ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਲਾਪਤਾ ਜਾਂ ਫ਼ਰਾਰ ਹੋਣ ਦੀਆਂ ਖ਼ਬਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਰਜ ਕੀਤਾ ਹੈ।
ਕੋਵਿਡ-19: ਸ਼ੱਕੀ ਮਰੀਜ਼ਾਂ ਦੇ ਲਾਪਤਾ ਹੋਣ ਦੀਆਂ ਖ਼ਬਰਾਂ ਨੂੰ ਕੈਪਟਨ ਨੇ ਕੀਤਾ ਖ਼ਾਰਜ - corona punjab
ਸੂਬੇ ਵਿੱਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਲਾਪਤਾ ਜਾਂ ਫ਼ਰਾਰ ਹੋਣ ਦੀਆਂ ਖ਼ਬਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਰਜ ਕੀਤਾ ਹੈ।
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਲਾਪਤਾ ਜਾਂ ਫ਼ਰਾਰ ਹੋਣ ਦੀਆਂ ਖ਼ਬਰਾਂ ਗ਼ਲਤ ਹਨ। ਮੀਡੀਆ ਵਿੱਚ ਇਸ ਦੇ ਉਲਟ ਚੱਲ ਰਹੀਆਂ ਖ਼ਬਰਾਂ ਗੈਰ-ਜ਼ਿੰਮੇਵਾਰਾਨਾ ਅਤੇ ਗ਼ਲਤ ਹਨ। ਸੂਬੇ ਵਿੱਚ ਅਜੇ ਤੱਕ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਨਮੂਨਿਆਂ ਨੂੰ ਆਈਸੋਲੇਸ਼ਨ ਪੀਰੀਅਡ ਖ਼ਤਮ ਹੋਣ ਤੋਂ ਬਾਅਦ ਮੁੜ ਜਾਂਚ ਲਈ ਭੇਜਿਆ ਜਾਵੇਗਾ।
ਦੱਸਣਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਮੀਡੀਆ ਵਿੱਚ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਲਾਪਤਾ ਜਾਂ ਫ਼ਰਾਰ ਹੋਣ ਦੀਆਂ ਖ਼ਬਰਾ ਸਾਹਮਣੇ ਆ ਰਹੀਆਂ ਹਨ। ਕਿਹਾ ਜਾ ਰਿਹਾ ਹੈ ਕਿ ਜ਼ਿਆਦਾਤਰ ਮਰੀਜ਼ ਆਈਸੋਲੇਸ਼ਨ ਵਾਰਡ ’ਚ ਰੱਖੇ ਜਾਣ ਤੋਂ ਘਬਰਾਉਂਦੇ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਸ 'ਤੇ ਸਪੱਸ਼ਟੀਕਰਨ ਸਾਹਮਣੇ ਆਇਆ ਹੈ।