ਚੰਡੀਗੜ੍ਹ: ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਕਾਂਗਰਸੀ ਵਿਧਾਇਕ ਤੇ ਮੰਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ ਬਗ਼ਾਵਤ ਕਰਦੇ ਨਜ਼ਰ ਆ ਰਹੇ ਹਨ ਜਿਸ ਦੇ ਚਲਦੇ ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਤੇ SC ਅਤੇ BC ਵਿਧਾਇਕਾਂ ਨੇ ਬੈਠਕ ਕੀਤੀ। ਇਸ ਬੈਠਕ ਵਿੱਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਤੇ ਕੈਬਨਿਟ ਰੈਂਕ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਰਾਜਕੁਮਾਰ ਵੇਰਕਾ ਵੀ ਸ਼ਾਮਲ ਹੋਏ।
ਹੁਣ SC ਤੇ BC ਲੀਡਰਾਂ ਨੇ ਸੀਐਮ ਖ਼ਿਲਾਫ਼ ਖੋਲ੍ਹਿਆ ਮੋਰਚਾ ! ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਹੋਈ ਬੈਠਕ
ਤੁਹਾਨੂੰ ਦੱਸਦਈਏ ਕਿ ਸੋਮਵਾਰ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸਰਕਾਰੀ ਰਿਹਾਇਸ਼ ਉਤੇ ਮੈਂਬਰ ਪਾਰਲੀਮੈਂਟ ਪ੍ਰਤਾਪ ਸਿੰਘ ਬਾਜਵਾ, ਰਵਨੀਤ ਸਿੰਘ ਬਿੱਟੂ, ਗੁਰਪ੍ਰੀਤ ਕਾਂਗੜ ਅਤੇ ਚਰਨਜੀਤ ਸਿੰਘ ਚੰਨੀ ਦੀ ਬੈਠਕ ਹੋਈ ਸੀ। ਉੱਥੇ ਹੀ ਨਵਜੋਤ ਸਿੰਘ ਸਿੱਧੂ ਤੇ ਪ੍ਰਤਾਪ ਸਿੰਘ ਬਾਜਵਾ ਸਮੇਤ ਅੱਧ ਤੋਂ ਜ਼ਿਆਦਾ ਵਿਧਾਇਕ ਬੇਅਦਬੀ ਅਤੇ ਕੋਟਕਪੂਰਾ ਫਾਇਰਿੰਗ ਮਾਮਲੇ ਨੂੰ ਲੈ ਕੇ ਦੋਸ਼ੀਆਂ ਖ਼ਿਲਾਫ਼ਡ ਕਾਰਵਾਈ ਨੂੰ ਲੈ ਕੇੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲਗਾਤਾਰ ਦਬਾਅ ਬਣਾ ਰਹੇ ਹਨ ਤਾਂ ਅਜਿਹੇ ਵਿੱਚ ਦਲਿਤ ਵਿਧਾਇਕ ਵੀ ਹੁਣ ਆਪਣੀਆਂ ਮੰਗਾਂ ਮਨਵਾਉਣ ਲਈ ਇਕਜੁੱਟ ਹੋਣ ਲੱਗ ਪਏ ਹਨ।
ਡਾ. ਵੇਕਰਾ ਨੇ ਦੱਸਿਆ ਕਾਂਗਰਸ ਦੀ ਘਰੇਲੂ ਬੈਠਕ
ਹਾਲਾਂਕਿ ਇਸ ਬੈਠਕ ਤੋਂ ਬਾਅਦ ਡਾ. ਵੇਰਕਾ ਨੇ ਇਸ ਬੈਠਕ ਨੂੰ ਕਾਂਗਰਸ ਦੀ ਰੁਟੀਨ ਦੀ ਬੈਠਕ ਦੱਸਿਆ ਪਰ ਖਬਰਾਂ ਇਹ ਵੀ ਆ ਰਹੀਆਂ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਖੁਦ ਬਗ਼ਾਵਤ ਨੂੰ ਖਤਮ ਕਰਵਾਉਣ ਲਈ ਨਾਰਾਜ਼ ਮੰਤਰੀਆਂ ਨੂੰ ਫੋਨ ਕਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਪੰਜਾਬ ਕਾਂਗਰਸ ਵਿਚ ''ਸਭ ਅੱਛਾ ਨਹੀਂ ਹੈ''