ਪੰਜਾਬ

punjab

ETV Bharat / city

ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ,ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ - ਹਿੰਦ ਲਈ ਦਿੱਤੀ ਸ਼ਹਾਦਤ

ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਕੱਲ ਸਵੇਰੇ 10 ਵਜੇ ਸ਼ੁਰੂ ਹੋਵੇਗਾ ।ਇਹ ਸਪੈਸ਼ਲ ਸੈਸ਼ਨ ਗੁਰੂ ਤੇਗ ਬਹਾਦੁਰ ਦੀ 400 ਵਾਂ ਪ੍ਰਕਾਸ਼ ਪੁਰਬ ਨੂੰ ਵੇਖਦੇ ਹੋਏ ਬੁਲਾਇਆ ਗਿਆ ।ਇਸ ਸੈਸ਼ਨ ਨੂੰ ਲੈ ਕੇ ਕਾਂਗਰਸ ਦੇ ਚੀਫ ਵਹਿੱਪ ਹਰਦਿਆਲ ਕੰਬੋਜ ਨੇ ਵਿਹਿਪ ਜਾਰੀ ਕਰ ਵਿਸ਼ੇਸ਼ ਸੈਸ਼ਨ ਵਿੱਚ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਮੌਜੂਦ ਰਹਿਣ ਲਈ ਕਿਹਾ ਹੈ ।

ਕੱਲ੍ਹ ਹੋਵੇਗਾ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ,ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ

By

Published : Sep 2, 2021, 7:21 PM IST

Updated : Sep 2, 2021, 10:46 PM IST

ਚੰਡੀਗੜ੍ਹ: ਜਦੋਂ ਧਰਮ ਦੇ ਨਾਮ ਤੇ ਮਰ ਮਿਟਣ ਦੀ ਗੱਲ ਆਉਂਦੀ ਹੈ ਤਾਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਨਾਂ ਬੜੇ ਅਦਬ ਅਤੇ ਸਨਮਾਨ ਨਾਲ ਲਿਆ ਜਾਂਦਾ ਹੈ । ਉਹ ਸਿੱਖਾਂ ਦੇ ਨੌਵੇਂ ਗੁਰੂ ਸੀ ।ਆਪਣੇ ਧਰਮ ਦੇ ਨਾਮ ‘ਤੇ ਉਨ੍ਹਾਂ ਨੇ ਆਪਣੇ ਆਪ ਨੂੰ ਵੀ ਕੁਰਬਾਨ ਕਰ ਦਿੱਤਾ। ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜਨਮ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੋਇਆ ਸੀ ਤੇ ਉਹ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਿੰਘ ਦੇ ਪੰਜਵੇਂ ਪੁੱਤਰ ਸੀ । ਅੱਠਵੇਂ ਗੁਰੂ ਸ੍ਰੀ ਹਰਿ ਕ੍ਰਿਸ਼ਨ ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਗੁਰੂ ਗੱਦੀ ਮਿਲੀ।

ਜੰਗ ‘ਚ ਬਹਾਦਰੀ ਕਾਰਨ ਪਿਆ ਤੇਗ ਬਹਾਦਰ ਨਾਂ

ਉਨ੍ਹਾਂ ਦਾ ਬਚਪਨ ਦਾ ਨਾਮ ਤਿਆਗ ਮੱਲ ਸੀ। ਸਿਰਫ਼ ਚੌਦਾਂ ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਮੁਗਲਾਂ ਵਿਰੁੱਧ ਲੜਾਈ ਵਿੱਚ ਆਪਣੇ ਪਿਤਾ ਨਾਲ ਬਹਾਦਰੀ ਦਿਖਾਈ ਸੀ। ਉਨ੍ਹਾਂ ਦੀ ਬਹਾਦਰੀ ਤੋਂ ਪ੍ਰਭਾਵਿਤ ਹੋ ਕੇ ਹੀ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਦਾ ਨਾਂ ਤਿਆਗ ਮੱਲ ਤੋਂ ਤੇਗ ਬਹਾਦਰ ਰੱਖ ਦਿੱਤਾ। ਸ੍ਰੀ ਗੁਰੂ ਤੇਗ ਬਹਾਦਰ ਨੇ ਸਿੱਖ ਮਨੁੱਖਤਾ ਲਈ ਵੱਡੀ ਸ਼ਹਾਦਤ ਦਿੱਤੀ ਤੇ ਹਿੰਦ ਲਈ ਆਪਣਾ ਜੀਵਨ ਵਾਰ ਦਿੱਤਾ।

ਹਿੰਦ ਲਈ ਦਿੱਤੀ ਸ਼ਹਾਦਤ

ਇਤਿਹਾਸਕ ਮਿੱਥਾਂ ਮੁਤਾਬਕ ਔਰੰਗਜੇਬ ਉਸ ਵੇਲੇ ਰੋਜਾਨਾ ਸਵਾ ਮਣ ਜਨੇਊ ਲੁਹਾ ਕੇ ਸੌਂਦਾ ਸੀ। ਹਿੰਦੂਆਂ ਨੂੰ ਜਬਰੀ ਮੁਸਲਮਾਨ ਧਰਮ ਵਿੱਚ ਸ਼ਾਮਲ ਕਰਵਾਇਆ ਜਾਂਦਾ ਸੀ ਤੇ ਹਿੰਦੂ ਧਰਮ ਦੀਆਂ ਔਰਤਾਂ ਤੇ ਬੱਚੀਆਂ ਦੀ ਪੱਤ ਮਹਿਫੂਜ ਨਹੀਂ ਸੀ। ਅਜਿਹੇ ਜੁਲਮ ਕਾਰਨ ਕਸ਼ਮੀਰੀ ਪੰਡਤਾਂ ਨੇ ਦਿੱਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਜੁਲਮ ਤੋਂ ਬਚਾਇਆ ਜਾਵੇ, ਕਿਉਂਕਿ ਔਰੰਗਜੇਬ ਨੇ ਕਿਹਾ ਹੈ ਕਿ ਜੇਕਰ ਉਹ ਸਾਰੇ ਇਸਲਾਮ ਨਹੀਂ ਅਪਣਾਉਂਦੇ ਤਾਂ ਉਹ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦੇਵੇਗਾ। ਇਸ ‘ਤੇ ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਉਹ ਔਰੰਗਜੇਬ ਨੂੰ ਕਹਿ ਦੇਣ ਕਿ ਜੇਕਰ ਉਹ ਤੇਗ ਬਹਾਦਰ ਕੋਲੋਂ ਇਸਲਾਮ ਕਬੂਲ ਕਰਵਾ ਲੈਂਦਾ ਹੈ ਤਾਂ ਉਹ (ਪੰਡਤ) ਵੀ ਇਸਲਾਮ ਕਬੂਲ ਕਰ ਲੈਣਗੇ। ਔਰੰਗਜੇਬ ਇਸ ਸੁਨੇਹੇ ਤੋਂ ਖੁਸ਼ ਹੋਇਆ ਕਿ ਇੱਕ ਵਿਅਕਤੀ ਨੂੰ ਮਨਾ ਕੇ 1000 ਪੰਡਤ ਮੁਸਲਮਾਨ ਬਣ ਜਾਣਗੇ ਪਰ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਨੇ ਇਸਲਾਮ ਕਬੂਲ ਕਰਨ ਤੋਂ ਮਨ੍ਹਾਂ ਕਰ ਦਿੱਤਾ ਤਾਂ ਉਨ੍ਹਾਂ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹਾਦਤ ਦੇਣੀ ਪਈ।

ਇਸ ਨਾਲ ਸਮੁੱਚੇ ਹਿੰਦੁਸਤਾਨ ਵਿੱਚ ਆਤਮ ਵਿਸ਼ਵਾਸ਼ ਜਾਗਿਆ ਕਿ ਜੁਲਮ ਦਾ ਟਾਕਰਾ ਕਰਨ ਲਈ ਹਿੰਮਤ ਤੇ ਦ੍ਰਿੜ ਨਿਸ਼ਚੈ ਦੀ ਲੋੜ ਹੁੰਦੀ ਹੈ। ਇਸੇ ਸ਼ਹਾਦਤ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਨੂੰ ਹਿੰਦ ਦੀ ਚਾਦਰ ਯਾਨੀ ਹਿੰਦੁਸਤਾਨ ਦਾ ਸੁਰੱਖਿਆ ਕਵਚ ਮੰਨਿਆ ਗਿਆ। ਇਸੇ ਸ਼ਹਾਦਤ ਦੇ 400 ਸਾਲ ਪੂਰੇ ਹੋਣ ‘ਤੇ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਸਮਾਗਮ ਕਰਵਾਉਣ ਦਾ ਫੈਸਲਾ ਲਿਆ ਹੈ ਤੇ ਇੱਕ ਦਿਨਾ ਵਿਸ਼ੇਸ਼ ਸੈਸ਼ਨ ਇਸੇ ਨੂੰ ਸਮਰਪਿਤ ਕੀਤਾ ਹੈ। ਸੱਤਾ ਧਿਰ ਕਾਂਗਰਸ ਨੇ ਵ੍ਹਿੱਪ ਜਾਰੀ ਕਰਕੇ ਆਪਣੇ ਵਿਧਾਇਕਾਂ ਨੂੰ ਵਿਧਾਨ ਸਭਾ ‘ਚ ਮੌਜੂਦਗੀ ਦਾ ਫੁਰਮਾਨ ਵੀ ਲਗਾਇਆ ਹੈ।

ਮਨਮੋਹਨ ਸਿਂਘ ਤੇ ਵੈਂਕਈਆ ਨਾਇਡੂ ਦੇ ਆਉਣ ਦੀ ਸੰਭਾਵਨਾ ਘੱਟ

ਇਜਲਾਸ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਪਹਿਲਾਂ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ ਤੇ ਬਾਅਦ 11 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਬਾਰੇ ਸਮਾਗਮ ਹੋਵੇਗਾ। ਸੈਸ਼ਨ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ,ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਮੌਜੂਦ ਰਹਿਣਗੇ। ਹਾਲਾਂਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਸੀ ਪਰ ਸੂਤਰ ਦੱਸਦੇ ਹਨ ਕਿ ਉਨ੍ਹਾਂ ਦੇ ਆਉਣ ਦੀਆਂ ਸੰਭਾਵਨਾਵਾਂ ਮੱਧਮ ਹਨ।

ਇਹ ਵੀ ਪੜ੍ਹੋ:ਕੋਵਿਡ-19 ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੇ ਇਹ ਨਵੇਂ ਨਿਰਦੇਸ਼

Last Updated : Sep 2, 2021, 10:46 PM IST

For All Latest Updates

ABOUT THE AUTHOR

...view details