿਹਤ ਮੰਤਰੀ

By

Published : May 9, 2021, 7:17 PM IST

ਚੰਡੀਗੜ੍ਹ: ਸੂਬੇ ਵਿੱਚ ਵਧ ਰਹੇ ਮਹਾਂਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਦੇ ਮੁਜ਼ਾਹਰਾ ਕਰ ਰਹੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸੋਮਵਾਰ ਤੋਂ ਆਪਣੀ ਡਿਊਟੀ ’ਤੇ ਮੁੜ ਹਾਜ਼ਰ ਹੋਣ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਸਮੇਂ ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਦਿਨ-ਬ-ਦਿਨ ਕੋਵਿਡ -19 ਕੇਸਾਂ ਅਤੇ ਮੌਤਾਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ। ਪਰ ਸੰਕਟ ਦੀ ਇਸ ਘੜੀ ਵਿੱਚ ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਰਾਸ਼ਟਰੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਨੇ ਹੜਤਾਲ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ, ਜੋ ਇਨਸਾਨੀਅਤ ਦੇ ਲਿਹਾਜ਼ ਤੋਂ ਬਹੁਤ ਮੰਦਭਾਗਾ ਜਾਪਦਾ ਹੈ। ਸਿੱਧੂ ਨੇ ਕਿਹਾ ਕਿ ਜਦੋਂ ਪੰਜਾਬ ਅਤੇ ਸਾਰੇ ਦੇਸ਼ ਵਿੱਚ ਮੈਡੀਕਲ ਐਮਰਜੈਂਸੀ ਦਾ ਮਾਹੌਲ ਬਣਿਆ ਹੋਇਆ ਹੈ ਤਾਂ ਅਜਿਹੀ ਗੰਭੀਰ ਸਥਿਤੀ ਦੌਰਾਨ 776 ਕਮਿਊਨਿਟੀ ਸਿਹਤ ਅਧਿਕਾਰੀਆਂ (ਸੀ.ਐਚ.ਓ.) ਅਤੇ ਐਨ.ਐਚ.ਐਮ. ਕਰਮਚਾਰੀਆਂ ਦੀਆਂ ਕੁਝ ਹੋਰ ਸ਼ਾਖਾਵਾਂ ਵਲੋਂ ਹੜਤਾਲ ’ਤੇ ਜਾਣ ਦਾ ਫੈਸਲਾ ਬੜਾ ਹੈਰਾਨੀਜਨਕ ਹੈ।

ਇਹ ਵੀ ਪੜੋ: ਮੋਹਾਲੀ ਦਾ ਇਹ ਕਲੋਵ ਸਟੀਮ ਸਟੇਸ਼ਨ ਰੱਖੇਗਾ ਕੋਰੋਨਾ ਤੋਂ ਸੁਰੱਖਿਅਤ

ਸਿੱਧੂ ਨੇ ਦੱਸਿਆ ਕਿ ਸੀ.ਐਚ.ਓਜ. ਦੀ ਭਰਤੀ 2019 ਵਿੱਚ ਕੀਤੀ ਗਈ ਸੀ। ਉਨਾਂ ਦੀ ਨਿਯੁਕਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਸੀ.ਐਚ.ਓਜ. ਅਤੇ ਸਾਰੇ ਐਨ.ਐਚ.ਐਮ. ਕਰਮਚਾਰੀਆਂ ਨੂੰ ਸਾਲ 2020 ਵਿੱਚ ਸਾਲਾਨਾ 6 ਫੀਸਦ ਵਾਧੇ ਤੋਂ ਬਿਨਾਂ ਤਨਖਾਹ ਉੱਤੇ 12 ਫੀਸਦੀ ਦਾ ਵਿਸ਼ੇਸ਼ ਵਾਧਾ ਦਿੱਤਾ ਸੀ। ਰਾਜ ਸਰਕਾਰ ਵੱਲੋਂ ਪੇਸ਼ ਕੀਤੀ ਗਈ ਨਵੀਂ ਤਜਵੀਜ਼ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਇਸ ਸਾਲ ਐਨ.ਐਚ.ਐਮ. ਦੇ ਕਰਮਚਾਰੀਆਂ ਨੂੰ 9 ਫੀਸਦ + 6 ਫੀਸਦ ਵਾਧੇ ਨਾਲ ਤਨਖਾਹ ਦੇਣ ਬਾਰੇ ਕਿਹਾ ਗਿਆ ਹੈ। ਉਨਾਂ ਕਿਹਾ ਕਿ ਇਸ ਤਜਵੀਜ਼ ਤੋਂ ਇਲਾਵਾ ਸੀ.ਐਚ.ਓਜ. ਨੂੰ ਬਣਦੀ ਤਨਖਾਹ ਤੋਂ ਇਲਾਵਾ ਕੋਵਿਡ ਨਾਲ ਸਬੰਧਤ ਡਿਊਟੀਆਂ ਨਿਭਾਉਣ ਲਈ 15000 ਪ੍ਰਤੀ ਮਹੀਨਾ ਅਲੱਗ ਤੋਂ ਭੱਤੇ ਦਿੱਤੇ ਜਾਂਦੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਹੜਤਾਲ ਨੇ ਖਾਸਕਰ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚਲਾਈ ‘ਕੋਵਿਡ ਰੋਕੂ ਮੁਹਿੰਮ’ ਨੂੰ ਬਹੁਤ ਪ੍ਰਭਾਵਤ ਕੀਤਾ ਹੈ। ਤੰਦਰੁਸਤ ਪੰਜਾਬ ਦੇ ਸਿਹਤ ਕੇਂਦਰਾਂ ਦੇ ਸੀ.ਐਚ.ਓਜ਼., ਏ.ਐਨਐਮਜ਼ ਅਤੇ ਡਾਕਟਰਾਂ ਅਤੇ ਹੋਰ ਕਰਮਚਾਰੀਆਂ ਦੀ ਇੱਕ ਹਫਤੇ ਤੋਂ ਲੰਮੀ ਗੈਰਹਾਜ਼ਰੀ ਕਾਰਨ ਵਿੱਚ ਪਾਜ਼ਟਿਵਟੀ ਅਤੇ ਮੌਤ ਦਰ ਵਧੀ ਹੈ ਕਿਉਂਕਿ ਉਹ ਕੋਵਿਡ -19 ਦੇ ਸ਼ੱਕੀ ਮਰੀਜਾਂ ਦੇ ਨਮੂਨੇ ਲੈਣ, ਸੰਪਰਕ ਟ੍ਰੇਸਿੰਗ ਅਤੇ ਇਲਾਜ ਸਬੰਧੀ ਜ਼ਿੰਮੇਵਾਰੀ ਨਿਭਾ ਰਹੇ ਹਨ। ਉਹਨਾਂ ਕਿਹਾ ਜੇ ਐਨ.ਐਚ.ਐਮ. ਸਟਾਫ ਹੜਤਾਲ ‘ਤੇ ਇਸੇ ਤਰਾਂ ਅੜਿਆ ਰਹਿੰਦਾ ਹੈ ਤਾਂ ਇਸ ਨਾਲ ਸ਼ਹਿਰੀ ਅਤੇ ਪੇਂਡੂ ਆਬਾਦੀ ਲਈ ਖ਼ਤਰਨਾਕ ਨਤੀਜੇ ਨਿਕਲ ਸਕਦੇ ਹਨ। ਉਹਨਾਂ ਦੱਸਿਆ ਕਿ ਹਾਲਾਂਕਿ ਉਕਤ ਕਰਮਚਾਰੀਆਂ ਦੀ ਦੋ ਸਾਲਾਂ ਦੌਰਾਨ ਦੋ ਵਾਰ ਤਨਖਾਹ ਵਿੱਚ ਵਾਧਾ ਦਿੱਤਾ ਗਿਆ ਹੈ।

ਇਹ ਵੀ ਪੜੋ: 300 ਮੀਟ੍ਰਿਕ ਟਨ ਅਤੇ ਵੈਕਸੀਨ ਮੁਹਈਆ ਕਰਵਾਏ ਕੇਂਦਰ: ਕੈਪਟਨ

ABOUT THE AUTHOR

...view details