ਚੰਡੀਗੜ੍ਹ:ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅਹੁੱਦਾ ਸੰਭਾਲਦੇ ਹੀ ਪਹਿਲੇ ਦਿਨ ਕੈਬਨਿਟ ਦੀ ਮੀਟਿੰਗ (Cabinet meeting) ਰੱਖੀ ਗਈ ਸੀ, ਜੋ ਕਿ ਕਰੀਬ 3 ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਕਈ ਮੁੱਦਿਆਂ 'ਤੇ ਚਰਚਾ ਹੋਈ। ਹਾਲਾਂਕਿ ਪ੍ਰੈਸ ਕਾਨਫਰੰਸ ਵਿੱਚ ਜਿਹੜੇ ਮੁੱਦੇ ਉਠਾਏ ਗਏ ਸਨ, ਉਨ੍ਹਾਂ ਤੋਂ ਇਹ ਆਸ ਲਗਾਈ ਜਾ ਰਹੀ ਸੀ, ਕਿ ਮੁੱਦਿਆਂ ਦਾ ਫੈਸਲਾ ਕੈਬਨਿਟ ਦੀ ਮੀਟਿੰਗ ਵਿੱਚ ਕੀਤਾ ਜਾਵੇਗਾ। ਪਰ ਅਜਿਹਾ ਨਹੀਂ ਹੋਇਆ।
ਮੰਤਰੀ ਮੰਡਲ ਨੇ ਰਾਜ ਵਿੱਚ ਕਿਸਾਨਾਂ ਨੂੰ ਜ਼ਮੀਨ ਤੋਂ ਮੁਫ਼ਤ ਰੇਤ ਦੀ ਖੁਦਾਈ ਦੀ ਆਗਿਆ ਦੇ ਦਿੱਤੀ। ਜਦੋਂ ਕਿ ਚੰਨੀ ਨੇ ਕਿਹਾ ਸੀ ਕਿ ਰੇਤ ਮਾਫ਼ੀਆ ਨੂੰ ਨੱਥ ਪਾਈ ਜਾਵੇਗੀ, ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਪਰ ਉਨ੍ਹਾਂ ਮੁੱਦਿਆ 'ਤੇ ਕੋਈ ਚਰਚਾ ਨਹੀਂ ਹੋਈ।
ਸਹੁੰ ਚੁੱਕ ਸਮਾਗਮ ਤੋਂ ਬਾਅਦ ਜਦੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਮੀਡੀਆ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਸੀ ਕਿ ਬਹੁਤ ਸਾਰੇ ਵੱਡੇ ਫੈਸਲੇ ਲਏ ਜਾਣਗੇ। ਉਨ੍ਹਾਂ ਦਾਅਵਾ ਕੀਤਾ ਸੀ ਕਿ ਪ੍ਰਾਈਵੇਟ ਥਰਮਲ ਪਲਾਂਟਾਂ (Private thermal plants), ਰੇਤ ਮਾਫੀਆ ਅਤੇ ਸ਼ਰਾਬ ਮਾਫੀਆ ਆਦਿ ਨਾਲ ਕੀਤੇ ਸਮਝੌਤਿਆਂ ਨੂੰ ਖਤਮ ਕਰਨ ਲਈ ਵੀ ਫੈਸਲੇ ਲਏ ਜਾਣਗੇ। ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ, ਜੋ 3 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ, ਸਰਕਾਰ ਕੋਈ ਵੱਡਾ ਫੈਸਲਾ ਨਹੀਂ ਲੈ ਸਕੀ। ਮੀਟਿੰਗ ਵਿੱਚ, 2 ਅਕਤੂਬਰ, ਮਹਾਤਮਾ ਗਾਂਧੀ ਦੇ ਜਨਮਦਿਨ 'ਤੇ, ਗਰੀਬ ਲੋਕਾਂ ਸਬੰਧੀ ਅਹਿਮ ਮੁੱਦਿਆ ਨੂੰ ਹੱਲ ਕਰਨ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਗਿਆ ਸੀ।
ਰੇਤ ਮਾਫ਼ੀਆ ਨੂੰ ਨਹੀਂ ਪਾਈ ਗਈ ਨੱਥ
ਮੀਟਿੰਗ ਵਿੱਚ, ਉਨ੍ਹਾਂ ਕਿਸਾਨਾਂ ਦੀ ਜ਼ਮੀਨ ਵਿੱਚੋਂ ਮੁਫਤ ਰੇਤ ਕੱਢਣ ਦੀ ਪ੍ਰਵਾਨਗੀ ਦਿੱਤੀ ਗਈ। ਜਿਨ੍ਹਾਂ ਦੀ ਜ਼ਮੀਨ ਖਨਨ ਲਈ ਚਿੰਨ੍ਹਤ ਕੀਤੀ ਗਈ ਹੈ। ਬਿਜਲੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਐਸ.ਸੀ.ਬੀ.ਸੀ ਪਰਿਵਾਰਾਂ ਨੂੰ ਮੁਫ਼ਤ 200 ਯੂਨਿਟ ਨੂੰ 300 ਯੂਨਿਟ ਉਪਲਬਧ ਕਰਾਉਣ ਲਈ ਅਗਲੀ ਮੀਟਿੰਗ ਵਿੱਚ ਪ੍ਰਸਤਾਵ ਲਿਆਉਣ ਲਈ ਕਿਹਾ ਗਿਆ ਤਾਂ ਜੋ ਇਸ ਦੇ ਲਾਭ ਲੋੜਵੰਦਾਂ ਤੱਕ ਪਹੁੰਚਾਏ ਜਾ ਸਕਣ। ਤੁਹਾਨੂੰ ਦੱਸ ਦੇਈਏ ਕਿ ਮੁਫ਼ਤ ਬਿਜਲੀ ਦੀ ਗੱਲ ਕਰਦੇ ਹੋਏ, ਸਾਰੀਆਂ ਰਾਜਨੀਤਿਕ ਪਾਰਟੀਆਂ ਵਿੱਚ, ਜਿਸ ਵਿੱਚ ਅਰਵਿੰਦ ਕੇਜਰੀਵਾਲ ਜਦੋਂ ਉਹ ਪੰਜਾਬ ਦੌਰੇ 'ਤੇ ਸਨ, ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ, ਉਹ ਅਕਾਲੀ ਦਲ ਵੀ ਕੁੱਝ ਅਜਿਹਾ ਹੀ ਵਾਅਦਾ ਕੀਤਾ ਗਿਆ ਹੈ।