ਪੰਜਾਬ

punjab

ETV Bharat / city

ਛੱਤਬੀੜ ਚਿੜੀਆਘਰ ਦੇ ਮੁੜ ਖੁੱਲ੍ਹਣ 'ਤੇ ਪਹਿਲੇ ਦਿਨ ਪਹੁੰਚੇ 1,100 ਸੈਲਾਨੀ - ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ

ਕੋਵਿਡ-19 ਸਬੰਧੀ ਪ੍ਰੋਟੋਕੋਲਾਂ ਨਾਲ ਕਰਮਚਾਰੀਆਂ ਅਤੇ ਜਾਨਵਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਆਉਣ ਵਾਲੇ ਸੈਲਾਨੀਆਂ ਵੀਰਵਾਰ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ।

ਛੱਤਬੀੜ ਚਿੜੀਆਘਰ ਦੇ ਮੁੜ ਖੁੱਲ੍ਹਣ 'ਤੇ ਪਹਿਲੇ ਦਿਨ ਪਹੁੰਚੇ 1,100 ਸੈਲਾਨੀ
ਛੱਤਬੀੜ ਚਿੜੀਆਘਰ ਦੇ ਮੁੜ ਖੁੱਲ੍ਹਣ 'ਤੇ ਪਹਿਲੇ ਦਿਨ ਪਹੁੰਚੇ 1,100 ਸੈਲਾਨੀ

By

Published : Dec 10, 2020, 10:28 PM IST

ਚੰਡੀਗੜ੍ਹ: ਕੋਵਿਡ-19 ਸਬੰਧੀ ਪ੍ਰੋਟੋਕੋਲਾਂ ਨਾਲ ਕਰਮਚਾਰੀਆਂ ਅਤੇ ਜਾਨਵਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਆਉਣ ਵਾਲੇ ਸੈਲਾਨੀਆਂ ਵੀਰਵਾਰ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ। ਚਿੜੀਆਘਰ ਪ੍ਰਸ਼ਾਸਨ ਵੱਲੋਂ ਸੈਲਾਨੀਆਂ ਦੀ ਪੜਾਅਵਾਰ ਢੰਗ ਨਾਲ ਐਂਟਰੀ ਨੂੰ ਯਕੀਨੀ ਬਣਾਈ ਗਈ। ਪਹਿਲੇ ਸਲਾਟ ਵਿੱਚ ਲਗਭਗ 100 ਸੈਲਾਨੀ ਚਿੜੀਆਘਰ ਵਿੱਚ ਦਾਖ਼ਲ ਹੋਏ ਅਤੇ ਸ਼ਾਮ ਤੱਕ ਕੁੱਲ 1100 ਸੈਲਾਨੀ ਚਿੜੀਆਘਰ ਵਿਖੇ ਪਹੁੰਚੇ।

ਸੈਲਾਨੀਆਂ ਵੱਲੋਂ ਆਨਲਾਈਨ ਬੁਕਿੰਗ ਸਹੂਲਤ, ਵਾਈ ਫਾਈ ਹਾਟਸਪੌਟ ਅਤੇ ਬੈਟਰੀ ਨਾਲ ਚੱਲਣ ਵਾਲੇ ਕਾਰਟਾਂ ਦੀ ਵਰਤੋਂ ਕੀਤੀ ਗਈ। ਹਾਲਾਂਕਿ ਕੁੱਝ ਸੈਲਾਨੀਆਂ ਨੂੰ ਆਨਲਾਈਨ ਬੁਕਿੰਗ, ਕਿਊ.ਆਰ.ਕੋਡ ਅਤੇ ਹੋਰ ਨਕਦੀ ਰਹਿਤ ਲੈਣ-ਦੇਣ ਦੀ ਵਰਤੋਂ ਕਰਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਫਿਰ ਵੀ ਸੈਲਾਨੀਆਂ ਵੱਲੋਂ ਚੰਗਾ ਹੁੰਗਾਰਾ ਮਿਲਿਆ।

ਸੈਲਾਨੀਆਂ ਲਈੇ ਆਨਲਾਈਨ ਬੁਕਿੰਗ ਅਤੇ ਕਿਊ.ਆਰ. ਕੋਡ ਸਹੂਲਤਾਂ ਦੀ ਰਸਮੀ ਸ਼ੁਰੂਆਤ ਲਈ ਬੈਂਕ ਆਫ ਬੜੌਦਾ ਦੀ ਟੀਮ ਚਿੜੀਆਘਰ ਵਿੱਚ ਹਾਜ਼ਰ ਰਹੀ। ਸੀਨੀਅਰ ਮੈਨੇਜਰ ਕੰਵਰਦੀਪ ਸਿੰਘ ਨੇ ਚਿੜੀਆਘਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਿੜੀਆਘਰ ਵਿੱਚ ਸੇਵਾ ਨਿਭਾਉਣ ਦਾ ਮੌਕਾ ਮਿਲਣ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦਾ ਧੰਨਵਾਦ ਕੀਤਾ।

ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ ਡਾ. ਐਮ. ਸੁਧਾਗਰ (ਆਈ.ਐੱਫ.ਐੱਸ.) ਨੇ ਕਿਹਾ ਕਿ ਸੈਲਾਨੀਆਂ ਦਾ ਹੁੰਗਾਰਾ ਉਤਸ਼ਾਹਜਨਕ ਸੀ ਅਤੇ ਸ਼ੇਰ ਦੇ ਬੱਚੇ ਅਮਰ, ਅਰਜੁਨ ਅਤੇ ਦਿਲਨੂਰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਸੈਲਾਨੀਆਂ ਨੇ ਚਿੜੀਆਘਰ ਵਿੱਚ ਸੁਰੱਖਿਅਤ ਮਹਿਸੂਸ ਕੀਤਾ ਅਤੇ ਉਨ੍ਹਾਂ ਨੂੰ ਸਹੀ ਜਾਣਕਾਰੀ ਅਤੇ ਸੇਧ ਦਿੱਤੀ ਗਈ।

ਚੀਫ ਵਾਈਲਡਲਾਈਫ ਵਾਰਡਨ ਆਰ.ਕੇ. ਮਿਸ਼ਰਾ, (ਆਈ.ਐੱਫ.ਐੱਸ.) ਨੇ ਕਿਹਾ ਕਿ ਛੱਤਬੀੜ ਚਿੜੀਆਘਰ ਦੇ ਮੁੜ ਖੁੱਲ੍ਹਣ ਪ੍ਰਤੀ ਸੈਲਾਨੀਆਂ ਦਾ ਉਤਸ਼ਾਹ ਉਮੀਦ ਤੋਂ ਕਿਤੇ ਜ਼ਿਆਦਾ ਸੀ। ਇਸ ਦੇ ਨਾਲ ਹੀ ਪੰਜਾਬ ਦੇ ਹੋਰ ਚਿੜੀਆਘਰ ਜਿਵੇਂ ਕਿ ਮਿੰਨੀ ਚਿੜੀਆਘਰ-ਪਟਿਆਲਾ, ਮਿੰਨੀ ਚਿੜੀਆਘਰ ਬੀੜ ਤਲਾਬ-ਬਠਿੰਡਾ, ਮਿੰਨੀ ਚਿੜੀਆਘਰ-ਲੁਧਿਆਣਾ ਅਤੇ ਡੀਅਰ ਪਾਰਕ-ਨੀਲੋਂ ਵੀ ਅਗਲੇ ਹਫਤੇ ਸੈਲਾਨੀਆਂ ਲਈ ਖੋਲ੍ਹ ਦਿੱਤੇ ਜਾਣਗੇ।

ABOUT THE AUTHOR

...view details