ਪੰਜਾਬ

punjab

ETV Bharat / city

ਪੰਜਾਬ ਸਰਕਾਰ ਵੱਲੋਂ 25.25 ਲੱਖ ਲਾਭਪਾਤਰੀਆਂ ਨੂੰ 190 ਕਰੋੜ ਰੁਪਏ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਜਾਰੀ - social security pensions

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਵਿੱਤ ਵਿਭਾਗ ਵੱਲੋਂ ਜੁਲਾਈ ਮਹੀਨੇ ਲਈ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਵਿੱਤੀ ਮਦਦ ਹਿੱਤ 189.34 ਕਰੋੜ ਰੁਪਏ ਜਾਰੀ ਕੀਤੇ ਹਨ।

ਫ਼ੋਟੋ
ਫ਼ੋਟੋ

By

Published : Aug 14, 2020, 4:22 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਵਿੱਤ ਵਿਭਾਗ ਵੱਲੋਂ ਜੁਲਾਈ ਮਹੀਨੇ ਲਈ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਵਿੱਤੀ ਮਦਦ ਹਿੱਤ 189.34 ਕਰੋੜ ਰੁਪਏ ਜਾਰੀ ਕੀਤੇ ਹਨ।

ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਰਕਮ ਛੇਤੀ ਹੀ ਸਿੱਧੇ ਤੌਰ ’ਤੇ 25.25 ਲੱਖ ਲਾਭਪਾਤਰੀਆਂ ਜਿਨਾਂ ਵਿਚ ਬਜ਼ੁਰਗ, ਵਿਧਵਾ ਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚੇ ਅਤੇ ਦਿਵਿਆਂਗ ਵਿਅਕਤੀ ਸ਼ਾਮਲ ਹਨ, ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ।

ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ 17.05 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 127.80 ਕਰੋੜ ਰੁਪਏ, 4.65 ਲੱਖ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਨੂੰ 34.90 ਕਰੋੜ ਰੁਪਏ, 1.51 ਲੱਖ ਆਸ਼ਰਿਤ ਬੱਚਿਆਂ ਨੂੰ 11.37 ਕਰੋੜ ਰੁਪਏ ਅਤੇ 2.04 ਲੱਖ ਦਿਵਿਆਂਗ ਵਿਅਕਤੀਆਂ ਨੂੰ 15.27 ਕਰੋੜ ਰੁਪਏ ਦੀ ਵੰਡ ਕੀਤੀ ਜਾਵੇਗੀ।

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਦਰਪੇਸ਼ ਜੁਲਾਈ ਮਹੀਨੇ ਦੀਆਂ ਅਗਸਤ ਦੌਰਾਨ ਅਦਾ ਕੀਤੀਆਂ ਪੈਨਸ਼ਨਾਂ ਦੀ ਵੰਡ ਛੇਤੀ ਹੀ ਵੱਖੋ-ਵੱਖਰੀਆਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਲਾਭਪਾਤਰੀਆਂ ਦੇ ਬੱਚਤ ਖਾਤਿਆਂ ਵਿਚ ਸਿੱਧੇ ਤੌਰ ’ਤੇ ਰਕਮ ਪਾ ਕੇ ਕਰ ਦਿੱਤੀ ਜਾਵੇਗੀ।

ABOUT THE AUTHOR

...view details