ਪੰਜਾਬ

punjab

ETV Bharat / city

ਉਪ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਇਹ ਨਵੇਂ ਆਦੇਸ਼

ਪੰਜਾਬ ਦੇ ਸਾਰੇ ਪੁਲਿਸ ਦਫ਼ਤਰਾਂ ਦੇ ਮੁਖੀਆਂ ਅਤੇ ਪੰਜਾਬ ਪੁਲਿਸ ਵਿਭਾਗ(Punjab Police Department) ਤੋਂ ਬਾਹਰ ਤਾਇਨਾਤ ਸਾਰੇ ਅਧਿਕਾਰੀਆਂ ਨੂੰ ਜਾਰੀ ਕੀਤੇ ਆਪਣੇ ਆਦੇਸ਼ ਵਿੱਚ ਡੀਜੀਪੀ ਨੇ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੁਝ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਇੱਕ ਜ਼ਿਲ੍ਹੇ ਜਾਂ ਯੂਨਿਟ ਤੋਂ ਦੂਜੇ ਜ਼ਿਲ੍ਹੇ ਜਾਂ ਯੂਨਿਟ ਵਿੱਚ ਟਰਾਂਸਫਰ ਹੋਣ ‘ਤੇ ਆਪਣੇ ਨਿੱਜੀ ਸਟਾਫ਼ ਨੂੰ ਆਪਣੀ ਤਾਇਨਾਤੀ ਦੇ ਪਿਛਲੇ ਸਥਾਨ ਤੋਂ ਨਵੇਂ ਸਟੇਸ਼ਨ ਜਾਂ ਯੂਨਿਟ ਵਿੱਚ ਆਪਣੇ ਨਾਲ ਲੈ ਜਾਂਦੇ ਹਨ।

ਉਪ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਇਹ ਨਵੇਂ ਆਦੇਸ਼
ਉਪ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਇਹ ਨਵੇਂ ਆਦੇਸ਼

By

Published : Oct 6, 2021, 9:06 PM IST

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ(Deputy CM) ਸੁਖਜਿੰਦਰ ਸਿੰਘ ਰੰਧਾਵਾ(Sukhjinder Singh Randhawa) ਦੇ ਨਿਰਦੇਸ਼ਾਂ 'ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਇਕਬਾਲ ਪ੍ਰੀਤ ਸਿੰਘ ਸਹੋਤਾ(Iqbal Preet Singh Sahota) ਨੇ ਜ਼ਿਲ੍ਹਿਆਂ ਅਤੇ ਯੂਨਿਟਾਂ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਅਣਅਧਿਕਾਰਤ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਵਾਪਸ ਭੇਜਣ।

ਪੰਜਾਬ ਦੇ ਸਾਰੇ ਪੁਲਿਸ ਦਫ਼ਤਰਾਂ ਦੇ ਮੁਖੀਆਂ ਅਤੇ ਪੰਜਾਬ ਪੁਲਿਸ ਵਿਭਾਗ ਤੋਂ ਬਾਹਰ ਤਾਇਨਾਤ ਸਾਰੇ ਅਧਿਕਾਰੀਆਂ ਨੂੰ ਜਾਰੀ ਕੀਤੇ ਆਪਣੇ ਆਦੇਸ਼ ਵਿੱਚ ਡੀਜੀਪੀ ਨੇ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੁਝ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਇੱਕ ਜ਼ਿਲ੍ਹੇ ਜਾਂ ਯੂਨਿਟ ਤੋਂ ਦੂਜੇ ਜ਼ਿਲ੍ਹੇ ਜਾਂ ਯੂਨਿਟ ਵਿੱਚ ਟਰਾਂਸਫਰ ਹੋਣ ‘ਤੇ ਆਪਣੇ ਨਿੱਜੀ ਸਟਾਫ਼ ਨੂੰ ਆਪਣੀ ਤਾਇਨਾਤੀ ਦੇ ਪਿਛਲੇ ਸਥਾਨ ਤੋਂ ਨਵੇਂ ਸਟੇਸ਼ਨ ਜਾਂ ਯੂਨਿਟ ਵਿੱਚ ਆਪਣੇ ਨਾਲ ਲੈ ਜਾਂਦੇ ਹਨ, ਜਿਸ ਨਾਲ ਕਿ ਕੰਮ ਪ੍ਰਭਾਵਿਤ ਹੁੰਦਾ ਹੈ।

ਇਹ ਵੀ ਪੜ੍ਹੋ:ਲਖੀਮਪੁਰ ਖੀਰੀ ਮਾਮਲਾ: 'ਆਪ' ਵੱਲੋਂ ਰਾਜ ਭਵਨ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ, ਪ੍ਰਸ਼ਾਸ਼ਨ ਨਾਲ ਟਾਕਰੇ

ਇਸ ਦੇ ਨਾਲ ਹੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਨਾਲ ਕਈ ਪ੍ਰਬੰਧਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਨੂੰ ਤੁਰੰਤ ਬੰਦ ਕਰਨ ਦੀ ਜ਼ਰੂਰਤ ਹੈ। ਡੀਜੀਪੀ ਦੇ ਹੁਕਮਾਂ ਅਨੁਸਾਰ ਸਾਰੇ ਅਧਿਕਾਰੀ/ਕਰਮਚਾਰੀ, ਜੋ ਵੱਖ-ਵੱਖ ਰੈਂਕਾਂ ਦੇ ਪੁਲਿਸ ਕਰਮਚਾਰੀਆਂ ਦੀ ਸੁਰੱਖਿਆ ਤੋਂ ਇਲਾਵਾ ਬਿਨਾਂ ਕਿਸੇ ਅਧਿਕਾਰ ਤੋਂ ਇੱਕ ਜ਼ਿਲ੍ਹਾ/ਯੂਨਿਟ ਤੋਂ ਦੂਜੇ ਜ਼ਿਲ੍ਹੇ ਵਿੱਚ ਤਾਇਨਾਤੀ/ਤਬਾਦਲੇ ਸਮੇਂ ਆਪਣੇ ਨਾਲ ਲੈ ਗਏ ਹਨ, ਨੂੰ ਅਜਿਹੇ ਸਾਰੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ/ਯੂਨਿਟਾਂ ਵਿੱਚ ਤੁਰੰਤ ਭੇਜਣ ਦੇ ਹੁਕਮ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਡੀਜੀਪੀ ਨੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਸਬੰਧ ਵਿੱਚ ਡੀਜੀਪੀ ਦਫ਼ਤਰ ਵਿਖੇ ਰਿਪੋਰਟ ਭੇਜਣ ਲਈ ਵੀ ਕਿਹਾ ਹੈ।

ਇਹ ਵੀ ਪੜ੍ਹੋ:ਕਾਂਗਰਸ ਸਰਕਾਰਾਂ ਨੇ ਲਖੀਮਪੁਰ ਪੀੜਤਾਂ ਨੂੰ ਦਿੱਤਾ ਵੱਡਾ ਮੁਆਵਜ਼ਾ

ABOUT THE AUTHOR

...view details