ਚੰਡੀਗੜ੍ਹ:ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਬੁੱਧਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਕਲੀਨ ਚਿੱਟ ਦੇਣ ਦੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਅਤੇ ਬੇਬੁਨਿਆਦ ਕਰਾਰ ਦਿੱਤਾ।
ਇਹ ਬਿਆਨ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਹਵਾਲੇ ਨਾਲ ਆਈਆਂ ਖ਼ਬਰਾਂ ਦੇ ਵਿੱਚ ਆਇਆ ਹੈ, ਜਿਨ੍ਹਾਂ ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ ਕਿ ਉਨ੍ਹਾਂ ਨੇ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ 2015 ਵਿੱਚ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਐਸਆਈਟੀ ਦੀ ਅਗਵਾਈ ਕਰਦਿਆਂ ਕਲੀਨ ਚਿੱਟ ਦਿੱਤੀ ਸੀ।
ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਵਿੱਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿਲਰੇ ਪਾਏ ਗਏ ਸਨ ਅਤੇ ਪੁਲਿਸ ਸਟੇਸ਼ਨ ਬਾਜਾਖਾਨਾ ਵਿਖੇ ਆਈਪੀਸੀ ਦੀ ਧਾਰਾ 295, 120-ਬੀ ਦੇ ਤਹਿਤ ਐਫਆਈਆਰ ਨੰਬਰ 128 ਮਿਤੀ 12.10.2015 ਦਰਜ ਕੀਤੀ ਗਈ ਸੀ।