ਚੰਡੀਗੜ੍ਹ:ਕੋਰੋਨਾ ਵਾਇਰਸ ਦੇ ਘੱਟਦੇ ਪ੍ਰਕੋਪ ਨੂੰ ਵੇਖਦੇ ਹੋਏ ਚੰਡੀਗੜ੍ਹ ਵਿਚ ਨਾਇਟ ਕਰਫਿਊ ਹਟਾ ਦਿੱਤਾ ਗਿਆ ਹੈ। ਇਸ ਬਾਰੇ ਯੂਟੀ ਦੇ ਪ੍ਰਸ਼ਾਸਕ ਵੀਪੀ ਬਦਨੌਰ ਦੀ ਪ੍ਰਧਾਨਗੀ ਹੇਠ ਕੋਵਿਡ (Covid) ਨੂੰ ਲੈ ਕੇ ਮੀਟਿੰਗ ਕੀਤੀ ਗਈ ਸੀ। ਜਿਸ ਵਿਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਾਇਟ ਕਰਫਿਊ ਹਟਾਉਣ ਨੂੰ ਲੈ ਕੇ ਫੈਸਲਾ ਲਿਆ। ਕਰਫਿਊ ਹਟਾਉਣ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੇ ਨਿਯਮਾਂ ਵਿਚ ਢਿੱਲ ਦਿੱਤੀ ਹੈ।
ਰੈਸਟੋਰੈਂਟ ਅਤੇ ਬਾਰ 50 ਫੀਸਦੀ ਨਾਲ ਸਵੇਰੇ 8.00 ਤੋਂ ਲੈ ਕੇ 12.00 ਵਜੇ ਤੱਕ ਖੁੱਲੇ ਰਹਿ ਸਕਦੇ ਹਨ। ਇਸ ਤੋਂ ਇਲਾਵਾ ਆਮ ਜਨਤਾ ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਛੱਡ ਕੇ ਦੁਪਹਿਰ 12.00 ਵਜੇ ਤੋਂ 1.00 ਵਜੇ ਤੱਕ ਆਪਣੇ ਸਰਕਾਰੀ ਕੰਮਾਂ ਦੇ ਲਈ ਦਫ਼ਤਰਾਂ ਵਿਚ ਜਾ ਸਕਦੇ ਹਨ। ਚੰਡੀਗੜ੍ਹ ਵਿਚ ਜੋ ਵੀ ਵਿਅਕਤੀ ਆਏ ਉਸ ਨੂੰ ਵੈਕਸੀਨ ਲੱਗੀ ਹੋਵੇ ਅਤੇ 72 ਘੰਟਿਆ ਦੀ ਆਰਟੀਪੀਸੀਆਰ ਦੀ ਰਿਪੋਰਟ ਹੋਣੀ ਚਾਹੀਦੀ ਹੈ।