ਚੰਡੀਗੜ੍ਹ:ਬੀਤੇ ਦਿਨੀਂ ਕੇਂਦਰ ਸਰਕਾਰ (Central Government) ਵੱਲੋਂ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਲਈ ਕੌਰੀਡੋਰ (Corridor) ਖੁੱਲ੍ਹਣ ਨੂੰ ਮਨਜੂਰੀ ਦੇ ਦਿੱਤੀ ਸੀ। ਜਿਸ ਤੋਂ ਬਾਅਦ ਜਿੱਥੇ ਆਮ ਲੋਕਾਂ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਪਾਕਿਸਤਾਨ (Pakistan) ਪਹੁੰਚ ਰਹੇ ਹਨ। ਉੱਥੇ ਹੀ ਹੁਣ ਪੰਜਾਬ ਦੇ ਲੀਡਰ ਵੀ ਆਪਣੀ ਪਾਰਟੀ ਦੇ ਜੱਥੇ ਬਣਾ ਕੇ ਗੁਰੂ ਘਰ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਜਾ ਰਹੇ ਹਨ। ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party) ਦੀ ਲੀਡਰਸ਼ਿਪ ਨੇ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਕੌਰੀਡੋਰ ਖੁੱਲ੍ਹਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (MP Bhagwant Mann) ਦੀ ਅਗਵਾਈ ਵਿੱਚ 'ਆਪ' ਦੇ ਵਿਧਾਇਕਾਂ (MLAs) ਦਾ ਇੱਕ ਵਫ਼ਦ 19 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਲਈ ਜਾਵੇਗਾ।
ਬੁੱਧਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਯਾਤਰਾ ਬਾਰੇ ਜਾਣਕਾਰੀ ਦਿੰਦਿਆਂ 'ਆਪ' ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (MP Bhagwant Mann) ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਬਹੁਤ ਖ਼ੁਸ਼ੀ ਦੀ ਗੱਲ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਨਵੰਬਰ ਨੂੰ ਪਾਰਟੀ ਦੇ ਵਿਧਾਇਕ ਗੁਰਦੁਆਰਾ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ। ਜਿੱਥੇ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਪੰਜਾਬ (Punjabi) ਦੇ ਤਰੱਕੀ, ਖ਼ੁਸ਼ਹਾਲੀ ਅਤੇ ਹੱਸਦਾ ਵੱਸਦਾ ਪੰਜਾਬ ਬਣਾਉਣ ਦੀ ਲਈ ਅਰਦਾਸ ਕਰਨਗੇ।