ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਖ਼ਤਰੇ ਨੂੰ ਵੇਖਦੇ ਹੋਏ 3 ਮਈ ਤੱਕ ਕਰਫ਼ਿਊ ਵਿੱਚ ਕੋਈ ਛੂਟ ਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਲਈ ਜੋ ਸਹੂਲਤਾਂ ਦਿੱਤੀਆਂ ਗਈਆਂ ਹਨ ਸਿਰਫ਼ ਉਹੀ ਰਹਿਣਗੀਆਂ।
ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਹੈ ਕਿ ਕਰਫ਼ਿਊ ਵਿੱਚ ਕੋਈ ਢਿੱਲ ਨਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਰਮਜ਼ਾਨ ਦੇ ਦਿਹਾੜੇ ਦੌਰਾਨ ਕਿਸੇ ਨੂੰ ਵੀ ਕਰਫ਼ਿਊ ਪਾਸ ਨਾ ਦਿੱਤਾ ਜਾਵੇ।