ਚੰਡੀਗੜ੍ਹ: ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਨੇ 2020-2021 ਦੇ ਲਈ ਸੂਬਾ ਫੋਕਸ ਪੇਪਰ ਜਾਰੀ ਕੀਤਾ।ਇਸ ਸਬੰਧੀ ਬੈਂਕ ਵਲੋਂ ਚੰਡੀਗੜ੍ਹ ਦੇ ਤਾਜ ਹੋਟਲ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੂਬੇ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚੋਂ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਹੋ ਰਿਹੇ ਰੁਝਾਨ ਨੇ ਇਹ ਸਥਿਤੀ ਪੈਦਾ ਕਰ ਦਿੱਤੀ ਹੈ ਕਿ ਦੁਆਬੇ ਵਿੱਚੋਂ ਸਰਕਾਰ ਨੂੰ ਪੁਲਿਸ ਅਤੇ ਬਿਜਲੀ ਵਿਭਾਗ ਵਿੱਚ ਭਰਤੀ ਕਰਨ ਲਈ ਨੌਜਵਾਨਾਂ ਨਹੀਂ ਲੱਭ ਰਹੇ।