ਪੰਜਾਬ

punjab

ETV Bharat / city

1 ਜਨਵਰੀ 2021 ਤੋਂ ਪੰਜਾਬ 'ਚ ਨਾਇਟ ਕਰਫਿਊ ਨਹੀਂ - No night curfew in Punjab

ਕੋਰੋਨਾ ਲਾਗ ਦੇ ਪ੍ਰਕੋਪ ਨੂੰ ਘਟਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਾਇਟ ਕਰਫਿਊ ਲਗਾਇਆ ਸੀ। ਪੰਜਾਬ ਸਰਕਾਰ ਨੇ ਹੁਣ 1 ਜਨਵਰੀ 2021 ਤੋਂ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਫ਼ੋਟੋ
ਫ਼ੋਟੋ

By

Published : Dec 31, 2020, 11:25 AM IST

ਚੰਡੀਗੜ੍ਹ: ਕੋਰੋਨਾ ਲਾਗ ਦੇ ਪ੍ਰਕੋਪ ਨੂੰ ਘਟਾਉਣ ਲਈ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਨਾਈਟ ਕਰਫਿਊ ਲਗਾਇਆ ਸੀ। ਪੰਜਾਬ ਸਰਕਾਰ ਨੇ ਅੱਜ 1 ਜਨਵਰੀ 2021 ਤੋਂ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਜ ਦੇ ਸਾਰੇ ਸ਼ਹਿਰ ਕਸਬਿਆਂ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦੇ ਕਰਫਿਊ ਅਤੇ ਰਾਤ 9.30 ਵਜੇ ਤੱਕ ਹੋਟਲ ਰੈਸਟੋਰੈਂਟਾ ਮੈਰਿਜ ਪੈਲੇਸ ਆਦਿ ਨੂੰ ਬੰਦ ਕਰਨ ਸਬੰਧੀ ਪਾਬੰਦੀਆਂ 31 ਦਸੰਬਰ 2020 ਤੱਕ ਜਾਰੀ ਰਹਿਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ ਵਿੱਚ ਅੰਦਰੂਨੀ ਅਤੇ ਬਾਹਰੀ ਸਮਾਜਿਕ ਇਕੱਠਾਂ ਵਿੱਚ ਲੜੀਵਾਰ 100 ਅਤੇ 250 ਵਿਅਕਤੀਆਂ ਦੀ ਸ਼ਰਤ 31 ਦਸੰਬਰ 2020 ਤੱਕ ਲਾਗੂ ਰਹੇਗੀ। ਉਨ੍ਹਾਂ ਦੱਸਿਆ ਕਿ 1 ਜਨਵਰੀ 2021 ਤੋਂ ਇਨ੍ਹਾਂ ਪਾਬੰਦੀਆਂ ਵਿੱਚ ਅੰਦਰੂਨੀ ਅਤੇ ਬਾਹਰੀ ਸਮਾਜਿਕ ਇਕੱਠਾਂ ਲਈ ਲੜੀਵਾਰ 200 ਅਤੇ 500 ਵਿਅਕਤੀਆਂ ਤੱਕ ਢਿੱਲ ਦੇਣ ਦਾ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਥਾਰਟੀਆਂ ਗ੍ਰਹਿ ਮਾਮਲੇ ਮੰਤਰਾਲੇ / ਸੂਬਾ ਸਰਕਾਰ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੇ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣਗੇ ਜਿਸ ਵਿੱਚ ਇੱਕ ਦੂਜੇ ਤੋਂ ਘੱਟ ਘੱਟ 6 ਫੁੱਟ ਦੀ ਸਮਾਜਿਕ ਵਿੱਥ ਬਣਾ ਕੇ ਰੱਖਣਾ, ਬਾਜ਼ਾਰਾਂ ਅਤੇ ਜਨਤਕ ਟਰਾਂਸਪੋੋਰਟ ਵਿੱਚ ਭੀੜ ਨੂੰ ਨਿਯਮਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਸੁਰੱਖਿਆ ਨੇਮਾਂ ਜਿਵੇਂ ਮਾਸਕ ਪਾਉਣ ਅਤੇ ਜਨਤਕ ਥਾਵਾਂ `ਤੇ ਥੁੱਕਣਾ ਆਦਿ ਦੀ ਉਲੰਘਣਾ ਲਈ ਜ਼ੁਰਮਾਨਾ ਲਗਾਇਆ ਜਾਵੇਗਾ।

ABOUT THE AUTHOR

...view details