ਚੰਡੀਗੜ੍ਹ: ਇੱਕ ਪਾਸੇ ਜਿੱਥੇ ਸੂਬੇ ’ਚ ਠੰਡ ਦੇ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋਇਆ ਪਿਆ ਹੈ ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਮੌਸਮ ਵਿਭਾਗ ਨੇ 5 ਫਰਵਰੀ ਨੂੰ ਮੌਸਮ ਸਾਫ ਰਹਿਣ ਦੀ ਵੀ ਉਮੀਦ ਜਤਾਈ ਹੈ।
ਮੈਦਾਨੀ ਇਲਾਕਿਆਂ ’ਚ ਜਿੱਥੇ ਮੀਂਹ ਪੈਣ ਦੀ ਭਵਿੱਖਬਾਣੀ ਹੋਈ ਹੈ ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ (weather update of himachal) ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਨੇ 2 ਫਰਵਰੀ ਤੋਂ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਹੇਠਲੇ ਹਿੱਸਿਆਂ 'ਚ ਮੀਂਹ ਹੋਣ ਦੀ ਸੰਭਾਵਨਾ ਹੈ। ਹਿਮਾਚਲ 'ਚ 4 ਫਰਵਰੀ ਤੱਕ ਮੌਸਮ ਖਰਾਬ ਰਹੇਗਾ। ਭਾਵੇਂ ਪਿਛਲੇ ਚਾਰ ਦਿਨਾਂ ਤੋਂ ਸੂਬੇ ਵਿੱਚ ਮੌਸਮ ਸਾਫ਼ ਬਣਿਆ ਹੋਇਆ ਹੈ ਪਰ ਸਵੇਰ ਅਤੇ ਸ਼ਾਮ ਨੂੰ ਪੈ ਰਹੀ ਠੰਡ ਤੋਂ ਲੋਕਾਂ ਨੂੰ ਰਾਹਤ ਨਹੀਂ ਮਿਲ ਰਹੀ ਹੈ।
ਧੁੰਦ ਦਾ ਰੇਲ ਸੇਵਾਵਾਂ ’ਤੇ ਪਿਆ ਅਸਰ