ਚੰਡੀਗੜ੍ਹ:ਓਮੀਕਰੋਨ (Variant Omicron) ਦੇ ਵਧਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ (Government of Punjab) ਨੇ ਵੀ ਪਾਬੰਦੀਆਂ ਲਗਾ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਕੋਵਿਡ-19 ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਜੋ ਕਿ 15 ਜਨਵਰੀ 2022 ਤੋਂ ਲਾਗੂ ਹੋਣਗੀਆਂ।
ਕੋਵਿਡ ਦੇ ਨਵੇਂ ਵੇਰੀਐਂਟ ਓਮੀਕਰੋਨ (Variant Omicron) ਬਾਰੇ ਜਾਰੀ ਹਦਾਇਤਾਂ ਵਿੱਚ ਉਨ੍ਹਾਂ ਲੋਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਹਾ ਗਿਆ ਹੈ, ਜਿਨ੍ਹਾਂ ਨੇ ਹੁਣ ਤੱਕ ਕਰੋਨਾ ਵੈਕਸੀਨ ਨਹੀਂ ਕਰਵਾਈ।
ਇੰਨ੍ਹਾਂ ਹਦਾਇਤਾ ਵਿੱਚ ਕਿਹਾ ਗਿਆ ਹੈ ਕਿ ਉਹ ਸਾਰੇ ਵਿਅਕਤੀ ਜਿਨ੍ਹਾਂ ਨੇ ਕਰੋਨਾ ਦਾ ਟੀਕਾਕਰਨ ਨਹੀਂ ਕਰਵਾਇਆ ਹੈ, ਉਹ ਆਪਣੇ ਘਰ ਵਿੱਚ ਹੀ ਰਹਿਣ ਅਤੇ ਖਾਸ ਕਰਕੇ ਜਨਤਕ ਥਾਵਾਂ ’ਤੇ ਬਾਜ਼ਾਰ ਵਿੱਚ ਕਿਸੇ ਵੀ ਸਮਾਗਮ ਵਿੱਚ ਜਨਤਕ ਟਰਾਂਸਪੋਰਟ ਵਿੱਚ ਨਾ ਜਾਣ ਅਤੇ ਨਾ ਹੀ ਧਾਰਮਿਕ ਸਥਾਨਾਂ ’ਤੇ ਜਾਣ ਤੋਂ ਵੀ ਮਨਾ ਕੀਤਾ ਹੈ।
15 ਜਨਵਰੀ 2022 ਤੋਂ ਲਾਗੂ ਹੋਣਗੀਆਂ ਪਾਬੰਧੀਆਂ
15 ਜਨਵਰੀ 2022 ਤੋਂ ਜਿੱਥੇ ਜ਼ਿਆਦਾ ਭੀੜ ਹੈ, ਖਾਸ ਕਰਕੇ ਸਬਜ਼ੀ ਮੰਡੀ, ਅਨਾਜ ਮੰਡੀ, ਜਨਤਕ ਟਰਾਂਸਪੋਰਟ, ਮਾਲ, ਸ਼ਾਪਿੰਗ ਕੰਪਲੈਕਸ, ਸਥਾਨਕ ਬਾਜ਼ਾਰ ਅਤੇ ਜਿੱਥੇ ਜ਼ਿਆਦਾ ਲੋਕ ਹੁੰਦੇ ਹਨ, ਉੱਥੇ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਨੇ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਲੈ ਰੱਖੀਆਂ ਹੋਣ।
ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਜਾਣ ਦਿੱਤਾ ਜਾਵੇਗਾ ਜਿਨ੍ਹਾਂ ਨੇ ਕੋਵਿਡ ਦੇ ਦੋਵੇਂ ਟੀਕੇ ਲਗਵਾ ਲਏ ਹੋਣ।
ਪਿਛਲੇ ਦਿਨ੍ਹੀ ਸਾਹਮਣੇ ਆਏ ਸੀ ਓਮੀਕਰੋਨ ਦੇ 2 ਨਵੇਂ ਮਾਮਲੇ
ਦੱਸ ਦੇਈਏ ਕਿ ਪਿਛਲੇ ਦਿਨ੍ਹੀ ਚੰਡੀਗੜ੍ਹ ਵਿੱਚ ਓਮੀਕਰੋਨ ਦੇ 2 ਨਵੇਂ ਮਾਮਲੇ ਸਾਹਮਣੇ ਆਏ ਸਨ। ਪਿਛਲੇ ਓਮੀਕਰੋਨ ਪੌਜ਼ੀਟਿਵ ਕੇਸ ਦੇ 5 ਪਰਿਵਾਰਕ ਸੰਪਰਕਾਂ ਦੇ ਨਮੂਨੇ ਜੀਨੋਮ ਸੀਕਵੈਂਸਿੰਗ ਲਈ NCDC, ਨਵੀਂ ਦਿੱਲੀ ਨੂੰ ਭੇਜੇ ਗਏ ਸਨ। ਇਨ੍ਹਾਂ ਵਿੱਚੋਂ ਦੋ ਓਮੀਕਰੋਨ ਵੇਰੀਐਂਟ ਲਈ ਪੌਜ਼ੀਟਿਵ ਪਾਏ ਗਏ ਸੀ।
ਇੱਕ 80 ਸਾਲ ਦਾ ਪੁਰਸ਼