ਚੰਡੀਗੜ੍ਹ: 16 ਜਨਵਰੀ ਨੂੰ ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਨੇ 08 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਸੀ। ਅੱਜ ਤੋਂ ਚੋਣਾਂ ਵਿੱਚ ਨਾਮਜ਼ਦਗੀਆਂ ਭਰਨ ਦੀ ਪ੍ਰਕੀਰਿਆਂ ਸ਼ੁਰੂ ਹੋ ਗਈ ਹੈ। ਇਹ ਨਾਮਜ਼ਦਗੀ ਭਰਨ ਦੀ ਆਖਰੀ ਤਰੀਕ 3 ਫ਼ਰਵਰੀ ਹੈ। 4 ਫ਼ਰਵਰੀ ਨੂੰ ਨਾਮਜ਼ਦਗੀ ਦੀ ਪੜਤਾਲ ਹੋਵੇਗੀ। ਜੋ ਨਾਮਜ਼ਦਗੀ ਵਾਪਸ ਲੈਣਾ ਚਾਹੁੰਦਾ ਹੈ ਉਸ ਦੀ ਤਰੀਕ 5 ਫਰਵਰੀ ਹੈ।
ਪੰਜਾਬ ਨਗਰ ਨਿਗਮ ਚੋਣਾਂ ਦੀਆਂ ਨਾਮਜ਼ਦਗੀਆਂ ਸ਼ੁਰੂ
16 ਜਨਵਰੀ ਨੂੰ ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਨੇ 08 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਸੀ। ਅੱਜ ਤੋਂ ਚੋਣਾਂ ਨਾਮਜ਼ਦਗੀਆਂ ਭਰਨ ਦੀ ਪ੍ਰਕੀਰਿਆਂ ਸ਼ੁਰੂ ਹੋ ਗਈ ਹੈ
ਚੋਣ ਪ੍ਰਚਾਰ 12 ਤਰੀਕ ਦੀ ਸ਼ਾਮ 5 ਵਜੇ ਤੱਕ ਕੀਤਾ ਜਾ ਸਕਦਾ ਹੈ। 14 ਫਰਵਰੀ ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵੋਟਾਂ ਪੈਣਗੀਆਂ ਤੇ 17 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਧਿਕਾਰੀ ਅਤੇ 145 ਸਹਾਇਕ ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ 30 ਆਈਏਐਸ/ਪੀਸੀਐਸ ਨੂੰ ਚੋਣ ਅਬਜ਼ਰਵਰ ਅਤੇ 6 ਆਈਪੀਸੀ ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਲਗਾਇਆ ਗਿਆ ਹੈ।
ਇਨ੍ਹਾਂ ਚੋਣਾਂ ਲਈ ਸੂਬੇ ਵਿੱਚ 20,49,777 ਮਰਦ, 18,65,354 ਔਰਤਾਂ ਅਤੇ 149 ਟਰਾਂਸਜੈਂਡਰ ਵੋਟਰਾਂ ਦੇ ਨਾਲ ਕੁੱਲ 39,15,280 ਰਜਿਸਟਰਡ ਵੋਟਰ ਹਨ। ਚੋਣ ਕਮਿਸ਼ਨ ਵੱਲੋਂ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਅਤੇ 18000 ਮੁਲਾਜ਼ਮਾਂ ਦੀ ਚੋਣ ਡਿਊਟੀ ਲਗਾਈ ਗਈ ਹੈ। ਇਹ ਚੋਣਾਂ ਈਵੀਐਮ ਰਾਹੀਂ ਹੋਣਗੀਆਂ। ਇਸ ਲਈ 7000 ਈਵੀਐਮ ਦਾ ਪ੍ਰਬੰਧ ਕੀਤਾ ਗਿਆ ਹੈ।