ਚੰਡੀਗੜ੍ਹ:ਕੇਂਦਰ ਦੇ ਖੇਤੀ ਕਾਨੂੰਨਾਂ (Agricultural laws) ਦੇ ਖਿਲਾਫ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈਕੇ ਅੰਨਾਦਾਤਾ ਦਿੱਲੀ (delhi) ਦੀਆਂ ਵੱਖ-ਵੱਖ ਸਰਹੱਦਾਂ 'ਤੇ ਧਰਨੇ' ਤੇ ਬੈਠੇ ਹਨ। ਦੱਸ ਦਈਏ ਕਿ 17 ਸਤੰਬਰ 2020 ਨੂੰ ਲੋਕ ਸਭਾ ਚ ਖੇਤੀ ਕਾਨੂੰਨ ਬਿੱਲ ਪਾਸ ਹੋਏ ਸੀ ਜਿਸਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਉੱਥੇ ਹੀ ਦੂਜੇ ਪਾਸੇ ਇਨ੍ਹਾਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਿਆਸੀ ਪਾਰਾ ਕਾਫੀ ਚੜ੍ਹਿਆ ਹੋਇਆ ਹੈ।
ਬਾਦਲਾਂ ਨੇ ਰੱਖੀ ਖੇਤੀ ਕਾਨੂੰਨਾਂ ਦੀ ਨੀਂਹ- ਸਿੱਧੂ
2022 ਦੀਆਂ ਵਿਧਾਨਸਭਾ ਚੋਣਾਂ ਆਉਣ ਵਾਲੀਆਂ ਹਨ, ਜਿਸ ਨੂੰ ਲੈ ਕੇ ਅਕਸਰ ਰਾਜਨੀਤਿਕ ਦਲ ਇੱਕ ਦੂਜੇ ਤੇ ਵਾਰ ਪਲਟਵਾਰ ਵੀ ਜਾਰੀ ਹੈ। ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰੈਸ ਕਾਨਫਰੰਸ ਰਾਹੀ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸਾਧਿਆ ਗਿਆ ਸੀ। ਸਿੱਧੂ ਨੇ ਕਿਹਾ ਸੀ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਨੀਂਹ ਬਾਦਲਾਂ ਨੇ ਰੱਖੀ ਸੀ। ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਘਿਰਦੀ ਆਈ ਹੈ ਕਿ ਬੀਜੇਪੀ ਦੇ ਨਾਲ ਗੰਠਜੋੜ ਚ ਰਹਿੰਦੇ ਹੋਏ ਤਿੰਨ ਖੇਤੀ ਕਾਨੂੰਨਾਂ ਦੇ ਆਰਡੀਨੈਸ ਦੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਸੀ ਅਤੇ ਜਿਸ ਸਮੇਂ ਬਿੱਲ ਬਣਿਆ ਉਸ ਸਮੇਂ ਵੀ ਉਨ੍ਹਾਂ ਨੇ ਆਪਣੀ ਸਹਿਮਤੀ ਜਤਾਈ ਸੀ।
ਇਹ ਵੀ ਪੜੋ: ਤਿੰਨ ਖੇਤੀਬਾੜੀ ਕਾਨੂੰਨਾਂ ਦੀ ਨੀਂਹ ਬਾਦਲ ਪਰਿਵਾਰ ਨੇ ਰੱਖੀ- ਸਿੱਧੂ
ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਰਾਹੀ ਅਕਾਲੀ ਦਲ ’ਤੇ ਨਿਸ਼ਾਨੇ ਸਾਧੇ। ਹਾਲਾਂਕਿ ਰਾਜਨੀਤਿਕ ਗਲੀਆਰੇ ਚ ਇਹ ਚਰਚਾ ਹੈ ਕਿ ਕੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਰਹਿੰਦੇ ਹੋਏ ਖੇਤੀ ਕਾਨੂੰਨਾਂ ’ਤੇ ਆਪਣੇ ਦਸਖਤ ਕੀਤੇ ਸੀ ਜਾਂ ਫਿਰ ਨਹੀਂ।
ਪ੍ਰੈਸ ਕਾਨਫਰੰਸ ਰਾਹੀ ਨਵਜੋਤ ਸਿੰਘ ਸਿੱਧੂ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਲਈ ਅਕਾਲੀ ਦਲ ਨੂੰ ਜਿੰਮੇਦਾਰ ਦੱਸਦੇ ਹੋਏ ਕਿਹਾ ਸੀ ਕਿ 2013 ’ਚ ਪੰਜਾਬ ਕੰਟਰੇਕਟ ਫਾਰਮਿੰਗ ਬਿੱਲ ਐਕਟ ਅਤੇ ਤਿੰਨ ਖੇਤੀਬਾੜੀ ਕਾਨੂੰਨ ਜੋ ਕਿ ਕੇਂਧਰ ਸਰਕਾਰ ਦੁਆਰਾ ਬਣਾਏ ਗਏ ਹਨ ਦੋਵੇਂ ਇੱਕ ਦੂਜੇ ਦੀ ਫੋਟੋਕਾਪੀ ਹੈ। ਇਸ ਤੋਂ ਇਲਾਵਾ ਸਿੱਧੂ ਨੇ ਸੁਖਬੀਰ ਸਿੰਘ ਬਾਦਲ ਪ੍ਰਕਾਸ਼ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਕੁਝ ਵੀਡੀਓ ਵੀ ਵਿਖਾਏ ਜਿਸ ਚ ਖੇਤੀ ਕਾਨੂੰਨਾਂ ਨੂੰ ਬਿਹਤਰ ਦੱਸਦੇ ਹੋਏ ਕਿਹਾ ਸੀ ਕਿ ਇਸ ਨਾਲ ਕਿਸਾਨਾਂ ਦਾ ਫਾਇਦਾ ਹੋਵੇਗਾ।
ਸਿੱਧੂ ਨੇ ਅੱਗੇ ਕਿਹਾ ਕਿ ਜਦੋ ਉਨ੍ਹਾਂ ਨੇ ਦੇਖਿਆ ਕਿ ਇਨ੍ਹਾਂ ਬਿੱਲਾਂ ਦਾ ਵਿਰੋਧ ਹੋ ਰਿਹਾ ਹੈ ਤਾਂ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦੇ ਦਿੱਤਾ ਅਤੇ ਫਿਰ ਬੀਜੇਪੀ ਨਾਲ ਗਠਬੰਧਨ ਵੀ ਤੋੜ ਦਿੱਤਾ। ਗਠਜੋੜ ਨੂੰ ਲੈ ਕੇ ਸਿੱਧੂ ਨੇ ਇਹ ਵੀ ਕਿਹਾ ਕਿ ਇਹ ਸਭ ਕੁਝ ਵੋਟਾਂ ਲਈ ਕੀਤਾ ਜਾ ਰਿਹਾ ਹੈ ਅਤੇ ਵੋਟ ਲੈਣ ਤੋਂ ਬਾਅਦ ਬੀਜੇਪੀ ਦੇ ਨਾਲ ਅਕਾਲੀ ਦਲ ਵੱਲੋਂ ਗਠਜੋੜ ਕਰ ਲਿਆ ਜਾਵੇਗਾ।