ਪੰਜਾਬ

punjab

By

Published : Apr 4, 2020, 3:01 PM IST

ETV Bharat / city

ਕੋਰੋਨਾ ਦੇ ਫੈਲਾਅ ਲਈ ਐੱਨਆਰਆਈਜ਼ ਨੂੰ ਦੋਸ਼ੀ ਕਰਾਰ ਦੇਣਾ ਗ਼ਲਤ: ਕੈਪਟਨ

ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਆਪਣਾ ਕਹਿਰ ਫੈਲਾਅ ਰਿਹਾ ਹੈ। ਪੰਜਾਬ ਵਿੱਚ ਵੀ ਕੋਰੋਨਾ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਜਾਬ 'ਚ ਆਏ ਇਨ੍ਹਾਂ ਮਾਮਲਿਆਂ ਬਾਰੇ ਪ੍ਰਵਾਸੀ ਪੰਜਾਬੀਆਂ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ।

ਕੋਰੋਨਾ ਫੈਲਾਅ ਦੇ ਲਈ ਐੱਨਆਰਆਈਜ਼ ਨੂੰ ਦੋਸ਼ੀ ਕਰਾਰ ਦੇਣਾ ਗਲਤ: ਕੈਪਟਨ
ਕੋਰੋਨਾ ਫੈਲਾਅ ਦੇ ਲਈ ਐੱਨਆਰਆਈਜ਼ ਨੂੰ ਦੋਸ਼ੀ ਕਰਾਰ ਦੇਣਾ ਗਲਤ: ਕੈਪਟਨ

ਚੰਡੀਗੜ੍ਹ : ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਆਪਣਾ ਕਹਿਰ ਫੈਲਾਅ ਰਿਹਾ ਹੈ। ਪੰਜਾਬ ਵਿੱਚ ਵੀ ਕੋਰੋਨਾ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਜਾਬ 'ਚ ਆਏ ਇਨ੍ਹਾਂ ਮਾਮਲਿਆਂ ਬਾਰੇ ਪ੍ਰਵਾਸੀ ਪੰਜਾਬੀਆਂ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ 'ਚ ਐੱਨ.ਆਰ.ਆਈਜ਼ ਨੂੰ ਦੋਸ਼ੀ ਕਰਾਰ ਦੇਣਾ ਗਲਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਲਈ ਐਨਆਰਆਈਜ਼ ਨੂੰ ਦੋਸ਼ੀ ਠਹਿਰਾਉਣਾ ਗਲਤ ਗੱਲ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਆਉਣ ਤੋਂ ਬਾਅਦ ਪ੍ਰਵਾਸੀ ਪੰਜਾਬੀ ਕੀ ਪਤਾ ਸੀ ਕਿ ਉਹ ਕੋਰੋਨਾ ਤੋਂ ਸੰਕਰਮਿਤ ਹਨ?

ਉਨ੍ਹਾਂ ਆਖਿਆ ਕਿ ਇਸ ਬਿਮਾਰੀ ਲਈ ਐੱਨਆਰਆਈਜ਼ 'ਤੇ ਹੀ ਸਾਰਾ ਇਲਜ਼ਾਮ ਨਹੀਂ ਮੜ੍ਹਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਬਿਮਾਰੀ ਚੀਨ ਤੋਂ ਸ਼ੁਰੂ ਹੋਈ 'ਤੇ ਹੁਣ ਪੂਰੇ ਵਿਸ਼ਵ ਵਿੱਚ ਫੈਲ ਚੁੱਕੀ ਹੈ। ਮੁੱਖ ਮੰਤਰੀ ਨੇ ਆਖਿਆ ਕਿ ਅਜਿਹੇ ਹਲਾਤਾਂ ਵਿੱਚ ਇਹ ਬਿਮਾਰੀ ਕਿਸੇ ਨੂੰ ਵੀ ਲੱਗ ਸਕਦੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਮਾਤਮਾਂ ਅੱਗੇ ਅਰਦਾਸ ਕਰਦੇ ਹਨ ਕਿ ਸਾਰਿਆਂ ਨੂੰ ਇਸ ਬਿਮਾਰੀ ਤੋਂ ਬਚਾਵੇ।

ABOUT THE AUTHOR

...view details