ਚੰਡੀਗੜ੍ਹ : ਨਵੇਂ ਸਾਲ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ 31 ਦਸੰਬਰ ਦੀ ਰਾਤ ਨੂੰ ਨਾਈਟ ਕਰਫਿਊ ਨਹੀਂ ਲਗਾਇਆ ਜਾਵੇਗਾ। ਇਸ ਬਾਰੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।
ਵੀਪੀ ਸਿੰਘ ਬਦਨੌਰ ਦਾ ਟਵੀਟ
ਚੰਡੀਗੜ੍ਹ : ਨਵੇਂ ਸਾਲ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ 31 ਦਸੰਬਰ ਦੀ ਰਾਤ ਨੂੰ ਨਾਈਟ ਕਰਫਿਊ ਨਹੀਂ ਲਗਾਇਆ ਜਾਵੇਗਾ। ਇਸ ਬਾਰੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।
ਵੀਪੀ ਸਿੰਘ ਬਦਨੌਰ ਦਾ ਟਵੀਟ
ਰਾਜਪਾਲ ਨੇ ਮੌਜੂਦਾ ਕੋਵਿਡ ਪ੍ਰੋਟੋਕੋਲ ਦੇ ਮੱਦੇਨਜ਼ਰ ਹੋਟਲ ਤੇ ਰੈਸਟੋਰੈਂਟ ਆਦਿ ਖੋਲ੍ਹਣ ਤੇ ਬੰਦ ਹੋਣ ਦੇ ਸਮੇ 'ਤੇ ਸਖ਼ਤੀ ਨਾਲ ਨਿਯਮਾਂ ਨੂੰ ਲਾਗੂ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹੋਟਲਾਂ ਆਦਿ 'ਚ ਸਮੇਂ ਸਿਰ ਪਾਰਟੀ ਸਮਾਪਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਰਾਜਪਾਲ ਵੀਪੀ ਸਿੰਘ ਬਦਨੌਰ ਨੇ ਨੀਤੀ ਰੀਵਿਊ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ ਹਨ। ਵੀਪੀ ਬਦਨੌਰ ਨੇ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਚੰਡੀਗੜ੍ਹ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਹੋ ਰਹੀ ਹੈ। ਉਨ੍ਹਾਂ ਨੇ ਡੀਜੀਪੀ ਚੰਡੀਗੜ੍ਹ ਨੂੰ ਹਦਾਇਤ ਦਿੱਤੀ ਹੈ ਕਿ ਉਹ ਕੋਰੋਨਾ ਸਬੰਧੀ ਗਾਈਡਲਾਈਨਸ ਸਖ਼ਤੀ ਨਾਲ ਲਾਗੂ ਹੋਣ ਨੂੰ ਯਕੀਨੀ ਬਣਾਉਣ। ਹੋਟਲ ਤੇ ਰੈਸਟੋਰੈਂਟ ਮਾਲਕਾਂ ਨੂੰ ਸਮੇਂ ਸਿਰ ਪਾਰਟੀਆਂ ਖ਼ਤਮ ਕਰਨ ਸਬੰਧੀ ਸੂਚਨਾ ਦਿੱਤੀ ਜਾਵੇ।