ਚੰਡੀਗੜ੍ਹ: ਐੱਨਆਈਏ ਨੇ ਬੁੱਧਵਾਰ ਨੂੰ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐੱਫ) ਦੇ ਅੱਤਵਾਦੀ ਸਮੂਹ ਦੇ 9 ਮੈਂਬਰਾਂ ਵਿਰੁੱਧ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਪੰਜਾਬ ਵਿੱਚ ਹਥਿਆਰ ਅਤੇ ਅਸਲਾ ਸੁੱਟਣ ਦੇ ਇੱਕ ਕੇਸ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।
NIA ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ 9 ਮੈਂਬਰਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ - ਕੇਜ਼ੈਡਐੱਫ ਅੱਤਵਾਦੀ ਸਮੂਹ
ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐੱਫ) ਦੇ ਅੱਤਵਾਦੀ ਸਮੂਹ ਦੇ 9 ਮੈਂਬਰਾਂ ਵਿਰੁੱਧ ਐੱਨਆਈਏ ਨੇ ਚਾਰਜਸ਼ੀਟ ਦਾਇਰ ਕੀਤੀ ਹੈ।
ਐਨਆਈਏ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੀਨੀਅਰ ਨਾਗਰਿਕਾਂ ਸਣੇ ਸਾਰੇ ਮੁਲਜ਼ਮਾਂ ਉੱਤੇ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਦੀ ਚਾਰਜਸ਼ੀਟ ਦਾਇਰ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪਾਕਿਸਤਾਨ ਅਤੇ ਜਰਮਨੀ ਵਿੱਚ ਬੈਠੇ 2 ਲੋਕਾਂ ਦੇ ਨਾਂਅ ਵੀ ਇਸ ਵਿੱਚ ਸ਼ਾਮਲ ਹਨ।
ਚਾਰਜਸ਼ੀਟ 'ਚ ਅਕਾਸ਼ਦੀਪ ਸਿੰਘ ਉਰਫ ਅਕਾਸ਼ ਸੰਧੂ ਨਿਵਾਸੀ ਤਰਨ ਤਾਰਨ, ਬਲਵੰਤ ਸਿੰਘ ਨਿਵਾਸੀ ਤਰਨਤਾਰਨ, ਹਰਭਜਨ ਸਿੰਘ ਨਿਵਾਸੀ ਹੁਸ਼ਿਆਰਪੁਰ, ਬਲਬੀਰ ਸਿੰਘ ਨਿਵਾਸੀ ਜ਼ਿਲ੍ਹਾ ਹੁਸ਼ਿਆਰਪੁਰ, ਮਾਨ ਸਿੰਘ ਨਿਵਾਸੀ ਜ਼ਿਲ੍ਹਾ ਗੁਰਦਾਸਪੁਰ, ਗੁਰਦੇਵ ਸਿੰਘ ਨਿਵਾਸੀ ਜ਼ਿਲ੍ਹਾ ਹੁਸ਼ਿਆਰਪੁਰ, ਸ਼ੁਭਦੀਪ ਸਿੰਘ ਨਿਵਾਸੀ ਜ਼ਿਲ੍ਹਾ ਅੰਮ੍ਰਿਤਸਰ, ਸੱਜਣਪ੍ਰੀਤ ਸਿੰਘ ਨਿਵਾਸੀ ਜ਼ਿਲ੍ਹਾ ਅੰਮ੍ਰਿਤਸਰ, ਰੋਮਨਦੀਪ ਸਿੰਘ ਨਿਵਾਸੀ ਜ਼ਿਲ੍ਹਾ ਤਰਨਤਾਰਨ ਦਾ ਨਾਂਅ ਸ਼ਾਮਲ ਹੈ। ਇਸ ਦੇ ਨਾਲ ਹੀ ਗੁਰਮੀਤ ਸਿੰਘ ਉਰਫ ਬੱਗਾ ਅਤੇ ਰਣਜੀਤ ਸਿੰਘ ਉਰਫ ਨੀਟਾ ਸਣੇ ਕੁਝ ਲੋਕਾਂ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਐਨਆਈਏ ਨੇ ਅਦਾਲਤ ਨੂੰ ਦੱਸਿਆ ਕਿ ਕੇਸ ਦੀ ਜਾਂਚ ਚੱਲ ਰਹੀ ਹੈ।