ਚੰਡੀਗੜ੍ਹ:ਪੰਜਾਬ ਭਾਰਤੀ ਜਨਤਾ ਪਾਰਟੀ ਦਾ ਇੱਕ ਵਫ਼ਦ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰਲ ਲਈ ਰਾਜ ਭਵਨ ਪਹੁੰਚਿਆ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਰਾਜ ਭਵਨ ਵਿੱਚ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਪਹਿਲਾਂ ਹੀ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਚੁੱਕੇ ਹਨ। Operation Lotus in Punjab
ਰਾਜਪਾਲ ਨੂੰ ਮਿਲਣ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਾਹਰ ਆ ਕੇ ਪ੍ਰੈਸ ਕਾਨਫਰੰਸ ਕਰਦਿਆ ਕਿਹਾ ਕਿ ਦੋ ਦਿਨਾਂ ਤੋਂ ਕੇਜਰੀਵਾਲ ਦੀ ਡਰਾਮੇਬਾਜ਼ੀ ਚੱਲ ਰਹੀ ਹੈ। ਇਹ ਡਰਾਮਾ 2015 ਤੋਂ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਭਾਜਪਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਗਈ। ਜਾਂਚ ਤੋਂ ਬਾਅਦ, ਦੁੱਧ ਦਾ ਦੁੱਧ, ਪਾਣੀ ਦਾ ਪਾਣੀ ਹੋ ਜਾਵੇਗਾ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਲਜ਼ਾਮ ਲਾਉਣ ਤੋਂ ਬਾਅਦ ਨਾਮ ਕਿਉਂ ਨਹੀਂ ਦੱਸੇ ਜਾ ਰਹੇ? ਡੀਜੀਪੀ ਨੂੰ ਕੋਈ ਸਬੂਤ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਰਾਜਪਾਲ ਤੋਂ ਇਸ ਪੂਰੇ ਮਾਮਲੇ ਉੱਤੇ ਸਿਟਿੰਗ ਜੱਜ ਤੋਂ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭ੍ਰਿਸ਼ਟਾਚਾਰ ਦੀ ਨਵੀਂ ਪੋਲ ਦਾ ਪਰਦਾਫਾਸ਼ ਹੋ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੇ ਭ੍ਰਿਸ਼ਟਾਚਾਰ ਦੀ ਆਡੀਓ ਚੱਲ ਰਹੀ ਹੈ। ਪਰ ਉਸ ਉੱਤੇ ਮਾਮਲਾ ਦਰਜ ਨਹੀਂ ਹੋਇਆ। ਉਨ੍ਹਾਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਕੋਲੋਂ ਫੌਜਾ ਸਿੰਘ ਸਰਾਰੀ ਉੱਤੇ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ।