ਚੰਡੀਗੜ੍ਹ:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਅੱਜ ਮੁੜ ਇਕ ਪ੍ਰੈਸ ਕਾਨਫਰੰਸ ਕੀਤੀ ਹੈ। ਹੋਰ ਖੁਲਾਸੇ ਕੀਤੇ ਜਾਣ ਦੀ ਉਮੀਦ ਹੈ। ਦੱਸ ਦਈਏ ਕਿ ਪੰਜਾਬ ਦੀ ਸਿਆਸਤ ਵਿੱਚ Operation Lotus ਨੂੰ ਲੈ ਕੇ ਸਿਆਸੀ ਘਮਾਸਾਣ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਆਪ੍ਰੇਸ਼ਨ ਲੋਟਸ ਦਾ ਰਾਹ ਰੋਕਿਆ ਹੈ। ਭਾਜਪਾ ਦਾ ਆਪ੍ਰੇਸ਼ਨ ਲੋਟਸ ਕਾਂਗਰਸ ਉੱਤੇ ਗੋਆ ਵਿੱਚ ਕਾਮਯਾਬ ਹੋਇਆ ਹੈ। ਕਾਂਗਰਸ ਭਾਜਪਾ ਦਾ ਸਮਰਥਨ ਕਰ ਰਹੀ ਹੈ। ਕਾਂਗਰਸੀ ਨੇਤਾ ਭਾਜਪਾ ਵਿੱਚ ਜਾਣ ਲਈ ਤਰਲੋਂ ਮੱਛੀ ਹੋ ਰਹੇ ਹਨ। ਪਰ ਆਪ ਭਾਜਪਾ ਦੇ ਲੋਕਤੰਤਰ ਘਾਣ ਖਿਲਾਫ ਡਟ ਕੇ ਖੜੀ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਇਸ ਸਾਰੇ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਕੋਲੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਮਾਮਲੇ ਦੀ ਜਾਂਚ ਜਾਰੀ ਹੈ, ਜਾਂਚ ਮੁਕੰਮਲ ਹੋਣ ਤੋਂ ਬਾਅਦ ਨਾਵਾਂ ਨੂੰ ਜਨਤਕ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕੋਈ ਨਾਮ ਜਨਤਕ ਕਰਨ ਨਾਲ ਸਬੂਤ ਮਿਟ ਸਕਦੇ ਹਨ। Operation Lotus in punjab
ਇਸ ਪੂਰੇ ਆਪ੍ਰੇਸ਼ਨ ਮਾਮਲੇ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਦੀ FIR ਕਾਪੀ ਵੀ ਸਾਹਮਣੇ ਆਈ ਹੈ। 14 ਸਤੰਬਰ ਦਿਨ ਬੁੱਧਵਾਰ ਨੂੰ ਆਪ ਵਿਧਾਇਕਾਂ ਦਾ ਵਫਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ DGP ਪੰਜਾਬ ਨੂੰ ਮਿਲਿਆ ਸੀ। ਵਿਧਾਇਕਾਂ ਨੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੂੰ ਮਿਲ ਕੇ ਸ਼ਿਕਾਇਤ ਸੌਂਪੀ ਸੀ।
ਹਰਪਾਲ ਚੀਮਾ ਨੇ ਕਿਹਾ ਕਿ ਪਹਿਲੀ ਵਾਰ ਭਾਜਪਾ ਦੇ ਅਪਰੇਸ਼ਨ ਲੋਟਸ ਦੇ ਰੱਥ ਨੂੰ ਆਮ ਆਦਮੀ ਪਾਰਟੀ ਨੇ ਦਿੱਲੀ 'ਚ ਰੋਕਿਆ। ਹੁਣ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਆਪਰੇਸ਼ਨ ਲੋਟਸ ਨੂੰ ਫੇਲ ਕਰ ਚੁੱਕੀ ਹੈ। ਗੋਆ ਦੇ 8 ਕਾਂਗਰਸੀ ਵਿਧਾਇਕ ਆਪਰੇਸ਼ਨ ਲੋਟਸ ਦੇ ਤਹਿਤ ਤੋੜ ਦਿੱਤੇ ਗਏ ਸਨ। ਪਰ, ਜਦੋਂ ਅਸੀਂ ਖੁਲਾਸਾ ਕੀਤਾ ਤਾਂ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਭਾਜਪਾ ਦੇ ਨਾਲ ਆਈਆਂ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਇਕੱਠੇ ਹੋ ਕੇ ਸਾਡੇ ਕੋਲੋਂ ਸਬੂਤ ਮੰਗੇ, ਪਰ ਭਾਜਪਾ ਵਿਰੁੱਧ ਇਕ ਸ਼ਬਦ ਵੀ ਨਹੀਂ ਬੋਲਿਆ। ਜਦਕਿ 8 ਕਾਂਗਰਸੀ ਵਿਧਾਇਕ ਭਾਜਪਾ ਨੇ ਗੋਆ 'ਚ ਤੋੜ ਦਿੱਤੀ, ਕਿਉਂਕਿ ਈਡੀ ਸੋਨੀਆ ਗਾਂਧੀ ਤੋਂ ਪੁੱਛਗਿੱਛ ਕਰ ਰਹੀ ਹੈ ਇਸ ਲਈ ਕਾਂਗਰਸ ਭਾਜਪਾ ਤੋਂ ਸਵਾਲ ਨਹੀਂ ਪੁੱਛ ਰਹੀ।
ਉਨ੍ਹਾਂ ਕਿਹਾ ਕਾਂਗਰਸ ਅੱਜ ਬੀ ਟੀਮ ਬਣ ਕੇ ਭਾਜਪਾ ਨਾਲ ਖੜ੍ਹੀ ਹੈ। ਕੀ ਕਾਂਗਰਸ ਭਾਜਪਾ ਦਾ ਹਿੱਸਾ ਬਣਨਾ ਚਾਹੁੰਦੀ ਹੈ ਅਤੇ ਕੀ ਕਾਂਗਰਸ ਦਾ ਲੋਕਤੰਤਰ ਵਿੱਚ ਵਿਸ਼ਵਾਸ ਖਤਮ ਹੋ ਗਿਆ ਹੈ? ਅਕਾਲੀ ਦਲ ਵੀ ਭਾਜਪਾ ਨਾਲ ਖੜ੍ਹਾ ਹੈ ਅਕਾਲੀ ਦਲ ਪਹਿਲਾਂ ਵੀ ਭਾਜਪਾ ਨਾਲ ਰਿਹਾ ਹੈ। ਲੱਗਦਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਸਮਝੌਤਾ ਹੋਣ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਹੈ।
ਪਰ ਅਸੀਂ ਮੰਗ ਕਰਦੇ ਹਾਂ ਕਿ ਇਸ ਘਟਨਾ ਦੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ। 2014 ਤੋਂ ਲੈ ਕੇ ਹੁਣ ਤੱਕ ਦੇਸ਼ ਵਿੱਚ ਜਿੰਨੇ ਵੀ ਵਿਧਾਇਕ ਤੋੜੇ ਗਏ ਹਨ, ਉਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਹੋਣੀ ਚਾਹੀਦੀ ਹੈ। ਅਸੀਂ ਡੀਜੀਪੀ ਨੂੰ ਮਿਲਣ ਤੋਂ ਬਾਅਦ ਭਾਜਪਾ ਦਾ ਅਪਰੇਸ਼ਨ ਲੋਟਸ ਦੁਬਾਰਾ ਕਰਵਾ ਲਿਆ ਹੈ। ਜਾਂਚ 'ਚ ਸਭ ਕੁਝ ਸਾਹਮਣੇ ਆ ਜਾਵੇਗਾ। ਅਸੀਂ ਅਜੇ ਸਬੂਤ ਨਹੀਂ ਲਿਆਵਾਂਗੇ, ਇਸ ਨਾਲ ਜਾਂਚ ਪ੍ਰਭਾਵਿਤ ਹੋਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਲੀਡਰ ਬਿਕਰਮ ਮਜੀਠੀਆਂ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਆਪ੍ਰੇਸ਼ਨ ਲੋਟਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ।
ਇਸ ਤੋਂ ਪਹਿਲਾਂ ਪੰਜਾਬ ਭਾਰਤੀ ਜਨਤਾ ਪਾਰਟੀ ਦਾ ਇੱਕ ਵਫ਼ਦ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਲਈ ਰਾਜ ਭਵਨ ਪਹੁੰਚੇ। ਮੁਲਾਕਾਤ ਤੋਂ ਬਾਅਦ ਬਾਹਰ ਆ ਕੇ ਉਨ੍ਹਾਂ ਨੇ ਪ੍ਰੈਸ ਕਾਨਫਰੰਸ (Harpal Cheema press conference) ਕੀਤੀ। ਉਨ੍ਹਾਂ ਨੇ ਆਪ ਵੱਲੋਂ ਲਾਏ ਇਲਜ਼ਾਮਾਂ ਦੀ HC ਦੇ ਸਿਟਿੰਗ ਜੱਜ ਤੋਂ ਜਾਂਚ ਦੀ ਮੰਗ ਕੀਤੀ। ਰਾਜਪਾਲ ਨੂੰ ਮਿਲਣ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਾਹਰ ਆ ਕੇ ਪ੍ਰੈਸ ਕਾਨਫਰੰਸ ਕਰਦਿਆ ਕਿਹਾ ਕਿ ਦੋ ਦਿਨਾਂ ਤੋਂ ਕੇਜਰੀਵਾਲ ਦੀ ਡਰਾਮੇਬਾਜ਼ੀ ਚੱਲ ਰਹੀ ਹੈ। ਇਹ ਡਰਾਮਾ 2015 ਤੋਂ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਭਾਜਪਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਗਈ। ਜਾਂਚ ਤੋਂ ਬਾਅਦ, ਦੁੱਧ ਦਾ ਦੁੱਧ, ਪਾਣੀ ਦਾ ਪਾਣੀ ਹੋ ਜਾਵੇਗਾ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਲਜ਼ਾਮ ਲਾਉਣ ਤੋਂ ਬਾਅਦ ਨਾਮ ਕਿਉਂ ਨਹੀਂ ਦੱਸੇ ਜਾ ਰਹੇ? ਡੀਜੀਪੀ ਨੂੰ ਕੋਈ ਸਬੂਤ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਰਾਜਪਾਲ ਤੋਂ ਇਸ ਪੂਰੇ ਮਾਮਲੇ ਉੱਤੇ ਸਿਟਿੰਗ ਜੱਜ ਤੋਂ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭ੍ਰਿਸ਼ਟਾਚਾਰ ਦੀ ਨਵੀਂ ਪੋਲ ਦਾ ਪਰਦਾਫਾਸ਼ ਹੋ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੇ ਭ੍ਰਿਸ਼ਟਾਚਾਰ ਦੀ ਆਡੀਓ ਚੱਲ ਰਹੀ ਹੈ। ਪਰ ਉਸ ਉੱਤੇ ਮਾਮਲਾ ਦਰਜ ਨਹੀਂ ਹੋਇਆ। ਉਨ੍ਹਾਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਕੋਲੋਂ ਫੌਜਾ ਸਿੰਘ ਸਰਾਰੀ ਉੱਤੇ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ ਉਤੇ ਆਪ੍ਰੇਸ਼ਨ ਲੋਟਸ ਦੇ ਤਹਿਤ ਵਿਧਾਇਕਾਂ ਨੂੰ ਖ਼ਰੀਦਣ ਅਤੇ ਧਮਕੀਆਂ ਦੇਣ ਦੇ ਇਲਜ਼ਾਮ ਲਗਾਏ ਗਏ ਹਨ। ਜਿਸ ਸਬੰਧੀ ਡੀਜੀਪੀ ਨੂੰ ਸ਼ਿਕਾਇਤ ਤੋਂ ਬਾਅਦ ਮਾਮਲਾ ਵੀ ਦਰਜ ਹੋ ਗਿਆ ਹੈ। ਹੁਣ ਇਸ ਵਿਚਾਲੇ ਆਪ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਤੋਂ ਬੁਲਾਵਾ ਆਇਆ ਹੈ। ਦਿੱਲੀ 'ਚ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਵਿਧਾਇਕਾਂ ਨਾਲ ਕੀਤੀ ਜਾਣ ਵਾਲੀ ਇਸ ਮੀਟਿੰਗ ਦਾ ਸਮਾਂ ਐਤਵਾਰ 18 ਸਤੰਬਰ ਰੱਖਿਆ ਗਿਆ ਹੈ।
ਦੱਸ ਦਈਏ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਕ ਪ੍ਰੈਸ ਕਾਨਫਰੰਸ ਕਰ ਕੇ ਵੱਡੇ ਖੁਲਾਸੇ ਕੀਤੇ ਸਨ। ਹਰਪਾਲ ਚੀਮਾ ਨੇ ਜਿਨ੍ਹਾਂ ਵਿਧਾਇਕਾਂ ਨੂੰ ਕਥਿਤ ਭਾਜਪਾ ਵੱਲੋਂ ਖਰੀਦੋ ਫਰੋਖ਼ਤ ਲਈ ਫੋਨ ਆਏ ਜਾਂ ਧਮਕੀ ਲਈ ਫੋਨ ਆਏ, ਉਨ੍ਹਾਂ ਵਿਧਾਇਕਾਂ ਦੇ ਨਾਮ ਨਸ਼ਰ ਕੀਤੇ ਸਨ। ਇਸ ਦੇ ਨਾਲ ਹੀ, ਹਰਪਾਲ ਚੀਮਾ ਵਲੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ (AAP Allegation On BJP) ਮੁਲਾਕਾਤ ਵੀ ਕੀਤੀ। ਆਪ ਵਿਧਾਇਕ ਨੇ ਦੋਸ਼ ਲਾਉਂਂਦਿਆ ਕਿਹਾ ਸੀ ਕਿ, "ਮੈਨੂੰ ਧਮਕੀ ਦਿੱਤੀ ਜਾ ਰਹੀ ਹੈ ਕਿ ਮੇਰਾ ਅਤੇ ਮੇਰੇ ਪਰਿਵਾਰ ਦਾ ਬਾਬੂ ਅਮਿਤ ਸ਼ਾਹ ਵੱਡਾ ਨੁਕਸਾਨ ਕਰਨਗੇ।"
ਇਹ ਵੀ ਪੜ੍ਹੋ:ਬਿਕਰਮ ਮਜੀਠੀਆ ਨੇ ਕੀਤੀ ਪ੍ਰੈਸ ਕਾਨਫਰੰਸ, ਕਿਹਾ- "ਸ਼ੀਤਲ ਅੰਗੁਰਾਲ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ"