ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ 19 ਜੂਨ ਨੂੰ ਜਨਮ ਦਿਨ ਕਾਂਗਰਸੀ ਵਰਕਰਾਂ ਵੱਲੋਂ ਮਨਾਇਆ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਆਸ਼ਾ ਕੁਮਾਰੀ ਅਤੇ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਬੂਟੇ ਲਗਾ ਕੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ। ਸੋਨੀ ਨੇ ਸਮੁੱਚੇ ਵਰਕਰਾਂ ਵੱਲੋਂ ਰਾਹੁਲ ਗਾਂਧੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।
ਓਪੀ ਸੋਨੀ ਤੇ ਆਸ਼ਾ ਕੁਮਾਰੀ ਨੇ ਬੂਟੇ ਲਾ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ
ਕੈਬਿਨੇਟ ਮੰਤਰੀ ਓਪੀ ਸੋਨੀ ਅਤੇ ਸੂਬਾ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਕਾਂਗਰਸੀ ਵਰਕਰਾਂ ਸਮੇਤ ਰਾਹੁਲ ਗਾਂਧੀ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ। ਇਸ ਮੌਕੇ ਚੀਨ ਨਾਲ ਝੜਪ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।
ਕੈਬਿਨੇਟ ਮੰਤਰੀ ਸੋਨੀ ਦੀ ਸਰਕਾਰੀ ਰਿਹਾਇਸ਼ 'ਤੇ ਦੋਵੇਂ ਆਗੂਆਂ ਨੇ ਬੂਟੇ ਲਗਾਏ। ਇਸ ਮੌਕੇ ਆਸ਼ਾ ਕੁਮਾਰੀ ਨੇ ਪਹਿਲਾ ਬੂਟਾ ਲਾਇਆ। ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸੀ ਵਰਕਰ ਰਾਹੁਲ ਗਾਂਧੀ ਦਾ ਜਨਮ ਖੁਸ਼ੀ ਨਾਲ ਮਨਾ ਰਹੇ ਹਨ। ਉੱਥੇ ਹੀ ਚੀਨ ਨਾਲ ਹੋਈ ਝੜਪ ਵਿੱਚ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਵੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸ਼ਹੀਦ ਜਵਾਨਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗਹਿਰੀ ਹਮਦਰਦੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਚੀਨ ਸਰਹੱਦ 'ਤੇ ਨਿਹੱਥੇ ਜਵਾਨਾਂ ਭੇਜਣ ਦੇ ਚੁੱਕੇ ਗਏ ਮੁੱਦੇ ਦੇ ਵਿੱਚ ਹਾਂ ਮਿਲਾਉਂਦੇ ਹੋਏ ਸੋਨੀ ਨੇ ਕੇਂਦਰ ਸਰਕਾਰ 'ਤੇ ਸਵਾਲ ਚੁੱਕੇ। ਸੋਨੀ ਨੇ ਕਿਹਾ ਕਿ ਸਰਕਾਰ ਨੇ ਫੌਜੀਆਂ ਨੂੰ ਹਥਿਆਰਾਂ ਲੈ ਕੇ ਜਾਣ ਦੀ ਆਗਿਆ ਕਿਉਂ ਨਹੀਂ ਦਿੱਤੀ।